18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਦੇ ਬੀ.ਕਾਮ ਭਾਗ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

ਤਲਵੰਡੀ ਭਾਈ, 17 ਸਤੰਬਰ (ਰਵਿੰਦਰ ਸਿੰਘ ਬਜਾਜ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਦੇ ਬੀ. ਕਾਮ ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ।

Ad Position 21
No active advertisement
ਅਜੀਤ ਡੈਸਕ 18-09-2026
ਤਲਵੰਡੀ ਭਾਈ, 17 ਸਤੰਬਰ (ਰਵਿੰਦਰ ਸਿੰਘ ਬਜਾਜ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਦੇ ਬੀ.ਕਾਮ ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਪ੍ਰਿੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥਣ ਆਂਚਲ ਨੇ 80.29 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ, ਗਾਇਤਰੀ ਨੇ 80.13 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਤੇ ਦੀਵਾਨਸ਼ੀ ਵਰਮਾ ਨੇ 70.88 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ ਹੈ। ਇਸ ਪ੍ਰਾਪਤੀ ’ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਕਾਲਜ ਪ੍ਰਿੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਤੇ ਕਾਮਰਸ ਵਿਭਾਗ ਦੇ ਮੁਖੀ ਪ੍ਰੋਫੈਸਰ ਰੋਹਨੀ ਗੁਪਤਾ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਸ਼ੁੱਭਕਾਮਨਾਵਾਂ ਭੇਟ ਕੀਤੀਆਂ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਨੇ ਵਿਦਿਆਰਥੀਆਂ ਨੂੰ ਪ੍ਰੀਖਿਆ ਦੇ ਆਏ ਨਤੀਜਿਆਂ ’ਚੋਂ ਅੱਵਲ ਰਹਿਣ ’ਤੇ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸੰਗਰਾਂਦ ਦੇ ਪਾਵਨ ਦਿਹਾੜੇ ’ਤੇ ਲੰਗਰ ਲਗਾਇਆ ਅਗਲੀ ਖ਼ਬਰ ਪੰਜਾਬ ’ਚ ਨਸ਼ਿਆਂ ਦੇ ਪ੍ਰਕੋਪ ਨੂੰ ਠੱਲ੍ਹ ਪਾਉਣ ਲਈ ਵੱਡੀ ਮੁਹਿੰਮ ਦੀ ਲੋੜ- ਕਰਨੈਲ ਸਿੰਘ ਪੀਰ ਮੁਹੰਮਦ
Ad Position 24