19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਫ਼ਾਜ਼ਿਲਕਾ ’ਚ ਮਹਿਲਾ ’ਤੇ ਗੋਲੀਬਾਰੀ ਦੇ ਮਾਮਲੇ ਨੂੰ ਪੰਚਾਇਤਾਂ ਨੇ ਦੱਸਿਆ ਝੂਠਾ

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)- ਬੀਤੇ ਦਿਨੀਂ ਫ਼ਾਜ਼ਿਲਕਾ ਦੇ ਪਿੰਡ ਬਹਿਕ ਖ਼ਾਸ ਨੇੜਲੀ ਢਾਣੀ ਮੋਹਨਾ ਰਾਮ ਵਿਚ ਇਕ ਮਹਿਲਾ ਵਲੋਂ ਆਪਣੇ ਘਰ ’ਤੇ ਗੋਲੀਆਂ ਚੱਲਣ ਅਤੇ ਖ਼ੁਦ ਦੇ ਪੱਟ ਵਿਚ ਗੋਲੀ ਲੱਗਣ ਦਾ ਦਾਅਵਾ ਕੀਤਾ ਗਿਆ ਸੀ। ਇਸ ਮਾਮਲੇ ਵਿਚ ਫ਼ਾਜ਼ਿਲਕਾ ਸਦਰ ਪੁਲਿਸ ਨੇ ਕਾਰਵਾਈ ਕਰਦਿਆਂ ਮਹਿਲਾ ਦੇ ਪੁੱਤਰ ਸਮੇਤ ਕਰੀਬ 15 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਸੀ।

Ad Position 21
No active advertisement
ਅਜੀਤ ਡੈਸਕ 19-09-2026
ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)- ਬੀਤੇ ਦਿਨੀਂ ਫ਼ਾਜ਼ਿਲਕਾ ਦੇ ਪਿੰਡ ਬਹਿਕ ਖ਼ਾਸ ਨੇੜਲੀ ਢਾਣੀ ਮੋਹਨਾ ਰਾਮ ਵਿਚ ਇਕ ਮਹਿਲਾ ਵਲੋਂ ਆਪਣੇ ਘਰ ’ਤੇ ਗੋਲੀਆਂ ਚੱਲਣ ਅਤੇ ਖ਼ੁਦ ਦੇ ਪੱਟ ਵਿਚ ਗੋਲੀ ਲੱਗਣ ਦਾ ਦਾਅਵਾ ਕੀਤਾ ਗਿਆ ਸੀ। ਇਸ ਮਾਮਲੇ ਵਿਚ ਫ਼ਾਜ਼ਿਲਕਾ ਸਦਰ ਪੁਲਿਸ ਨੇ ਕਾਰਵਾਈ ਕਰਦਿਆਂ ਮਹਿਲਾ ਦੇ ਪੁੱਤਰ ਸਮੇਤ ਕਰੀਬ 15 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਸੀ। ਹੁਣ ਇਸ ਮਾਮਲੇ ਵਿਚ ਇਕ ਨਵਾਂ ਮੋੜ ਸਾਹਮਣੇ ਆਇਆ ਹੈ। ਅੱਜ ਪਿੰਡ ਬਹਿਕ ਖ਼ਾਸ ਵਿਖੇ ਤਿੰਨ ਪਿੰਡਾਂ ਦੀਆਂ ਪੰਚਾਇਤਾਂ ਅਤੇ ਪਿੰਡ ਵਾਸੀਆਂ ਵਲੋਂ ਇਕ ਵਿਸ਼ੇਸ਼ ਇਕੱਠ ਕੀਤਾ ਗਿਆ ਜਿਸ ਵਿਚ ਐੱਫ.ਆਈ.ਆਰ. ਵਿਚ ਨਾਮਜ਼ਦ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਇਸ ਮਾਮਲੇ ਨੂੰ ਸਰਾਸਰ ਝੂਠਾ ਕਰਾਰ ਦਿੱਤਾ। ਇਕੱਠ ਦੌਰਾਨ ਢਾਣੀ ਮੋਹਨਾ ਰਾਮ ਦੇ ਸਰਪੰਚ ਵਕੀਲ ਸਿੰਘ, ਬਹਿਕ ਖ਼ਾਸ ਦੇ ਸਰਪੰਚ ਰਾਜ ਤੇ ਪਿੰਡ ਘੁਰਕਾਂ ਦੇ ਸਰਪੰਚ ਬੀਰਬਲ ਸਿੰਘ ਸਮੇਤ ਹੋਰ ਨੁਮਾਇੰਦਿਆਂ ਨੇ ਦਾਅਵਾ ਕੀਤਾ ਕਿ ਉਕਤ ਮਹਿਲਾ ਨੇ ਨਾਮਜ਼ਦ ਵਿਅਕਤੀਆਂ ਤੋਂ ਪੈਸੇ ਉਧਾਰ ਲਏ ਹੋਏ ਸਨ। ਇਸ ਲੈਣ-ਦੇਣ ਨੂੰ ਲੈ ਕੇ ਪਹਿਲਾਂ ਵੀ ਕਈ ਵਾਰ ਪੰਚਾਇਤਾਂ ਹੋ ਚੁੱਕੀਆਂ ਹਨ। ਪੰਚਾਇਤਾਂ ਮੁਤਾਬਿਕ ਉਧਾਰ ਲਏ ਪੈਸੇ ਮੋੜਨ ਤੋਂ ਬਚਣ ਲਈ ਉਕਤ ਮਹਿਲਾ ਨੇ ਆਪਣੇ ਪਰਿਵਾਰ ਨਾਲ ਮਿਲ ਕੇ ਇਹ ਸਾਜ਼ਿਸ਼ ਰਚੀ ਤੇ ਆਪਣੇ ਉੱਪਰ ਗੋਲੀਆਂ ਚਲਾਉਣ ਦਾ ਡਰਾਮਾ ਕੀਤਾ। ਪਿੰਡ ਵਾਸੀਆਂ ਨੇ ਸਪਸ਼ਟ ਕੀਤਾ ਕਿ ਮਾਮਲੇ ਵਿਚ ਸ਼ਾਮਲ ਕੀਤੇ ਗਏ ਬੇਗੁਨਾਹ ਲੋਕਾਂ ਦਾ ਇਸ ਘਟਨਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਨਾਲ ਮੁਲਾਕਾਤ ਕਰ ਇਸ ਮਾਮਲੇ ਦੀ ਨਿਰਪੱਖ ਜਾਂਚ ਲਈ ਮੰਗ ਕੀਤੀ ਅਤੇ ਝੂਠਾ ਮਾਮਲਾ ਰੱਦ ਕੀਤਾ ਜਾਵੇ। ਜਦੋਂ ਇਸ ਸਬੰਧੀ ਫ਼ਾਜ਼ਿਲਕਾ ਦੇ ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਪਿੰਡ ਵਾਸੀਆਂ ਤੇ ਪਰਿਵਾਰਿਕ ਮੈਂਬਰਾਂ ਦੀ ਗੱਲਬਾਤ ਸੁਣਨ ਤੋਂ ਬਾਅਦ ਉਨ੍ਹਾਂ ਨੂੰ ਇਹ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਲਈ ਵਿਸ਼ੇਸ਼ ਟੀਮ ਬਣਾਈ ਜਾਵੇਗੀ ਤੇ ਕਿਸੇ ਵੀ ਬੇਗੁਨਾਹ ਵਿਅਕਤੀ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾਵੇਗੀ। ਇਸ ਮੌਕੇ ਬਲਾਕ ਸੰਮਤੀ ਚੇਅਰਮੈਨ ਡਾ.ਓਮ ਸਿੰਘ, ਬਲਵਿੰਦਰ ਸਿੰਘ ਉਰਫ਼ ਸੋਨੂੰ, ਗੁਰਪ੍ਰੀਤ ਸਿੰਘ, ਸਤਨਾਮ ਸਿੰਘ ਮੈਂਬਰ, ਕਰਨੈਲ ਸਿੰਘ ਮੈਂਬਰ ਅਤੇ ਸੁੱਖਾ ਮੈਂਬਰ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਲੁਟੇਰੇ ਬਜ਼ੁਰਗ ਸੇਲਜ਼ਮੈਨ ਨੂੰ ਲੁੱਟ ਕੇ ਹੋਏ ਫ਼ਰਾਰ ਅਗਲੀ ਖ਼ਬਰ ਦਿੱਲੀ ਦੀਆਂ ਸਿਆਸੀ ਪਾਰਟੀਆਂ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ-ਸੁਖਬੀਰ
Ad Position 24