18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਸ਼ਹੀਦੀ ਸਮਾਰਕ ਆਸਿਫ਼ਵਾਲਾ ਵਿਖੇ ਸਮਰਪਿਤ ਸੇਵਾਵਾਂ ਲਈ ਫ਼ੌਜੀ ਅਧਿਕਾਰੀ ਸਨਮਾਨਿਤ

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)- 1971 ਦੇ ਭਾਰਤ-ਪਾਕਿ ਯੁੱਧ ਦੇ 232 ਸ਼ਹੀਦ ਜਵਾਨਾਂ ਦੀ ਯਾਦ ਵਿਚ ਸਰਹੱਦੀ ਪਿੰਡ ਆਸਿਫ਼ਵਾਲਾ ਵਿਖੇ ਬਣੇ ਸ਼ਹੀਦੀ ਸਮਾਰਕ ’ਚ ਸਮਰਪਿਤ ਸੇਵਾਵਾਂ ਦੇਣ ਵਾਲੇ ਫ਼ੌਜੀ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪਿਛਲੇ 54 ਸਾਲਾਂ ਤੋਂ ‘ਸ਼ਹੀਦਾਂ ਦੀ ਸਮਾਧ ਕਮੇਟੀ’ ਵਲੋਂ ਫ਼ੌਜ ਅਤੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਸ ਸਮਾਰਕ ਦੀ ਦੇਖਭਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 19-09-2026
ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)- 1971 ਦੇ ਭਾਰਤ-ਪਾਕਿ ਯੁੱਧ ਦੇ 232 ਸ਼ਹੀਦ ਜਵਾਨਾਂ ਦੀ ਯਾਦ ਵਿਚ ਸਰਹੱਦੀ ਪਿੰਡ ਆਸਿਫ਼ਵਾਲਾ ਵਿਖੇ ਬਣੇ ਸ਼ਹੀਦੀ ਸਮਾਰਕ ’ਚ ਸਮਰਪਿਤ ਸੇਵਾਵਾਂ ਦੇਣ ਵਾਲੇ ਫ਼ੌਜੀ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪਿਛਲੇ 54 ਸਾਲਾਂ ਤੋਂ ‘ਸ਼ਹੀਦਾਂ ਦੀ ਸਮਾਧ ਕਮੇਟੀ’ ਵਲੋਂ ਫ਼ੌਜ ਅਤੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਸ ਸਮਾਰਕ ਦੀ ਦੇਖਭਾਲ ਕੀਤੀ ਜਾ ਰਹੀ ਹੈ। ਇਸੇ ਤਹਿਤ 15 ਪੰਜਾਬ ਰੈਜੀਮੈਂਟ ਦੇ ਆਨਰੇਰੀ ਲੈਫ਼ਟੀਨੈਂਟ ਗੁਰਵਿੰਦਰ ਸਿੰਘ ਅਤੇ ਸੂਬੇਦਾਰ ਜਤਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਫ਼ੌਜ ਦੀ ਟੁਕੜੀ ਪਿਛਲੇ 8 ਮਹੀਨਿਆਂ ਤੋਂ ਸਮਾਰਕ ’ਚ ਨਿਸ਼ਕਾਮ ਸੇਵਾ ਨਿਭਾ ਰਹੀ ਸੀ। ਉਨ੍ਹਾਂ ਦੀ ਸੇਵਾਮੁਕਤੀ ਦੇ ਮੌਕੇ ’ਤੇ ਸਮਾਧ ਕਮੇਟੀ ਦੇ ਜਨਰਲ ਸਕੱਤਰ ਪ੍ਰਫੁੱਲ ਚੰਦਰ ਨਾਗਪਾਲ ਤੇ ਖ਼ਜ਼ਾਨਚੀ ਸ਼ਸ਼ੀਕਾਂਤ ਵੱਲੋਂ ਦੋਵਾਂ ਅਧਿਕਾਰੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਫ਼ਰਸਟ ਫ਼ੀਲਡ ਰੈਜੀਮੈਂਟ ਦੇ ਹਵਾਲਦਾਰ ਆਸ਼ੀਸ਼ ਸਿੰਘ ਨੂੰ ਵੀ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਅਬੋਹਰ ਦੀ ਪਹਿਲੀ ਮਹਿਲਾ ਉਪ ਪ੍ਰਧਾਨ ਬਣਨ ’ਤੇ ਸ਼ਰੂਤੀ ਭੀਮਵਾਲ ਨੇ ਕੱਟਿਆ ਕੇਕ ਅਗਲੀ ਖ਼ਬਰ ਬੰਦੀਵਾਲਾ ਪੁੱਜਣ ਮੌਕੇ ਪੰਜਾਬ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਦਾ ਨੌਜਵਾਨਾਂ ਨੇ ਕੀਤਾ ਭਰਵਾਂ ਸਵਾਗਤ
Ad Position 24