19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਦਿੱਲੀ ਦੀਆਂ ਸਿਆਸੀ ਪਾਰਟੀਆਂ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ-ਸੁਖਬੀਰ

ਜਲਾਲਾਬਾਦ, 18 ਸਤੰਬਰ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ/ਜਸਕਰਨ ਸਿੰਘ ਤਨੇਜਾ)- ਪੰਜਾਬ ਦਾ ਦਿੱਲੀ ਦੀਆਂ ਸਿਆਸੀ ਪਾਰਟੀਆਂ ਕਦੇ ਭਲਾ ਨਹੀਂ ਕਰ ਸਕਦੀਆਂ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਝੂਠੇ ਲਾਰੇ ਲਗਾ ਕੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 19-09-2026
ਜਲਾਲਾਬਾਦ, 18 ਸਤੰਬਰ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ/ਜਸਕਰਨ ਸਿੰਘ ਤਨੇਜਾ)- ਪੰਜਾਬ ਦਾ ਦਿੱਲੀ ਦੀਆਂ ਸਿਆਸੀ ਪਾਰਟੀਆਂ ਕਦੇ ਭਲਾ ਨਹੀਂ ਕਰ ਸਕਦੀਆਂ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਝੂਠੇ ਲਾਰੇ ਲਗਾ ਕੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਸੂਬੇ ਦਾ ਵਿਕਾਸ ਨਹੀਂ ਵਿਨਾਸ਼ ਹੋਇਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਨੇ ਜਲਾਲਾਬਾਦ ਦੀ ਅਨਾਜ ਮੰਡੀ ਵਿਖੇ ਪੰਜਾਬ ਬਚਾਓ ਰੈਲੀ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਿਚ ਅਕਾਲੀ ਸਰਕਾਰ ਸਮੇਂ ਸਭ ਤੋਂ ਵੱਡੀ ਭਰਤੀ ਹੋਈ ਹੈ ਤੇ ਪੁਲਿਸ ਮੁਲਾਜ਼ਮਾਂ ਨੂੰ ਤਰੱਕੀਆਂ ਵੀ ਸਾਡੀ ਸਰਕਾਰ ਵੇਲੇ ਮਿਲੀਆਂ ਸਨ। ਉਨ੍ਹਾਂ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੇਜਰੀਵਾਲ ਪੰਜਾਬ ਤੋਂ ਇਕ ਮੌਕਾ ਮੰਗਦਾ ਸੀ, ਮੌਕਾ ਦੇ ਕੇ ਅਸੀਂ ਪੰਜਾਬ ਬਰਬਾਦ ਕਰ ਦਿੱਤਾ ਹੈ। ਕੇਜਰੀਵਾਲ ਨੇ ਪੰਜਾਬ ਤੋਂ ਬਹੁਤ ਪੈਸਾ ਲੁੱਟਿਆ ਹੈ। ਸਰਕਾਰ ਆਉਣ ’ਤੇ ਇਸ ਨੂੰ ਪੰਜਾਬ ਲੈ ਕੇ ਆਵਾਂਗੇ ਤੇ ਸਾਰਾ ਹਿਸਾਬ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਸਾਰੇ ਠੱਗ ਤੇ ਲੁਟੇਰੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੋ ਕਿਸਾਨਾਂ ਨੂੰ ਦਿਨੇ 12 ਘੰਟੇ ਬਿਜਲੀ ਦੇਣ ਦੇ ਵਾਅਦੇ ਕਰਦੇ ਸਨ ਪਰ ਹੁਣ ਸੂਬੇ ਦੇ ਕਿਸਾਨਾਂ ਨੂੰ ਦੋ ਘੰਟੇ ਵੀ ਬਿਜਲੀ ਨਹੀਂ ਮਿਲ ਰਹੀ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਵਿਚ ਬਿਜਲੀ ਪੈਦਾ ਕਰਨ ਲਈ ਕੋਈ ਵੀ ਪਾਵਰ ਪਲਾਂਟ ਨਹੀਂ ਲਗਾਇਆ, ਜਿਸ ਕਰਕੇ ਆਉਣ ਵਾਲੇ ਸਾਲਾਂ ਵਿਚ ਪੰਜਾਬ ਲਈ ਬਿਜਲੀ ਦੀ ਵੱਡੀ ਦਿੱਕਤ ਹੋ ਸਕਦੀ ਹੈ। ਸ. ਬਾਦਲ ਨੇ ਕਿਹਾ ਕਿ ਸੂਬੇ ਵਿਚ ਜਦੋਂ ਹੀ ਚੋਣ ਜ਼ਾਬਤਾ ਲੱਗ ਗਿਆ ਤਾਂ ਆਮ ਆਦਮੀ ਪਾਰਟੀ ਦੇ ਲੀਡਰਾਂ ਦੇ ਹਾਲ ਬਹੁਤ ਮਾੜੇ ਹੋਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸੂਬਾ ਤਰੱਕੀ ਦੀ ਰਫ਼ਤਾਰ ਫੜੇਗਾ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਬੰਦ ਪਿਆ ਵਿਸ਼ਵ ਕਬੱਡੀ ਕੱਪ ਦੁਬਾਰਾ ਸ਼ੁਰੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਭਲਵਾਨਾਂ ਲਈ ਕੁਸ਼ਤੀ ਮੁਕਾਬਲੇ ਤੇ ਕਿਸਾਨਾਂ ਲਈ ਪਸ਼ੂ ਮੇਲੇ ਕਰਵਾਏ ਜਾਣਗੇ। ਕਿਸਾਨਾਂ ਨੂੰ ਇਕ ਮਹੀਨੇ ਵਿਚ ਹੀ ਮੁਫ਼ਤ ਬਿਜਲੀ ਟਿਊਬਵੈੱਲ ਕਨੈੱਕਸ਼ਨ ਦਿੱਤੇ ਜਾਣਗੇ। ਨਹਿਰਾਂ ਤੇ ਖਾਲ਼ੇ ਨਵੇਂ ਕੱਢ ਕੇ ਹਰ ਖੇਤ ਤੱਕ ਪਾਣੀ ਪਹੁੰਚਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਵਲ਼ੋਂ 1997 ਵਿਚ ਅਕਾਲੀ ਸਰਕਾਰ ਵੇਲੇ ਗ਼ਰੀਬ ਲੋਕਾਂ ਲਈ ਸ਼ੁਰੂ ਕੀਤੀ ਮੁਫ਼ਤ ਰਾਸ਼ਨ ਸਹੂਲਤ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੰਦ ਕਰ ਦਿੱਤਾ ਪਰ ਹੁਣ 2027 ਤੋਂ ਬਾਅਦ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਪਹਿਲੀ ਕੈਬਨਿਟ ਮੀਟਿੰਗ ਵਿਚ ਇਸ ਗੱਲ ’ਤੇ ਮੋਹਰ ਲਾਈ ਜਾਵੇਗੀ ਤੇ ਗ਼ਰੀਬ ਲੋਕਾਂ ਨੂੰ 50 ਕਿੱਲੋ ਪ੍ਰਤੀ ਮਹੀਨਾ ਕਣਕ, 4 ਰੁਪਏ ਤੇਲ ਤੇ 20 ਰੁਪਏ ਕਿੱਲੋ ਦਾਲ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ ਇਕ ਲੱਖ ਰੁਪਿਆ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਗ਼ਰੀਬਾਂ ਨੂੰ ਰਹਿਣ ਲਈ ਪੰਜ ਮਰਲੇ ਦੇ ਪਲਾਟ ਅਤੇ ਹਰ ਘਰ ਨੂੰ ਪੱਕਾ ਬਣਾ ਕੇ ਦੇਵੇਗੀ। ਰੈਲੀ ਦੌਰਾਨ ਵਰਕਰ ਜਲਾਲਾਬਾਦ ਤੋਂ ਟਿਕਟ ਦੇ ਐਲਾਨ ਨੂੰ ਉਡੀਕਦੇ ਰਹੇ ਜੋ ਕਿ ਨਹੀਂ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾਂ, ਸੂਬਾ ਮੀਤ ਪ੍ਰਧਾਨ ਅਸ਼ੋਕ ਕੁਮਾਰ ਅਨੇਜਾ, ਸੂਬਾ ਮੀਤ ਪ੍ਰਧਾਨ ਪ੍ਰੇਮ ਕੁਮਾਰ ਵਲੇਚਾ, ਮੈਂਬਰ ਜਨਰਲ ਕੌਂਸਲ ਪੰਜਾਬ, ਜਗਸੀਰ ਸਿੰਘ ਬੱਬੂ ਜੈਮਲ ਵਾਲਾ, ਜ਼ਿਲ੍ਹਾ ਪ੍ਰਧਾਨ ਨਰਦੇਵ ਸਿੰਘ ਬੌਬੀ ਮਾਨ, ਅਕਾਲੀ ਆਗੂ ’ਤੇ ਸਾਬਕਾ ਚੇਅਰਮੈਨ ਜੈਸਰਤ ਸਿੰਘ ਸੰਧੂ, ਐੱਸ.ਜੀ.ਪੀ.ਸੀ. ਮੈਂਬਰ ਦਰਸ਼ਨ ਬਰਾੜ, ਸਾਬਕਾ ਚੇਅਰਮੈਨ ਲਖਵਿੰਦਰ ਸਿੰਘ ਰੋਹੀ ਵਾਲਾ, ਮਲਕੀਤ ਸਿੰਘ ਹੀਰਾ, ਡਾ.ਰਾਜ ਸਿੰਘ ਡਿੱਬੀਪੁਰਾ, ਮਾਂਟੂ ਵੋਹਰਾ, ਕਰਨ ਕੰਬੋਜ, ਸੁਖਜਿੰਦਰ ਸਿੰਘ ਭੁੱਲਰ ਸਾਬਕਾ ਚੇਅਰਮੈਨ ਅਤੇ ਹੋਰ ਆਗੂ ਹਾਜ਼ਰ ਸਨ।ਰੈਲੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਅੰਮ੍ਰਿਤਸਰ ਵਿਚ ਇਕ ਪੁਲਿਸ ਮੁਲਾਜ਼ਮ ਦਾ ਕਤਲ ਹੋ ਗਿਆ ਹੈ। ਕੁੱਝ ਦਿਨ ਪਹਿਲਾਂ ਜਲਾਲਾਬਾਦ ਦੇ ਥਾਣਾ ਸਿਟੀ ਵਿਚ ਧਮਾਕੇ ਹੋ ਚੁੱਕੇ ਹਨ ਤੇ ਫ਼ਰੀਦਕੋਟ ਵਿਚ ਵਿਸਫੋਟਕ ਪਦਾਰਥ ਮਿਲੇ ਹਨ। ਸੂਬੇ ਵਿਚ ਚੋਰੀਆਂ ਹੋ ਰਹੀਆਂ ਹਨ, ਫਿਰੌਤੀਆਂ ਵਸੂਲੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ , ਸਿਰਫ਼ ਦਿੱਲੀ ਦੇ ਲੁਟੇਰੇ ਬੈਠੇ ਹੋਏ ਹਨ। ਮੁਲਾਜ਼ਮਾਂ ਦੇ ਡੀ.ਏ. ਬਾਰੇ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ’ਤੇ ਕੋਈ ਵੀ ਇਤਬਾਰ ਨਾ ਕਰੇ। ਇਨ੍ਹਾਂ ਕੋਲੋਂ ਸਾਰਾ ਡੀ.ਏ. ਲੈ ਲਓ ਤਾਂ ਹੀ ਬਚੋਗੇ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ’ਚ ਮਹਿਲਾ ’ਤੇ ਗੋਲੀਬਾਰੀ ਦੇ ਮਾਮਲੇ ਨੂੰ ਪੰਚਾਇਤਾਂ ਨੇ ਦੱਸਿਆ ਝੂਠਾ ਅਗਲੀ ਖ਼ਬਰ ਫ਼ਾਜ਼ਿਲਕਾ ਦੇ 5 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Ad Position 24