ਜ਼ਿਲ੍ਹਾ ਹਸਪਤਾਲ ਫ਼ਾਜ਼ਿਲਕਾ ਤੇ ਸਿਵਲ ਹਸਪਤਾਲ ਅਬੋਹਰ ਵਿਖੇ 3 ਮਹੀਨਿਆਂ ’ਚ 2,996 ਮਰੀਜ਼ਾਂ ਨੇ ਕਰਵਾਇਆ ਅਲਟਰਾਸਾਊਂਡ
ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਜ਼ਿਲ੍ਹਾ ਹਸਪਤਾਲ ਫ਼ਾਜ਼ਿਲਕਾ ਅਤੇ ਸਿਵਲ ਹਸਪਤਾਲ ਅਬੋਹਰ ਵਿਚ ਪਿਛਲੇ ਤਿੰਨ ਮਹੀਨਿਆਂ ਦੌਰਾਨ ਕੁੱਲ 2,99 6 ਮਰੀਜ਼ਾਂ ਨੂੰ ਅਲਟਰਾਸਾਊਂਡ ਦੀ ਸੁਵਿਧਾ ਮੁਹੱਈਆ ਕਰਵਾਈ ਗਈ ਹੈ।
ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਜ਼ਿਲ੍ਹਾ ਹਸਪਤਾਲ ਫ਼ਾਜ਼ਿਲਕਾ ਅਤੇ ਸਿਵਲ ਹਸਪਤਾਲ ਅਬੋਹਰ ਵਿਚ ਪਿਛਲੇ ਤਿੰਨ ਮਹੀਨਿਆਂ ਦੌਰਾਨ ਕੁੱਲ 2,99 6 ਮਰੀਜ਼ਾਂ ਨੂੰ ਅਲਟਰਾਸਾਊਂਡ ਦੀ ਸੁਵਿਧਾ ਮੁਹੱਈਆ ਕਰਵਾਈ ਗਈ ਹੈ। ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ’ਚ ਲੋੜ ਅਨੁਸਾਰ ਮੁਫ਼ਤ ਤੇ ਬਿਹਤਰ ਜਾਂਚ/ਇਲਾਜ ਸੁਵਿਧਾਵਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਅਲਟਰਾਸਾਊਂਡ ਇਕ ਅਹਿਮ ਜਾਂਚ ਹੈ, ਜੋ ਖ਼ਾਸ ਕਰਕੇ ਗਰਭਵਤੀ ਔਰਤਾਂ ਤੇ ਬੱਚੇ ਦੀ ਸਿਹਤ ਸਬੰਧੀ ਜ਼ਰੂਰੀ ਜਾਣਕਾਰੀ ਲੈਣ ਵਿਚ ਮਦਦਗਾਰ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਜੂਨ, ਜੁਲਾਈ ਤੇ ਅਗਸਤ ਮਹੀਨੇ ਦੌਰਾਨ ਜ਼ਿਲ੍ਹਾ ਹਸਪਤਾਲ ਫ਼ਾਜ਼ਿਲਕਾ ’ਚ ਡਾ.ਰੰਜਨਾ ਰੇਖੀ ਵਲੋਂ 1,133 ਤੇ ਸਿਵਲ ਹਸਪਤਾਲ ਅਬੋਹਰ ’ਚ ਸਿਹਤ ਵਿਭਾਗ ਨਾਲ ਸੂਚੀਬੱਧ ਡਾ.ਚੰਦਰ ਸ਼ੇਖਰ ਵਲੋਂ 1,863 ਅਲਟਰਾਸਾਊਂਡ ਕੀਤੇ ਗਏ। ਸਿਵਲ ਸਰਜਨ ਅਨੁਸਾਰ ਗਰਭਵਤੀ ਔਰਤਾਂ ਲਈ ਏ.ਐਨ.ਸੀ. ਜਾਂਚ ਬਿਲਕੁਲ ਮੁਫ਼ਤ ਹੈ। ਗਰਭਵਤੀ ਔਰਤਾਂ ਦੀ ਸਮੇਂ ਸਿਰ ਪਛਾਣ ਲਈ ਏ.ਐਨ.ਐੱਮ. ਤੇ ਆਸ਼ਾ ਵਰਕਰਾਂ ਰਾਹੀਂ ਲਗਾਤਾਰ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਸਿਹਤ ਸਮੱਸਿਆ ਆਉਣ ’ਤੇ ਨੇੜਲੇ ਸਰਕਾਰੀ ਹਸਪਤਾਲ ਨਾਲ ਸੰਪਰਕ ਕਰਨ ਅਤੇ ਮੁਫ਼ਤ ਸਿਹਤ ਸਹੂਲਤਾਂ ਦਾ ਲਾਭ ਉਠਾਉਣ।