‘ਆਪ’ ਆਗੂ ਰਮੇਸ਼ ਸੋਨੀ ਨੇ ਨਗਰ ਨਿਗਮ ਦੇ ਪਿਛਲੇ ਕਾਰਜਕਾਲ ਦੌਰਾਨ ਸਰਕਾਰੀ ਫ਼ੰਡਾਂ ਦੀ ਦੁਰਵਰਤੋਂ ਦੀ ਉੱਚ ਪੱਧਰੀ ਜਾਂਚ ਦੀ ਕੀਤੀ ਮੰਗ
ਅਬੋਹਰ, 19 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਆਮ ਆਦਮੀ ਪਾਰਟੀ ਦੇ ਆਗੂ ਰਮੇਸ਼ ਸੋਨੀ ਅਤੇ ਹੋਰ ਪਾਰਟੀ ਆਗੂਆਂ ਵਲੋਂ ਪਾਰਟੀ ਦਫ਼ਤਰ ਵਿਖੇ ਸੀਨੀਅਰ ਆਗੂ ਸ਼ਿਵ ਲਾਲ ਡੋਡਾ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਅਬੋਹਰ ਨਗਰ ਨਿਗਮ ਦੇ ਪਿਛਲੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ, ਸਰਕਾਰੀ ਫ਼ੰਡਾਂ ਦੀ ਵਰਤੋਂ ਤੇ ਨਿਗਮ ਦੀ ਕਾਰਗੁਜ਼ਾਰੀ ਨਾਲ ਸਬੰਧਿਤ ਵੱਖ-ਵੱਖ ਮਾਮਲਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਨ
ਨਗਰ ਨਿਗਮ ਦੇ ਪਿਛਲੇ ਕਾਰਜਕਾਲ ਦੌਰਾਨ ਹੋਈਆਂ ਬੇਨਿਯਮੀਆਂ ਦੀ ਜਾਂਚ ਦੀ ਮੰਗ ਨੂੰ ਲੈ ਕੇ ਸ਼ਿਵ ਲਾਲ ਡੋਡਾ ਨਾਲ ਮੁਲਾਕਾਤ ਕਰਦੇ ਹੋਏ ਰਮੇਸ਼ ਸੋਨੀ ਤੇ ਹੋਰ ਪਾਰਟੀ ਆਗੂ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ
20-09-2026
ਅਬੋਹਰ, 19 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਆਮ ਆਦਮੀ ਪਾਰਟੀ ਦੇ ਆਗੂ ਰਮੇਸ਼ ਸੋਨੀ ਅਤੇ ਹੋਰ ਪਾਰਟੀ ਆਗੂਆਂ ਵਲੋਂ ਪਾਰਟੀ ਦਫ਼ਤਰ ਵਿਖੇ ਸੀਨੀਅਰ ਆਗੂ ਸ਼ਿਵ ਲਾਲ ਡੋਡਾ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਅਬੋਹਰ ਨਗਰ ਨਿਗਮ ਦੇ ਪਿਛਲੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ, ਸਰਕਾਰੀ ਫ਼ੰਡਾਂ ਦੀ ਵਰਤੋਂ ਤੇ ਨਿਗਮ ਦੀ ਕਾਰਗੁਜ਼ਾਰੀ ਨਾਲ ਸਬੰਧਿਤ ਵੱਖ-ਵੱਖ ਮਾਮਲਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਨਿਗਮ ਵਿਚ ਕਥਿਤ ਘੁਟਾਲਿਆਂ ਅਤੇ ਬੇਨਿਯਮੀਆਂ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਪ੍ਰਮੁੱਖਤਾ ਨਾਲ ਉਠਾਈ ਗਈ। ਰਮੇਸ਼ ਸੋਨੀ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਦੇ ਨਾਂਅ ’ਤੇ ਜਾਰੀ ਕੀਤੇ ਗਏ ਸਰਕਾਰੀ ਫ਼ੰਡਾਂ ਦਾ ਪੂਰਾ ਹਿਸਾਬ-ਕਿਤਾਬ ਲੋਕਾਂ ਦੇ ਸਾਹਮਣੇ ਆਉਣਾ ਚਾਹੀਦਾ ਹੈ। ਸੋਨੀ ਨੇ ਕਿਹਾ ਕਿ ਨਗਰ ਨਿਗਮ ਕੋਲ ਸੀਵਰੇਜ ਦੀ ਸਫ਼ਾਈ ਲਈ ਤਿੰਨ ਸਿਲਟ ਮਸ਼ੀਨਾਂ ਉਪਲਬਧ ਸਨ ਪਰ ਇਨ੍ਹਾਂ ਵਿਚੋਂ 2 ਮਸ਼ੀਨਾਂ ਕਥਿਤ ਤੌਰ ’ਤੇ ਕੰਡਮ ਹਾਲਤ ਵਿਚ ਖੜ੍ਹੀਆਂ ਹਨ ਤੇ ਸਿਰਫ਼ ਇਕ ਮਸ਼ੀਨ ਦੇ ਸਹਾਰੇ ਸ਼ਹਿਰ ਦੇ 50 ਵਾਰਡਾਂ ਦੀ ਸੀਵਰੇਜ ਸਫ਼ਾਈ ਵਿਵਸਥਾ ਚਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਸ਼ਹਿਰ ਦੀ ਆਬਾਦੀ ਤੇ ਵਾਰਡਾਂ ਦੀ ਗਿਣਤੀ ਦੇ ਮੁਕਾਬਲੇ ਲੋੜੀਂਦੀ ਮਸ਼ੀਨਰੀ ਹੀ ਉਪਲਬਧ ਨਹੀਂ ਹੈ ਤਾਂ ਸੀਵਰੇਜ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਕਿਵੇਂ ਚਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਕਈ ਮੁਹੱਲਿਆਂ ਵਿਚ ਸੀਵਰੇਜ ਦਾ ਗੰਦਾ ਪਾਣੀ ਗਲੀਆਂ ਵਿਚ ਖੜ੍ਹਾ ਰਹਿੰਦਾ ਹੈ ਜਿਸ ਕਾਰਨ ਲੋਕਾਂ ਨੂੰ ਰੋਜ਼ਾਨਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸੋਨੀ ਨੇ ਦਾਅਵਾ ਕੀਤਾ ਕਿ ਕਈ ਥਾਵਾਂ ’ਤੇ ਹਾਲਾਤ ਇੰਨੇ ਖ਼ਰਾਬ ਹਨ ਕਿ ਮ੍ਰਿਤਕ ਵਿਅਕਤੀ ਦੀ ਅੰਤਿਮ ਯਾਤਰਾ ਵੀ ਗੰਦੇ ਪਾਣੀ ਵਿਚੋਂ ਲੰਘ ਕੇ ਕੱਢਣੀ ਪੈਂਦੀ ਹੈ। ਉਨ੍ਹਾਂ ਬਿਨਾਂ ਨਕਸ਼ਾ ਪਾਸ ਕਰਵਾਏ ਵੱਡੀਆਂ ਕਾਲੋਨੀਆਂ ਕੱਟੇ ਜਾਣ, ਡੀਜ਼ਲ ਦੇ ਨਾਂਅ ’ਤੇ ਕਥਿਤ ਕਰੋੜਾਂ ਰੁਪਏ ਦੇ ਲੈਣ-ਦੇਣ, ਵਾਟਰ ਵਰਕਸ ਦੀ ਮਿੱਟੀ ਤੇ ਜ਼ਮੀਨ ਨਾਲ ਸਬੰਧਿਤ ਮਾਮਲਿਆਂ ਅਤੇ ਸੜਕਾਂ ਦੇ ਨਿਰਮਾਣ ਵਿਚ ਕਥਿਤ ਬੇਨਿਯਮੀਆਂ ਦੀ ਜਾਂਚ ਕਰਵਾਉਣ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਪਿਛਲੇ ਕਾਰਜਕਾਲ ਦੌਰਾਨ ਵੱਖ-ਵੱਖ ਵਿਕਾਸ ਕਾਰਜਾਂ ਲਈ ਸਰਕਾਰ ਵਲੋਂ ਜਾਰੀ ਕੀਤੇ ਗਏ ਫ਼ੰਡਾਂ ਦੀ ਕਿਸ ਤਰ੍ਹਾਂ ਵਰਤੋਂ ਕੀਤੀ ਗਈ, ਇਸ ਦੀ ਵਿਸਥਾਰਪੂਰਵਕ ਜਾਂਚ ਹੋਣੀ ਚਾਹੀਦੀ ਹੈ। ਇਸ ਦੌਰਾਨ ਸ਼ਿਵ ਲਾਲ ਡੋਡਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅਬੋਹਰ ਵਿਚ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਗਏ ਸਰਕਾਰੀ ਫ਼ੰਡਾਂ ਦਾ ਪੂਰਾ ਹਿਸਾਬ ਲਿਆ ਜਾਵੇਗਾ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਹਰਪ੍ਰੀਤ ਸਿੰਘ ਐਡਵੋਕੇਟ, ਫਾਊਂਡਰ ਮੈਂਬਰ ਅਸ਼ੋਕ ਗਰਗ ਵੀ ਹਾਜ਼ਰ ਸਨ।