20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਨਸ਼ੇ ਖ਼ਿਲਾਫ਼ ਅਰਜੁਨ ਰਾਮ ਮੇਘਵਾਲ ਦੀ ਆਵਾਜ਼ ਨਾਲ ਆਵਾਜ਼ ਮਿਲਾਉਣਗੇ ਮਨਪ੍ਰੀਤ ਸਿੰਘ ਬਾਦਲ, ਸਤੀਸ਼ ਪੂਨੀਆ, ਕੇਵਲ ਸਿੰਘ ਢਿੱਲੋਂ, ਜਾਖੜ ਤੇ ਜਿਆਣੀ

ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਦੀ ਜਵਾਨੀ ਹੀ ਨਹੀਂ, ਸਗੋਂ ਹਰ ਉਮਰ ਦੇ ਲੋਕਾਂ ਅਤੇ ਔਰਤਾਂ ਨੂੰ ਆਪਣੇ ਜਾਲ ਵਿਚ ਫਸਾ ਰਹੇ ਨਸ਼ੇ ਦੇ ਦਾਨਵ ਖ਼ਿਲਾਫ਼ ਭਾਰਤੀ ਜਨਤਾ ਪਾਰਟੀ ਵਲੋਂ 18 ਸਤੰਬਰ ਤੋਂ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਦਾ ਦੂਜਾ ਚਰਨ 20 ਸਤੰਬਰ ਨੂੰ ਅੰਤਰਰਾਸ਼ਟਰੀ ਭਾਰਤ-ਪਾਕਿਸਤਾਨ ਸਰਹੱਦ ’ਤੇ ਵਸੇ ਫ਼ਾਜ਼ਿਲਕਾ ਵਿਖੇ ਕੀਤਾ ਜਾ ਰਿਹਾ ਹੈ।

Ad Position 21
No active advertisement
ਫ਼ਾਜ਼ਿਲਕਾ ਵਿਖੇ 20 ਸਤੰਬਰ ਦੀ ਰੈਲੀ ਤੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਭਾਜਪਾ ਆਗੂ ਅਸ਼ੋਕ ਜੈਰਥ, ਭਗਵਾਨ ਦਾਸ ਤੇ ਹੋਰ ਵਰਕਰ। ਅਜੀਤ ਤਸਵੀਰ 20-09-2026
ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਦੀ ਜਵਾਨੀ ਹੀ ਨਹੀਂ, ਸਗੋਂ ਹਰ ਉਮਰ ਦੇ ਲੋਕਾਂ ਅਤੇ ਔਰਤਾਂ ਨੂੰ ਆਪਣੇ ਜਾਲ ਵਿਚ ਫਸਾ ਰਹੇ ਨਸ਼ੇ ਦੇ ਦਾਨਵ ਖ਼ਿਲਾਫ਼ ਭਾਰਤੀ ਜਨਤਾ ਪਾਰਟੀ ਵਲੋਂ 18 ਸਤੰਬਰ ਤੋਂ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਦਾ ਦੂਜਾ ਚਰਨ 20 ਸਤੰਬਰ ਨੂੰ ਅੰਤਰਰਾਸ਼ਟਰੀ ਭਾਰਤ-ਪਾਕਿਸਤਾਨ ਸਰਹੱਦ ’ਤੇ ਵਸੇ ਫ਼ਾਜ਼ਿਲਕਾ ਵਿਖੇ ਕੀਤਾ ਜਾ ਰਿਹਾ ਹੈ। ਇਸ ਯਾਤਰਾ ਤੋਂ ਪਹਿਲਾਂ ਭਾਰਤ-ਪਾਕਿ ਜੰਗ ਦੇ ਸ਼ਹੀਦ ਵੀਰ ਜਵਾਨਾਂ ਦੀ ਸਮਾਧ ’ਤੇ ਨਮਨ ਕੀਤਾ ਜਾਵੇਗਾ ਤੇ ਫ਼ਾਜ਼ਿਲਕਾ ਵਿਖੇ ਇਕ ਵਿਸ਼ਾਲ ਰੈਲੀ ਕੀਤੀ ਜਾਵੇਗੀ। ਇਹਨਾਂ ਤਿੰਨਾਂ ਸਮਾਗਮਾਂ ਨੂੰ ਲੈ ਕੇ ਫ਼ਾਜ਼ਿਲਕਾ ਭਾਜਪਾ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਹੀ ਹੈ। ਰੰਜਮ ਕਾਮਰਾ ਨੂੰ ਇਸ ਦਾ ਇੰਚਾਰਜ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਸ਼ੋਕ ਜੈਰਥ ਨੂੰ ਕਨਵੀਨਰ ਬਣਾਇਆ ਗਿਆ ਹੈ। ਉਨ੍ਹਾਂ ਦੀ ਅਗਵਾਈ ਹੇਠ ਭਾਜਪਾ ਯੁਵਾ ਮੋਰਚਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਵਿਨੋਦ ਜਾਂਗਿੜ (ਮੀਡੀਆ ਕੋਆਰਡੀਨੇਟਰ) ਤੇ ਸਹਿ-ਇੰਚਾਰਜ ਗਗਨ ਮੋਂਗਾ ਹਰ ਵਾਰਡ ਤੇ ਪਿੰਡ ਤੋਂ ਭਾਜਪਾ ਵਰਕਰਾਂ ਨੂੰ ਪਹੁੰਚਾਉਣ ਲਈ ਪੂਰੀ ਮਿਹਨਤ ਨਾਲ ਜੁਟੇ ਹੋਏ ਹਨ। ਇਸ ਯਾਤਰਾ ਵਿਚ ਸ਼ਾਮਲ ਹੋਣ ਤੇ ਰੈਲੀ ਨੂੰ ਸੰਬੋਧਨ ਕਰਨ ਲਈ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ, ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਪੰਜਾਬ ਇੰਚਾਰਜ ਸਤੀਸ਼ ਪੂਨੀਆ, ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ ਉਚੇਚੇ ਤੌਰ ’ਤੇ ਫ਼ਾਜ਼ਿਲਕਾ ਪਹੁੰਚ ਰਹੇ ਹਨ। ਰੈਲੀ ਦਾ ਸਥਾਨ ਸਿੱਧ ਸ੍ਰੀ ਹਨੂਮਾਨ ਮੰਦਰ ਦੇ ਸਾਹਮਣੇ ਸਥਿਤ ਪਾਰਕ ਦੇ ਨਾਲ ਬਣੀ ਪੁਰਾਣੀ ਸਬਜ਼ੀ ਮੰਡੀ ਨੂੰ ਬਣਾਇਆ ਗਿਆ ਹੈ, ਜਿੱਥੇ ਵਰਕਰਾਂ ਲਈ ਟੈਂਟ ਤੇ ਕੁਰਸੀਆਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ ਅਸ਼ੋਕ ਜੈਰਥ ਤੇ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਭਗਵਾਨ ਦਾਸ ਨੇ ਦੱਸਿਆ ਕਿ ਰੈਲੀ ਨੂੰ ਲੈ ਕੇ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ। ਉਨ੍ਹਾਂ ਦੱਸਿਆ ਕਿ ਹਰ ਵਾਰਡ ਤੇ ਪਿੰਡ ਤੋਂ ਘੱਟੋ-ਘੱਟ 100-100 ਵਰਕਰ ਤੇ ਆਗੂ ਸ਼ਾਮਲ ਹੋਣਗੇ। ਰੈਲੀ ਵਾਲੀ ਥਾਂ ’ਤੇ ਲਗਭਗ 4,000 ਕੁਰਸੀਆਂ ਲਗਾਈਆਂ ਗਈਆਂ ਹਨ ਤੇ ਖੜ੍ਹੇ ਹੋਣ ਲਈ ਵੀ ਕਾਫ਼ੀ ਜਗਾ ਹੈ। ਰੈਲੀ ਵਿਚ ਆਮ ਲੋਕਾਂ ਦਾ ਵੀ ਭਾਰੀ ਸਹਿਯੋਗ ਮਿਲ ਰਿਹਾ ਹੈ। ਭਾਰੀ ਗਰਮੀ ਨੂੰ ਦੇਖਦਿਆਂ ਕੂਲਰਾਂ, ਪੱਖਿਆਂ, ਛਾਂਦਾਰ ਟੈਂਟ, ਪੀਣ ਵਾਲੇ ਪਾਣੀ, ਰਿਫਰੈਸ਼ਮੈਂਟ ਤੇ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ - ਨਸ਼ਿਆਂ ਖ਼ਿਲਾਫ਼ ਪੰਜਾਬ ਨੂੰ ਇੱਕਜੁੱਟ ਕਰਨ ਦਾ ਸੰਕਲਪ- ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਸ਼ਾਮ ਨੂੰ ਅਬੋਹਰ ਪੁੱਜੇਗੀ : ਸੰਦ... ਅਗਲੀ ਖ਼ਬਰ ਫ਼ਾਜ਼ਿਲਕਾ ਵਿਖੇ ਕਿਸਾਨ ਜਥੇਬੰਦੀਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਦੇ ਤਸ਼ੱਦਦ ਖ਼ਿਲਾਫ਼ ਕੀਤਾ ਰੋਸ ਮੁਜ਼ਾਹਰਾ
Ad Position 24