ਸੰਗਰਾਂਦ ਦੇ ਪਾਵਨ ਦਿਹਾੜੇ ’ਤੇ ਲੰਗਰ ਲਗਾਇਆ
ਜ਼ੀਰਾ, 17 ਸਤੰਬਰ (ਹਰਜੀਤ ਸਿੰਘ ਗਿੱਲ)- ਸਮਾਜ ਸੇਵਾ ਅਤੇ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ 13-13-13 ਲੰਗਰ ਕਮੇਟੀ ਜ਼ੀਰਾ ਵਲੋਂ ਅੱਸੂ ਮਹੀਨੇ ਦੀ ਪਵਿੱਤਰ ਸੰਗਰਾਂਦ ਦੇ ਸ਼ੁੱਭ ਦਿਹਾੜੇ ਮੌਕੇ ਰੇਲਵੇ ਰੋਡ ਜ਼ੀਰਾ ਵਿਖੇ 163ਵਾਂ ਵਿਸ਼ਾਲ ਲੰਗਰ ਸ਼ਰਧਾ ਭਾਵਨਾ ਨਾਲ ਲਗਾਇਆ ਗਿਆ। ਕਮੇਟੀ ਦੇ ਪ੍ਰਧਾਨ ਸੰਜੀਵ ਕੁਮਾਰ ਨਾਰੰਗ ਦੀ ਅਗਵਾਈ ਹੇਠ ਕਰਵਾਏ ਗਏ ਇਸ ਲੰਗਰ ਦੌਰਾਨ ਸੇਵਾਦਾਰਾਂ ਨੇ ਪੂਰੀ ਸ਼ਰਧਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਈ।
ਜ਼ੀਰਾ, 17 ਸਤੰਬਰ (ਹਰਜੀਤ ਸਿੰਘ ਗਿੱਲ)- ਸਮਾਜ ਸੇਵਾ ਅਤੇ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ 13-13-13 ਲੰਗਰ ਕਮੇਟੀ ਜ਼ੀਰਾ ਵਲੋਂ ਅੱਸੂ ਮਹੀਨੇ ਦੀ ਪਵਿੱਤਰ ਸੰਗਰਾਂਦ ਦੇ ਸ਼ੁੱਭ ਦਿਹਾੜੇ ਮੌਕੇ ਰੇਲਵੇ ਰੋਡ ਜ਼ੀਰਾ ਵਿਖੇ 163ਵਾਂ ਵਿਸ਼ਾਲ ਲੰਗਰ ਸ਼ਰਧਾ ਭਾਵਨਾ ਨਾਲ ਲਗਾਇਆ ਗਿਆ। ਕਮੇਟੀ ਦੇ ਪ੍ਰਧਾਨ ਸੰਜੀਵ ਕੁਮਾਰ ਨਾਰੰਗ ਦੀ ਅਗਵਾਈ ਹੇਠ ਕਰਵਾਏ ਗਏ ਇਸ ਲੰਗਰ ਦੌਰਾਨ ਸੇਵਾਦਾਰਾਂ ਨੇ ਪੂਰੀ ਸ਼ਰਧਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਈ। ਲੰਗਰ ਦੀ ਸ਼ੁਰੂਆਤ ਮੌਕੇ ਕਮੇਟੀ ਮੈਂਬਰਾਂ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਉਪਰੰਤ ਰਾਹਗੀਰਾਂ, ਸੰਗਤਾਂ ਤੇ ਇਲਾਕਾ ਵਾਸੀਆਂ ਲਈ ਲੰਗਰ ਵਰਤਾਇਆ ਗਿਆ। ਵੱਡੀ ਗਿਣਤੀ ਵਿਚ ਸੰਗਤਾਂ ਨੇ ਲੰਗਰ ਛਕ ਕੇ ਸੇਵਾ ਦਾ ਲਾਭ ਲਿਆ ਤੇ ਕਮੇਟੀ ਵਲੋਂ ਲੰਮੇ ਸਮੇਂ ਤੋਂ ਨਿਰੰਤਰ ਨਿਭਾਈ ਜਾ ਰਹੀ ਇਸ ਸੇਵਾ ਦੀ ਸ਼ਲਾਘਾ ਕੀਤੀ। ਇਸ ਸਬੰਧ ਵਿਚ ਗੱਲਬਾਤ ਕਰਦਿਆਂ ਸੇਵਾਦਾਰਾਂ ਨੇ ਕਿਹਾ ਕਿ ਆਪਸੀ ਭਾਈਚਾਰੇ, ਏਕਤਾ ਤੇ ਸਾਂਝ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਵੀ ਸੇਵਾ ਦੇ ਮਾਰਗ ਨਾਲ ਜੋੜਦੇ ਹਨ। ਇਸ ਮੌਕੇ ਪ੍ਰਧਾਨ ਸੰਜੀਵ ਕੁਮਾਰ ਨਾਰੰਗ, ਪ੍ਰਿਤਪਾਲ ਚੋਪੜਾ, ਲਾਭ ਮਾਣਕਟਾਲਾ, ਸਚਿਨ ਨਾਰੰਗ, ਵਿਜੇ ਕੁਮਾਰ ਮਿੱਤਰ, ਵੇਦ ਸਿੰਗਲਾ, ਅਜੈ ਨਈਅਰ, ਆਕਾਸ਼ ਨਰੂਲਾ, ਸ਼ਿਵਮ ਖੁੱਲ੍ਹਰ, ਐਡਵੋਕੇਟ ਤਜਿੰਦਰ ਸਿੰਘ, ਨਰੇਸ਼ ਕੁਮਾਰ, ਐੱਨਕੇ ਨਾਰੰਗ ਬੀਮੇ ਵਾਲੇ, ਪੁਨੀਤ ਬਜਾਜ, ਸੰਦੀਪ ਸੰਧੂ, ਗੁਰਸਿਮਰ ਸਿੰਘ, ਦਰਸ਼ਨ ਸਿੰਘ, ਸੁਰਿੰਦਰ ਸ਼ਰਮਾ, ਦੀਪਕ ਗਰੋਵਰ, ਗੁਰਪ੍ਰੀਤ ਸਿੰਘ ਮਨਸੂਰਦੇਵਾ, ਅਨੁਰਾਗ ਨਰੂਲਾ, ਰਾਹੁਲ ਤੇ ਤਰਸੇਮ ਸਿੰਘ ਆਦਿ ਹਾਜ਼ਰ ਸਨ।