18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਲਈ ਡਾ.ਗੁਰਰਾਜ ਸਿੰਘ ਚਹਿਲ ਨੇ ਸ਼ਹਿਰ ’ਚ ਕੀਤਾ ਪ੍ਰਚਾਰ

ਅਬੋਹਰ, 18 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਦੀ ਗ੍ਰੈਜੂਏਟ ਕਾਂਸਟੀਚੂਐਂਸੀ ਲਈ ਡੀ. ਏ.

Ad Position 21
No active advertisement
ਅਜੀਤ ਡੈਸਕ 19-09-2026
ਅਬੋਹਰ, 18 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਦੀ ਗ੍ਰੈਜੂਏਟ ਕਾਂਸਟੀਚੂਐਂਸੀ ਲਈ ਡੀ.ਏ.ਵੀ. ਕਾਲਜ ਮੈਨੇਜਿੰਗ ਕਮੇਟੀ ਦੇ ਉਮੀਦਵਾਰ ਡਾ.ਗੁਰਰਾਜ ਸਿੰਘ ਚਹਿਲ ਸੀਰੀਅਲ ਨੰਬਰ 13 ਦੇ ਹੱਕ ਵਿਚ ਅਬੋਹਰ ਸ਼ਹਿਰ ਵਿਚ ਚੋਣ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੂੰ ਸ਼ਹਿਰ ਵਾਸੀਆਂ ਵਲੋਂ ਭਰਵਾਂ ਸਮਰਥਨ ਤੇ ਸਹਿਯੋਗ ਮਿਲਿਆ। ਚੋਣ ਪ੍ਰਚਾਰ ਮੁਹਿੰਮ ਵਿਚ ਡੀ.ਏ.ਵੀ. ਕਾਲਜ ਅਬੋਹਰ, ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ, ਗੋਪੀ ਚੰਦ ਆਰਿਆ ਮਹਿਲਾ ਕਾਲਜ ਅਬੋਹਰ, ਡੀ.ਏ.ਵੀ. ਸਕੂਲ ਅਬੋਹਰ ਤੇ ਹਰੀਪੁਰਾ ਵਲੋਂ ਸਾਂਝੇ ਤੌਰ ’ਤੇ ਸ਼ਮੂਲੀਅਤ ਕੀਤੀ ਗਈ। ਇਸ ਮੁਹਿੰਮ ਦੀ ਅਗਵਾਈ ਪ੍ਰਿੰਸੀਪਲ ਡਾ.ਆਰ.ਕੇ. ਮਹਾਜਨ, ਨਰੇਸ਼ ਖੁਰਾਨਾ, ਡਾ.ਵਿਜੇ ਗਰੋਵਰ ਅਤੇ ਪ੍ਰਿੰਸੀਪਲ ਸੁਖਦੇਵ ਕੁਮਾਰ ਨੇ ਕੀਤੀ। ਇਸ ਚੋਣ ਪ੍ਰਚਾਰ ਦੌਰਾਨ ਇਨ੍ਹਾਂ ਸਾਰੇ ਵਿੱਦਿਅਕ ਅਦਾਰਿਆਂ ਦੇ 100 ਤੋਂ ਵੱਧ ਅਧਿਆਪਕਾਂ ਨੇ ਹਿੱਸਾ ਲੈਂਦਿਆਂ ਸ਼ਹਿਰ ਵਾਸੀਆਂ ਨਾਲ ਸੰਪਰਕ ਕੀਤਾ ਤੇ ਡਾ.ਗੁਰਰਾਜ ਸਿੰਘ ਚਹਿਲ ਦੇ ਹੱਕ ਵਿਚ ਸਮਰਥਨ ਦੀ ਅਪੀਲ ਕੀਤੀ। ਪ੍ਰਚਾਰ ਮੁਹਿੰਮ ਦੌਰਾਨ ਸ਼ਹਿਰ ਵਾਸੀਆਂ ਵਲੋਂ ਮਿਲੇ ਭਰਵੇਂ ਹੁੰਗਾਰੇ ਤੇ ਸਹਿਯੋਗ ਨਾਲ ਸਮਰਥਕਾਂ ਵਿਚ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਡਾ.ਗੁਰਰਾਜ ਸਿੰਘ ਚਹਿਲ ਨੇ ਸ਼ਹਿਰ ਵਾਸੀਆਂ ਵਲੋਂ ਦਿੱਤੇ ਪਿਆਰ, ਸਮਰਥਨ ਤੇ ਸਹਿਯੋਗ ਲਈ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਉਹ ਸਿੱਖਿਆ ਦੇ ਖੇਤਰ ਦੇ ਉਤਥਾਨ ਤੇ ਵਿੱਦਿਅਕ ਸੰਸਥਾਵਾਂ ਨਾਲ ਜੁੜੇ ਮੁੱਦਿਆਂ ਲਈ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਲਈ ਵਚਨਬੱਧ ਹਨ।
Ad Position 22
No active advertisement
ਪਿਛਲੀ ਖ਼ਬਰ ਖਮਾਣੋਂ ਇਲਾਕੇ ’ਚ ਫਿਰੌਤੀ ਮੰਗਣ ਦੇ ਮਾਮਲੇ ਵਿਚ ਕਾਬੂ ਮੁਲਜ਼ਮਾਂ ਵਲੋਂ ਪੁਲਿਸ ’ਤੇ ਫਾਇਰਿੰਗ ਅਗਲੀ ਖ਼ਬਰ ਨਸ਼ੇ ਨੂੰ ਪੰਜਾਬ ਤੋਂ ਮਿਟਾਉਣ ਲਈ ਭਾਜਪਾ ਕੱਢੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’
Ad Position 24