ਫ਼ਸਲਾਂ ਦੀ ਰਹਿੰਦ-ਖੂੰਹਦ ਅਤੇ ਸੁੱਕੇ ਫੂਸ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਦੀ ਅਪੀਲ
ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)- ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀਆਂ ਹਦਾਇਤਾਂ ਅਤੇ ਵਣ ਰੇਂਜ ਅਫ਼ਸਰ ਸੁਖਦੇਵ ਸਿੰਘ ਦੀ ਅਗਵਾਈ ਹੇਠ ਲੋਕਾਂ ਨੂੰ ਵਾਤਾਵਰਨ ਦੀ ਸੁਰੱਖਿਆ ਤੇ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਵਿਭਾਗ ਵਲੋਂ ਸਰਕਾਰੀ ਨਹਿਰਾਂ, ਸਿੰਚਾਈ ਵਾਲੇ ਖਾਲ ਤੇ ਇਨ੍ਹਾਂ ਦੇ ਆਲੇ-ਦੁਆਲੇ ਪਈ ਫੂਸ ਜਾਂ ਹੋਰ ਸੁੱਕੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਗਈ ਹੈ।
ਫ
ਫ਼ਾਜ਼ਿਲਕਾ ਵਿਖੇ ਸੜਕਾਂ ਦੇ ਆਲੇ ਦੁਆਲੇ ਦੀ ਸਫ਼ਾਈ ਕਰਦੇ ਹੋਏ ਵਣ ਵਿਭਾਗ ਦੇ ਮੁਲਾਜ਼ਮ। ਅਜੀਤ ਤਸਵੀਰ
19-09-2026
ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)- ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀਆਂ ਹਦਾਇਤਾਂ ਅਤੇ ਵਣ ਰੇਂਜ ਅਫ਼ਸਰ ਸੁਖਦੇਵ ਸਿੰਘ ਦੀ ਅਗਵਾਈ ਹੇਠ ਲੋਕਾਂ ਨੂੰ ਵਾਤਾਵਰਨ ਦੀ ਸੁਰੱਖਿਆ ਤੇ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਵਿਭਾਗ ਵਲੋਂ ਸਰਕਾਰੀ ਨਹਿਰਾਂ, ਸਿੰਚਾਈ ਵਾਲੇ ਖਾਲ ਤੇ ਇਨ੍ਹਾਂ ਦੇ ਆਲੇ-ਦੁਆਲੇ ਪਈ ਫੂਸ ਜਾਂ ਹੋਰ ਸੁੱਕੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਗਈ ਹੈ। ਵਣ ਰੇਂਜ ਅਫ਼ਸਰ ਸੁਖਦੇਵ ਸਿੰਘ ਵਲੋਂ ਜਾਰੀ ਹਦਾਇਤਾਂ ਅਨੁਸਾਰ ਸੁੱਕੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਅੱਗ ਤੇਜ਼ੀ ਨਾਲ ਫੈਲ ਸਕਦੀ ਹੈ, ਜਿਸ ਕਾਰਨ ਨੇੜਲੇ ਖੇਤਰਾਂ ਵਿਚ ਖੜ੍ਹੀ ਫ਼ਸਲ, ਦਰਖਤਾਂ, ਬੂਟਿਆਂ ਤੇ ਹੋਰ ਜਾਇਦਾਦ ਨੂੰ ਨੁਕਸਾਨ ਪਹੁੰਚਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਅੱਗ ਨਾਲ ਪੈਦਾ ਹੋਣ ਵਾਲਾ ਧੂੰਆਂ ਹਵਾ ਵਿਚ ਪ੍ਰਦੂਸ਼ਣ ਵਧਾਉਣ ਦਾ ਕਾਰਨ ਬਣ ਸਕਦਾ ਹੈ। ਵਣ ਵਿਭਾਗ ਵਲੋਂ ਸਮੂਹ ਸਟਾਫ਼ ਨੂੰ ਹਦਾਇਤ ਕੀਤੀ ਗਈ ਹੈ ਕਿ ਆਪਣੇ ਅਧੀਨ ਕੰਮ ਕਰਦੇ ਵਿਭਾਗੀ ਮੁਲਾਜ਼ਮਾਂ ਨੂੰ ਅੱਗ ਲਗਾਉਣ ਤੋਂ ਰੋਕਿਆ ਜਾਵੇ ਤੇ ਨਾਲ ਲੱਗਦੇ ਕਿਸਾਨਾਂ ਤੇ ਜ਼ਿਮੀਦਾਰਾਂ ਨੂੰ ਵੀ ਫ਼ਸਲਾਂ ਦੀ ਰਹਿੰਦ-ਖੂੰਹਦ ਤੇ ਸੁੱਕੇ ਫੂਸ ਨੂੰ ਅੱਗ ਨਾ ਲਗਾਉਣ ਸੰਬੰਧੀ ਜਾਗਰੂਕ ਕੀਤਾ ਜਾਵੇ। ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਥੋੜ੍ਹੀ ਜਿਹੀ ਲਾਪਰਵਾਹੀ ਵੱਡੀ ਅੱਗ ਦਾ ਰੂਪ ਧਾਰ ਸਕਦੀ ਹੈ, ਇਸ ਲਈ ਸੁੱਕੇ ਫੂਸ ਜਾਂ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਇਸ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ। ਲੋਕਾਂ ਦੇ ਸਹਿਯੋਗ ਨਾਲ ਹੀ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਤੇ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਦੇ ਯਤਨਾਂ ਨੂੰ ਸਫਲ ਬਣਾਇਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਹੈ ਕਿ ਖ਼ੁਦ ਵੀ ਅੱਗ ਲਗਾਉਣ ਤੋਂ ਬਚਣ ਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨ। ਵਨ ਰੇਂਜ ਅਫ਼ਸਰ ਸੁਖਦੇਵ ਸਿੰਘ ਦੀ ਅਗਵਾਈ ਹੇਠ ਜੰਗਲਾਤ ਵਿਭਾਗ ਵਲੋਂ ਵੱਡੇ ਪੱਧਰ ’ਤੇ ਜੰਗਲਾਤ ਹੇਠ ਰਕਬਾ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਸਰਕਾਰੀ ਥਾਵਾਂ ਤੇ ਹੋਰਨਾਂ ਵਿਹਲੀਆਂ ਪਈਆਂ ਥਾਵਾਂ ’ਤੇ ਛਾਂਦਾਰ ਤੇ ਫਲਦਾਰ ਬੂਟੇ ਲਗਾਏ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਬੂਟੇ ਲਗਾਉਣ ਤਾਂ ਜੋ ਆਪਣੀਆਂ ਆਉਣ ਵਾਲੀਆਂ ਨਸਲਾਂ ਨੂੰ ਬਚਾਇਆ ਜਾ ਸਕੇ।