18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਦਾ ਜਲਾਲਾਬਾਦ ਪਹੁੰਚਣ ’ਤੇ ਨਿੱਘਾ ਸਵਾਗਤ; ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ

ਜਲਾਲਾਬਾਦ, 18 ਸਤੰਬਰ (ਜਸਕਰਨ ਸਿੰਘ ਤਨੇਜਾ)- ਪੰਜਾਬ ਯੂਥ ਕਾਂਗਰਸ ਦੀਆਂ ਹਾਲ ਹੀ ਵਿਚ ਹੋਈਆਂ ਚੋਣਾਂ ਦੌਰਾਨ ਸੂਬਾ ਪ੍ਰਧਾਨ ਚੁਣੇ ਗਏ ਸ਼ੁਭਮ ਸ਼ਰਮਾ ਦਾ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਜਲਾਲਾਬਾਦ ਪਹੁੰਚਣ ’ਤੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਵਰਕਰਾਂ ਦੇ ਭਾਰੀ ਉਤਸ਼ਾਹ ਕਾਰਨ ਇਹ ਮੀਟਿੰਗ ਇਕ ਵੱਡੀ ਰੈਲੀ ਦਾ ਰੂਪ ਧਾਰਨ ਕਰ ਗਈ।

Ad Position 21
No active advertisement
ਪੰਜਾਬ ਯੂਥ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਸ਼ੁਭਮ ਸ਼ਰਮਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ-ਜਸਕਰਨ ਸਿੰਘ ਤਨੇਜਾ 19-09-2026
ਜਲਾਲਾਬਾਦ, 18 ਸਤੰਬਰ (ਜਸਕਰਨ ਸਿੰਘ ਤਨੇਜਾ)- ਪੰਜਾਬ ਯੂਥ ਕਾਂਗਰਸ ਦੀਆਂ ਹਾਲ ਹੀ ਵਿਚ ਹੋਈਆਂ ਚੋਣਾਂ ਦੌਰਾਨ ਸੂਬਾ ਪ੍ਰਧਾਨ ਚੁਣੇ ਗਏ ਸ਼ੁਭਮ ਸ਼ਰਮਾ ਦਾ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਜਲਾਲਾਬਾਦ ਪਹੁੰਚਣ ’ਤੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਵਰਕਰਾਂ ਦੇ ਭਾਰੀ ਉਤਸ਼ਾਹ ਕਾਰਨ ਇਹ ਮੀਟਿੰਗ ਇਕ ਵੱਡੀ ਰੈਲੀ ਦਾ ਰੂਪ ਧਾਰਨ ਕਰ ਗਈ। ਸਮਾਗਮ ਨੂੰ ਸੰਬੋਧਨ ਕਰਦਿਆਂ ਨਵ-ਨਿਯੁਕਤ ਯੂਥ ਪ੍ਰਧਾਨ ਸ਼ੁਭਮ ਸ਼ਰਮਾ ਨੇ ਸਭ ਤੋਂ ਪਹਿਲਾਂ ਵਰਕਰਾਂ ਦਾ ਧੰਨਵਾਦ ਕੀਤਾ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੇ ਹੱਕ ਵਿਚ ਫ਼ਤਵਾ ਦੇਣ ਦਾ ਸੱਦਾ ਦਿੱਤਾ। ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ‘ਆਪ’ ਨੇ ਸਿਰਫ਼ ਝੂਠੇ ਵਾਅਦੇ ਕੀਤੇ ਹਨ, ਨਾ ਤਾਂ ਕਿਸਾਨਾਂ ਨੂੰ ਪੂਰੀ ਬਿਜਲੀ ਮਿਲ ਰਹੀ ਹੈ ਤੇ ਨਾ ਹੀ ਮੁਲਾਜ਼ਮਾਂ ਦੇ ਮਸਲੇ ਹੱਲ ਹੋ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੇ ਮੰਤਰੀਆਂ ਤੋਂ ਦੁਖੀ ਹੋ ਕੇ ਸੂਬੇ ਦੇ ਲੋਕ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਸਮੁੱਚੀ ਕਾਂਗਰਸ ਪਾਰਟੀ ਇੱਕਜੁੱਟ ਹੋ ਕੇ ਜਨਤਕ ਮੁੱਦਿਆਂ ’ਤੇ ਸੜਕਾਂ ’ਤੇ ਉੱਤਰੇਗੀ। ਸ਼ੁਭਮ ਸ਼ਰਮਾ ਨੇ ਕਿਹਾ ਕਿ ਯੂਥ ਵਿੰਗ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ ਤੇ ਉਹ ਆਪਣੇ ਕਾਰਜਕਾਲ ਦੌਰਾਨ ਅੰਦਰੂਨੀ ਮਤਭੇਦ ਖ਼ਤਮ ਕਰਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਨਗੇ। ਇਸ ਮੌਕੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਵਰਕਰਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿਚ ਜੁੱਟ ਜਾਣ ਦੀ ਅਪੀਲ ਕੀਤੀ। ਉਨ੍ਹਾਂ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ, ਵਧ ਰਹੇ ਨਸ਼ੇ ਤੇ ਗੈਂਗਸਟਰਵਾਦ ’ਤੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਰਾਸ਼ਟਰੀ ਪ੍ਰਧਾਨ ਮੱਲਿਕਾਅਰਜੁਨ ਖੜਗੇ ਤੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਚੋਣ ਲੜ ਕੇ ਸੂਬੇ ਵਿਚ ਮੁੜ ਸਰਕਾਰ ਬਣਾਏਗੀ। ਸਮਾਗਮ ਵਿਚ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਬੰਟੀ ਵਾਟਸ, ਮਨਪ੍ਰੀਤ ਸਿੰਘ ਕਮਰਾ, ਕੁਲਦੀਪ ਸਿੰਘ ਧਵਨ, ਸ਼ੰਟੀ ਕਪੂਰ, ਅਮਰੀਕ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਅਤੇ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਹਸਪਤਾਲ ਫ਼ਾਜ਼ਿਲਕਾ ਤੇ ਸਿਵਲ ਹਸਪਤਾਲ ਅਬੋਹਰ ਵਿਖੇ 3 ਮਹੀਨਿਆਂ ’ਚ 2,996 ਮਰੀਜ਼ਾਂ ਨੇ ਕਰਵਾਇਆ ਅਲਟਰਾਸਾਊਂਡ ਅਗਲੀ ਖ਼ਬਰ ਅੰਗਰੇਜ਼ ਸਿੰਘ ਬਰਾੜ ਨੇ ਮਾਰਕੀਟ ਕਮੇਟੀ ਸੀਤੋ ਗੁੰਨ੍ਹੋਂ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
Ad Position 24