20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਜਲਾਲਾਬਾਦ ਮਾਰਕੀਟ ਕਮੇਟੀ ਦੇ ਚੇਅਰਮੈਨ ਪ੍ਰਦੀਪ ਚੁੱਘ ਨੇ ਝੋਨੇ ਦੇ ਸੀਜ਼ਨ ਨੂੰ ਲੈ ਕੇ ਖ਼ਰੀਦ ਏਜੰਸੀਆਂ ਨਾਲ ਕੀਤੀ ਮੀਟਿੰਗ

ਜਲਾਲਾਬਾਦ, 19 ਸਤੰਬਰ (ਜਸਕਰਨ ਸਿੰਘ ਤਨੇਜਾ)- ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਜਲਾਲਾਬਾਦ ਮਾਰਕੀਟ ਕਮੇਟੀ ਦੇ ਚੇਅਰਮੈਨ ਪ੍ਰਦੀਪ ਚੁੱਘ ਨੇ ਖ਼ਰੀਦ ਏਜੰਸੀਆਂ, ਮਾਰਕਫੈੱਡ, ਪਨਸਪ, ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਅਤੇ ਪਨਗ੍ਰੇਨ ਦੇ ਅਧਿਕਾਰੀਆਂ ਨਾਲ ਖ਼ਰੀਦ ਪ੍ਰਬੰਧਾਂ ਸਬੰਧੀ ਚਰਚਾ ਕਰਨ ਲਈ ਮਾਰਕੀਟ ਕਮੇਟੀ ਦਫ਼ਤਰ ਜਲਾਲਾਬਾਦ ਵਿਖੇ ਮੀਟਿੰਗ ਕੀਤੀ। ਮੀਟਿੰਗ ਦੌਰਾਨ ਚੇਅਰਮੈਨ ਪ੍ਰਦੀਪ ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਉਣ ਵਾਲੇ ਝੋਨੇ ਦੇ ਸੀਜ਼ਨ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਝੋਨੇ ਦੀ ਫ਼ਸਲ ਵੇਚਣ ਲਈ ਅਨਾਜ ਮੰਡੀਆਂ ਵਿਚ ਲਿਆਉਣ ਸਮੇਂ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ।

Ad Position 21
No active advertisement
ਅਜੀਤ ਡੈਸਕ 20-09-2026
ਜਲਾਲਾਬਾਦ, 19 ਸਤੰਬਰ (ਜਸਕਰਨ ਸਿੰਘ ਤਨੇਜਾ)- ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਜਲਾਲਾਬਾਦ ਮਾਰਕੀਟ ਕਮੇਟੀ ਦੇ ਚੇਅਰਮੈਨ ਪ੍ਰਦੀਪ ਚੁੱਘ ਨੇ ਖ਼ਰੀਦ ਏਜੰਸੀਆਂ, ਮਾਰਕਫੈੱਡ, ਪਨਸਪ, ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਅਤੇ ਪਨਗ੍ਰੇਨ ਦੇ ਅਧਿਕਾਰੀਆਂ ਨਾਲ ਖ਼ਰੀਦ ਪ੍ਰਬੰਧਾਂ ਸਬੰਧੀ ਚਰਚਾ ਕਰਨ ਲਈ ਮਾਰਕੀਟ ਕਮੇਟੀ ਦਫ਼ਤਰ ਜਲਾਲਾਬਾਦ ਵਿਖੇ ਮੀਟਿੰਗ ਕੀਤੀ। ਮੀਟਿੰਗ ਦੌਰਾਨ ਚੇਅਰਮੈਨ ਪ੍ਰਦੀਪ ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਉਣ ਵਾਲੇ ਝੋਨੇ ਦੇ ਸੀਜ਼ਨ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਝੋਨੇ ਦੀ ਫ਼ਸਲ ਵੇਚਣ ਲਈ ਅਨਾਜ ਮੰਡੀਆਂ ਵਿਚ ਲਿਆਉਣ ਸਮੇਂ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ। ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਪੀਣ ਵਾਲੇ ਪਾਣੀ ਸਮੇਤ ਜ਼ਰੂਰੀ ਸਹੂਲਤਾਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੀ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪੱਕਣ ਤੋਂ ਬਾਅਦ ਹੀ ਕਟਾਈ ਕਰਨ ਤਾਂ ਜੋ ਅਨਾਜ ਮੰਡੀਆਂ ਵਿਚ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਜਾਂ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਅੱਜ ਇੱਥੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਾਰੇ ਜ਼ਰੂਰੀ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਜਲਾਲਾਬਾਦ ਦੇ ਪ੍ਰਧਾਨ ਮਨਜੀਤ ਸਿੰਘ ਜੱਜ ਦਰਗਨ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਫ਼ਾਜ਼ਿਲਕਾ ’ਚ ‘ਨਸ਼ਾ ਮੁਕਤ ਪੰਜਾਬ ਰੈਲੀ’ ਦੀਆਂ ਤਿਆਰੀਆਂ ਤੇਜ਼ ਅਗਲੀ ਖ਼ਬਰ ਗਣੇਸ਼ ਉਤਸਵ ਨੂੰ ਸਮਰਪਿਤ 9ਵਾਂ ਖ਼ੂਨਦਾਨ ਕੈਂਪ ਅੱਜ
Ad Position 24