19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 6 ਮੁਕੱਦਮੇ ਦਰਜ

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਇਲਾਕਾ ਥਾਣਾ ਏਰੀਆ ਵਿਚ ਗਸ਼ਤ ਕਰਦੀ ਹੋਈ ਮੀਨਿਆਵਾਲੀ ਆਰਜ਼ੀ ਬੱਸ ਅੱਡਾ ਕੋਲ ਪੁੱਜੀ ਤਾਂ ਦਰਖ਼ਤ ਹੇਠਾਂ ਕੁਲਦੀਪ ਸਿੰਘ ਪੁੱਤਰ ਸ਼ੰਭਾ ਸਿੰਘ ਵਾਸੀ ਕਾਠਗੜ੍ਹ ਖੜ੍ਹਾ ਦਿਖਾਈ ਦਿੱਤਾ, ਜੋ ਆਪਣੀ ਲੋਅਰ ਦੀ ਸੱਜੀ ਜੇਬ ਵਿਚੋਂ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਕੱਢ ਕੇ ਜ਼ਮੀਨ ’ਤੇ ਸੁੱਟ ਕੇ ਖਿਸਕਣ ਲੱਗਾ ਤਾਂ ਉਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 19-09-2026
ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਇਲਾਕਾ ਥਾਣਾ ਏਰੀਆ ਵਿਚ ਗਸ਼ਤ ਕਰਦੀ ਹੋਈ ਮੀਨਿਆਵਾਲੀ ਆਰਜ਼ੀ ਬੱਸ ਅੱਡਾ ਕੋਲ ਪੁੱਜੀ ਤਾਂ ਦਰਖ਼ਤ ਹੇਠਾਂ ਕੁਲਦੀਪ ਸਿੰਘ ਪੁੱਤਰ ਸ਼ੰਭਾ ਸਿੰਘ ਵਾਸੀ ਕਾਠਗੜ੍ਹ ਖੜ੍ਹਾ ਦਿਖਾਈ ਦਿੱਤਾ, ਜੋ ਆਪਣੀ ਲੋਅਰ ਦੀ ਸੱਜੀ ਜੇਬ ਵਿਚੋਂ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਕੱਢ ਕੇ ਜ਼ਮੀਨ ’ਤੇ ਸੁੱਟ ਕੇ ਖਿਸਕਣ ਲੱਗਾ ਤਾਂ ਉਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰ ਲਿਆ ਗਿਆ। ਉਸ ਕੋਲੋਂ 2 ਗਰਾਮ ਹੈਰੋਇਨ ਬਰਾਮਦ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਘਰ ’ਚ ਦਾਖ਼ਲ ਹੋ ਕੇ ਤੋੜਭੰਨ ਕਰਨ ਵਾਲੇ 22 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫਾਜ਼ਿਲਕਾ- ਥਾਣਾ ਅਰਨੀਵਾਲਾ ਪੁਲਿਸ ਨੇ ਘਰ ’ਚ ਦਾਖ਼ਲ ਹੋ ਕੇ ਤੋੜਭੰਨ ਕਰਨ ਵਾਲੇ 22 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ’ਚ ਇਲਾਕਾ ਥਾਣਾ ਅਰਨੀਵਾਲਾ ਮੰਡੀ ਮੌਜੂਦ ਸੀ ਤਾਂ ਜਰਨੈਲ ਸਿੰਘ ਪੁੱਤਰ ਮਾਹਲਾ ਸਿੰਘ ਵਾਸੀ ਅਰਨੀਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਸਵਿੰਦਰ ਕੌਰ ਉਰਫ਼ ਗੁੱਡੀ ਦੇ ਘਰ ਵਿਚੋਂ ਕੋਈ ਅਣਪਛਾਤਾ ਵਿਅਕਤੀ ਹੈਰੋਇਨ ਲੈ ਕੇ ਆ ਰਿਹਾ ਸੀ ਤਾਂ ਉਨ੍ਹਾਂ ਨੇ ਹੋਰ ਮੋਹਤਬਰ ਪੁਰਸ਼ਾਂ ਨਾਲ ਰਲ ਕੇ ਥਾਣੇ ਇਤਲਾਹ ਦਿੱਤੀ ਸੀ ਜਿਸ ਕਰਕੇ ਥਾਣੇ ’ਚ ਉਸ ਆਦਮੀ ’ਤੇ ਐਨ.ਡੀ.ਪੀ.ਐੱਸ. ਐਕਟ ਦੇ ਅਧੀਨ ਕਾਰਵਾਈ ਅਮਲ ਵਿਚ ਲਿਆਂਦੀ ਗਈ ਸੀ। ਇਸ ਕਰਕੇ ਜਸਵਿੰਦਰ ਕੌਰ ਨੇ ਬਾਹਰੋਂ ਮੁੰਡੇ ਸੱਦ ਕੇ ਉਨ੍ਹਾਂ ਦੇ ਘਰ ਵਿਚ ਵੜ ਕੇ ਸਾਮਾਨ ਦੀ ਤੋੜ ਭੰਨ ਕੀਤੀ ਤੇ ਉਨ੍ਹਾਂ ਨੇ ਆਪਣੀ ਜਾਨ ਮਸਾਂ ਬਚਾਈ ਜਿਸ ’ਤੇ ਜਸਵਿੰਦਰ ਕੌਰ ਉਰਫ਼ ਗੁੱਡੀ, ਸਾਜਨ, ਬੱਬੂ, ਕਾਲਾ ਸਿੰਘ ਪੁੱਤਰ ਇੰਦਰ ਸਿੰਘ, ਸੰਦੀਪ ਸਿੰਘ ਪੁੱਤਰ ਬਲਦੇਵ ਸਿੰਘ, ਕਰਨ ਸਿੰਘ ਉਰਫ਼ ਢੀਠ ਪੁੱਤਰ ਕੁਲਦੀਪ ਸਿੰਘ, ਰਾਹੁਲ ਪੁੱਤਰ ਕੁੱਕੀ ਡਰਾਈਵਰ ਤੇ 15-20 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਗੁੰਡਾਗਰਦੀ ਤੇ ਨਸ਼ਾ ਕਰਨ ਵਾਲੇ 13 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ- ਥਾਣਾ ਖੂਈ ਖੇੜਾ ਪੁਲਿਸ ਨੇ ਗੁੰਡਾਗਰਦੀ ਤੇ ਨਸ਼ਾ ਕਰਨ ਵਾਲੇ 13 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗਰਾਮ ਪੰਚਾਇਤ ਪਿੰਡ ਆਜਮਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਿੰਡ ਆਜਮਵਾਲਾ ਦੇ ਅੰਦਰ ਅਰਸ਼ਦੀਪ ਸਿੰਘ ਪੁੱਤਰ ਅਮਰਜੀਤ ਸਿੰਘ, ਕੁਲਦੀਪ ਸਿੰਘ ਪੁੱਤਰ ਬੋਹੜ ਸਿੰਘ, ਜਸ਼ਨਦੀਪ ਸਿੰਘ ਪੁੱਤਰ ਸੇਵਕ ਸਿੰਘ, ਵਰਿੰਦਰ ਸਿੰਘ ਉਰਫ਼ ਬੌਬੀ ਪੁੱਤਰ ਅਮਰਜੀਤ ਸਿੰਘ, ਗੁਰਸੇਵਕ ਸਿੰਘ ਪੁੱਤਰ ਹਰਜਿੰਦਰ ਸਿੰਘ, ਹੈਪੀ ਪੁੱਤਰ ਹਰਬੰਸ ਸਿੰਘ, ਨਿਸ਼ਾਨ ਸਿੰਘ ਪੁੱਤਰ ਹਰਜਿੰਦਰ ਸਿੰਘ, ਰਾਹੁਲ ਪੁੱਤਰ ਪੂਰਨ ਸਿੰਘ, ਮੰਗਾ ਸਿੰਘ ਪੁੱਤਰ ਦਲੀਪ ਸਿੰਘ, ਚਰਨਜੀਤ ਸਿੰਘ ਪੁੱਤਰ ਮਲਕੀਤ ਸਿੰਘ, ਜੋਬਨ ਸਿੰਘ ਪੁੱਤਰ ਚਾਂਦੀ ਰਾਮ, ਸਤਨਾਮ ਸਿੰਘ ਪੁੱਤਰ ਮੀਤਾ ਸਿੰਘ ਅਤੇ ਮੀਤਾ ਸਿੰਘ ਪੁੱਤਰ ਸੀਤਾ ਸਿੰਘ ਵਾਸੀਆਨ ਪਿੰਡ ਆਜਮਵਾਲਾ ਗੁੰਡਾਗਰਦੀ ਤੇ ਚੋਰੀਆਂ ਕਰਨ ਤੇ ਚਿੱਟੇ ਦਾ ਨਸ਼ਾ ਕਰਨ ਦੇ ਆਦੀ ਹਨ ਜਿਸ ਤੋਂ ਸਾਰੇ ਪਿੰਡ ਦੇ ਲੋਕ ਪਰੇਸ਼ਾਨ ਹਨ ਤੇ ਉਨ੍ਹਾਂ ਨੇ ਪਿੰਡ ਦਾ ਮਾਹੌਲ ਬਹੁਤ ਖ਼ਰਾਬ ਕੀਤਾ ਹੋਇਆ ਹੈ। ਪਿੰਡ ਵਲੋਂ ਦਿੱਤੀ ਗਈ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਤੇ ਇਕ ਮੋਟਰਸਾਈਕਲ ਸਮੇਤ 4 ਵਿਅਕਤੀ ਕਾਬੂ ਫਾਜ਼ਿਲਕਾ- ਥਾਣਾ ਖੂਈ ਖੇੜਾ ਪੁਲਿਸ ਨੇ ਹੈਰੋਇਨ ਤੇ ਇਕ ਮੋਟਰਸਾਈਕਲ ਸਮੇਤ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਐੱਚ.ਸੀ. ਮਨਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਤੇ ਚੈਕਿੰਗ ਸਬੰਧੀ ਇਲਾਕਾ ਥਾਣਾ ਵਿਚ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਉਕਤ ਵਿਅਕਤੀ ਪਿੰਡ ਖੂਈ ਖੇੜਾ ਸ਼ੂਗਰ ਮਿੱਲ ਦੇ ਬੈਕ ਸਾਈਡ ਨਸ਼ਾ ਕਰ ਰਹੇ ਹਨ। ਇਤਲਾਹ ਠੋਸ ਹੋਣ ਕਰਕੇ ਪੁਲਿਸ ਵਲੋਂ ਛਾਪੇਮਾਰੀ ਕਰਕੇ ਉਨ੍ਹਾਂ ਕੋਲੋਂ 16.53 ਗਰਾਮ ਹੈਰੋਇਨ ਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਜਿਸ ’ਤੇ ਅਰਸ਼ਦੀਪ ਸਿੰਘ ਪੁੱਤਰ ਅਮਰਜੀਤ ਸਿੰਘ, ਕੁਲਦੀਪ ਸਿੰਘ ਪੁੱਤਰ ਬੋਹੜ ਸਿੰਘ, ਜਸ਼ਨਦੀਪ ਸਿੰਘ ਪੁੱਤਰ ਸੇਵਕ ਸਿੰਘ ਤੇ ਵਰਿੰਦਰ ਸਿੰਘ ਉਰਫ਼ ਬੌਬੀ ਪੁੱਤਰ ਅਮਰਜੀਤ ਸਿੰਘ ਵਾਸੀ ਪਿੰਡ ਆਜਮਵਾਲਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਹੈਰੋਇਨ, ਖੁੱਲ੍ਹੀਆਂ ਗੋਲੀਆਂ ਤੇ ਇਕ ਛੋਟੇ ਕੰਪਿਊਟਰ ਕੰਡੇ ਸਮੇਤ 3 ਵਿਅਕਤੀ ਕਾਬੂ ਫਾਜ਼ਿਲਕਾ- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ, ਖੁੱਲ੍ਹੀਆਂ ਗੋਲੀਆਂ ਤੇ ਇਕ ਛੋਟੇ ਕੰਪਿਊਟਰ ਕੰਡੇ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਵਿਸ਼ਲੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਇਲਾਕਾ ਥਾਣਾ ਦਾ ਰਵਾਨਾ ਸੀ, ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਮੋਜਮ ਬੰਨ੍ਹ ਕੋਲ ਪੁੱਜੀ ਤਾਂ ਸਾਹਮਣੇ ਤੋਂ 2 ਨੌਜਵਾਨ ਤੇ ਇਕ ਔਰਤ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਉਂਦੇ ਦਿਖਾਈ ਦਿੱਤੇ। ਜੋ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਘਬਰਾ ਗਏ ਜਿਨ੍ਹਾਂ ਦੀ ਜ਼ਾਬਤੇ ਅਨੁਸਾਰ ਤਲਾਸ਼ੀ ਕੀਤੀ ਗਈ ਤਾਂ ਉਨ੍ਹਾਂ ਕੋਲੋਂ 6 ਗਰਾਮ ਹੈਰੋਇਨ, 2 ਖੁੱਲ੍ਹੀਆਂ ਗੋਲੀਆਂ ਤੇ ਇਕ ਛੋਟਾ ਕੰਪਿਊਟਰ ਕੰਡਾ ਬਰਾਮਦ ਹੋਇਆ। ਪੁਲਿਸ ਨੇ ਛਿੰਦਰ ਸਿੰਘ ਉਰਫ਼ ਸ਼ਿੰਦਾ ਪੁੱਤਰ ਮਨਜ਼ੂਰ ਸਿੰਘ, ਸੁਨੀਲ ਸਿੰਘ ਪੁੱਤਰ ਬਲਵੰਤ ਸਿੰਘ ਉਰਫ਼ ਬੰਤਾ ਤੇ ਸ਼ੀਲਾ ਰਾਣੀ ਪਤਨੀ ਬਲਵੰਤ ਸਿੰਘ ਉਰਫ਼ ਬੰਤਾ ਵਾਸੀਆਨ ਮੋਜਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਫ਼ਾਜ਼ਿਲਕਾ - ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਥਾਣਾ ਸਦਰ ਫ਼ਾਜ਼ਿਲਕਾ ਏਰੀਆ ਦਾ ਰਵਾਨਾ ਸੀ। ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਬਾਈਪਾਸ ਫਲਾਈਓਵਰ ਰੋਡ ਜੱਟ ਵਾਲੀ ਕੋਲ ਪੁੱਜੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ। ਜੋ ਪੁਲਿਸ ਪਾਰਟੀ ਦੇਖ ਕੇ ਯਕਦਮ ਘਬਰਾ ਗਿਆ ਜਿਸ ਦੀ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਕੀਤੀ ਗਈ ਤਾਂ ਉਸ ਕੋਲੋਂ 100 ਗਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮਲਕੀਤ ਸਿੰਘ ਉਰਫ਼ ਮੰਨੂ ਪੁੱਤਰ ਜੋਗਿੰਦਰ ਸਿੰਘ ਵਾਸੀ ਪ੍ਰਭਾਤ ਸਿੰਘ ਵਾਲਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਮਹਿਲਾ ਕਾਂਗਰਸ ਦੀ ਆਗੂ ਨੇ ਫ਼ਾਜ਼ਿਲਕਾ ਹਲਕੇ ਤੋਂ ਚੋਣ ਲੜਨ ਦਾ ਕੀਤਾ ਐਲਾਨ ਅਗਲੀ ਖ਼ਬਰ 22 ਸਤੰਬਰ ਤੋਂ ਓਟ ਸੈਂਟਰ ਰਹਿਣਗੇ ਬੰਦ, ਅਣਮਿਥੇ ਸਮੇਂ ਲਈ ਹੜਤਾਲ ਦਾ ਐਲਾਨ
Ad Position 24