19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਫ਼ਾਜ਼ਿਲਕਾ ਦੇ 5 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ ਲਗਾਤਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਬੀਤੇ ਦਿਨੀਂ ਜਲਾਲਾਬਾਦ ਦੇ ਕਰੀਬ 4 ਤੋਂ 5 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀਆਂ ਈ-ਮੇਲਾਂ ਆਈਆਂ ਸਨ ਜਿਸ ਤੋਂ ਬਾਅਦ ਸ਼ੁੱਕਰਵਾਰ ਨੂੰ ਫ਼ਾਜ਼ਿਲਕਾ ਦੇ 4 ਤੋਂ 5 ਸਕੂਲਾਂ ਨੂੰ ਤੇ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀ ਭਰੀਆਂ ਈ-ਮੇਲਾਂ ਮਿਲਣ ਤੋਂ ਬਾਅਦ ਸ਼ਹਿਰ ਵਿਚ ਸਹਿਮ ਦਾ ਮਾਹੌਲ ਬਣ ਗਿਆ।

Ad Position 21
No active advertisement
ਫ਼ਾਜ਼ਿਲਕਾ ਦੇ ਕੋਰਟ ਕੰਪਲੈਕਸ ਵਿਚ ਜਾਂਚ ਕਰਦੇ ਹੋਏ ਬੰਬ ਨਿਰੋਧਕ ਦਸਤੇ। (ਹੇਠਾਂ) ਫ਼ਾਜ਼ਿਲਕਾ ਦੇ ਆਤਮ ਵੱਲਭ ਸਕੂਲ ’ਚੋਂ ਬੱਚਿਆਂ ਨੂੰ ਘਰ ਲੈ ਕੇ ਜਾਂਦੇ ਹੋਏ ਮਾਪੇ। ਤਸਵੀਰ-ਬਲਜੀਤ ਸਿੰਘ 19-09-2026
ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ ਲਗਾਤਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਬੀਤੇ ਦਿਨੀਂ ਜਲਾਲਾਬਾਦ ਦੇ ਕਰੀਬ 4 ਤੋਂ 5 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀਆਂ ਈ-ਮੇਲਾਂ ਆਈਆਂ ਸਨ ਜਿਸ ਤੋਂ ਬਾਅਦ ਸ਼ੁੱਕਰਵਾਰ ਨੂੰ ਫ਼ਾਜ਼ਿਲਕਾ ਦੇ 4 ਤੋਂ 5 ਸਕੂਲਾਂ ਨੂੰ ਤੇ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀ ਭਰੀਆਂ ਈ-ਮੇਲਾਂ ਮਿਲਣ ਤੋਂ ਬਾਅਦ ਸ਼ਹਿਰ ਵਿਚ ਸਹਿਮ ਦਾ ਮਾਹੌਲ ਬਣ ਗਿਆ। ਧਮਕੀ ਮਿਲਦਿਆਂ ਹੀ ਸਕੂਲ ਪ੍ਰਬੰਧਕਾਂ ਵਲੋਂ ਤੁਰੰਤ ਬੱਚਿਆਂ ਨੂੰ ਛੁੱਟੀ ਕਰ ਦਿੱਤੀ ਗਈ ਅਤੇ ਮਾਪਿਆਂ ਨੂੰ ਬੁਲਾ ਕੇ ਬੱਚਿਆਂ ਨੂੰ ਸੁਰੱਖਿਅਤ ਘਰ ਭੇਜਿਆ ਗਿਆ। ਜਾਣਕਾਰੀ ਦਿੰਦਿਆਂ ਆਤਮ ਵੱਲਭ ਪਬਲਿਕ ਸਕੂਲ ਦੀ ਪ੍ਰਿੰਸੀਪਲ ਸੰਗੀਤਾ ਤਿੰਨਾ ਨੇ ਦੱਸਿਆ ਕਿ ਸਵੇਰੇ ਲਗਭਗ 11:12 ਵਜੇ ਉਨ੍ਹਾਂ ਨੂੰ ਬੰਬ ਧਮਾਕੇ ਦੀ ਈ-ਮੇਲ ਪ੍ਰਾਪਤ ਹੋਈ। ਇਸ ਤੋਂ ਇਲਾਵਾ ਹੋਲੀ ਹਾਰਟ ਸਕੂਲ, ਸਰਵਹਿੱਤਕਾਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਤੇ ਕੌਫ਼ੀ ਇੰਟਰਨੈਸ਼ਨਲ ਸਕੂਲ ਦੇ ਨਾਲ-ਨਾਲ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਵੀ ਅਜਿਹੀ ਹੀ ਧਮਕੀ ਮਿਲੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਫ਼ਾਜ਼ਿਲਕਾ ਦੇ ਐੱਸ.ਐੱਚ.ਓ. ਇੰਸਪੈਕਟਰ ਪਰਮਜੀਤ ਕੁਮਾਰ ਪੁਲਿਸ ਟੀਮ ਨਾਲ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਸਕੂਲਾਂ ਨੂੰ ਖ਼ਾਲੀ ਕਰਵਾ ਕੇ ‘ਐਂਟੀ ਸੈਬੋਟਾਜ’ ਤੇ ਸਾਈਬਰ ਸੈੱਲ ਦੀਆਂ ਟੀਮਾਂ ਵਲੋਂ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ ਤਾਂ ਜੋ ਈ-ਮੇਲ ਭੇਜਣ ਵਾਲੇ ਦੀ ਲੋਕੇਸ਼ਨ ਦਾ ਪਤਾ ਲਗਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਦੀਆਂ ਸਿਆਸੀ ਪਾਰਟੀਆਂ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ-ਸੁਖਬੀਰ ਅਗਲੀ ਖ਼ਬਰ ਮਹਿਲਾ ਕਾਂਗਰਸ ਦੀ ਆਗੂ ਨੇ ਫ਼ਾਜ਼ਿਲਕਾ ਹਲਕੇ ਤੋਂ ਚੋਣ ਲੜਨ ਦਾ ਕੀਤਾ ਐਲਾਨ
Ad Position 24