19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਆਰਮੀ ਸਟੇਸ਼ਨ ਵਿਖੇ ਗਰੀਨ ਅਬੋਹਰ ਸੰਸਥਾ ਨੇ ਲਗਾਏ ਬੂਟੇ

ਅਬੋਹਰ, 19 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਵਾਤਾਵਰਨ ਦੀ ਸੰਭਾਲ ਅਤੇ ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਦੇ ਉਦੇਸ਼ ਨਾਲ ਗਰੀਨ ਅਬੋਹਰ ਸੰਸਥਾ ਵਲੋਂ ਆਰਮੀ ਸਟੇਸ਼ਨ ਫ਼ਾਜ਼ਿਲਕਾ ਰੋਡ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਮੌਕੇ ਸੰਸਥਾ ਦੇ ਮੈਂਬਰਾਂ ਵਲੋਂ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਦਾ ਸੰਦੇਸ਼ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 20-09-2026
ਅਬੋਹਰ, 19 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਵਾਤਾਵਰਨ ਦੀ ਸੰਭਾਲ ਅਤੇ ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਦੇ ਉਦੇਸ਼ ਨਾਲ ਗਰੀਨ ਅਬੋਹਰ ਸੰਸਥਾ ਵਲੋਂ ਆਰਮੀ ਸਟੇਸ਼ਨ ਫ਼ਾਜ਼ਿਲਕਾ ਰੋਡ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਮੌਕੇ ਸੰਸਥਾ ਦੇ ਮੈਂਬਰਾਂ ਵਲੋਂ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਦਾ ਸੰਦੇਸ਼ ਦਿੱਤਾ ਗਿਆ। ਇਸ ਮੁਹਿੰਮ ਵਿਚ ਫ਼ੌਜ ਦੇ ਜਵਾਨਾਂ ਵਲੋਂ ਵੀ ਪੂਰਾ ਸਹਿਯੋਗ ਦਿੱਤਾ ਗਿਆ। ਇਸ ਮੌਕੇ ਗਰੀਨ ਅਬੋਹਰ ਸੰਸਥਾ ਦੇ ਮੈਂਬਰ ਜਸ਼ਨਪ੍ਰੀਤ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਵਾਤਾਵਰਨ ਵਿਚ ਲਗਾਤਾਰ ਤਬਦੀਲੀ ਆ ਰਹੀ ਹੈ ਤੇ ਗਰਮੀ ਦਾ ਪ੍ਰਭਾਵ ਵੀ ਵੱਧ ਰਿਹਾ ਹੈ। ਦੂਜੇ ਪਾਸੇ ਏਅਰ ਕੰਡੀਸ਼ਨਰਾਂ ਦੀ ਵਰਤੋਂ ਵਿਚ ਲਗਾਤਾਰ ਵਾਧਾ ਹੋਣ ਕਾਰਨ ਕੁਦਰਤੀ ਸਰੋਤਾਂ ’ਤੇ ਵੀ ਦਬਾਅ ਵੱਧ ਰਿਹਾ ਹੈ। ਅਜਿਹੇ ਸਮੇਂ ਵਿਚ ਵੱਧ ਤੋਂ ਵੱਧ ਬੂਟੇ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ। ਸੰਸਥਾ ਦੇ ਮੈਂਬਰਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਵਿਅਕਤੀ ਆਪਣੀ ਜ਼ਿੰਦਗੀ ਵਿਚ ਘੱਟੋ-ਘੱਟ ਇਕ ਬੂਟਾ ਜ਼ਰੂਰ ਲਗਾਏ ਅਤੇ ਉਸ ਦੀ ਸੰਭਾਲ ਦੀ ਜ਼ਿੰਮੇਵਾਰੀ ਵੀ ਨਿਭਾਏ। ‘ਇੱਕ ਬੂਟਾ ਮਾਂ ਦੇ ਨਾਮ’ ਦਾ ਸੰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਬੂਟਾ ਲਗਾਉਣਾ ਸਿਰਫ਼ ਵਾਤਾਵਰਨ ਦੀ ਰੱਖਿਆ ਹੀ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਹਵਾ, ਛਾਂ ਤੇ ਸਿਹਤਮੰਦ ਵਾਤਾਵਰਨ ਯਕੀਨੀ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ। ਗਰੀਨ ਅਬੋਹਰ ਸੰਸਥਾ ਦੇ ਜਸ਼ਨ ਸਿੰਘ, ਗੌਰਵ ਕੁਮਾਰ, ਸੋਨੂੰ ਰਾਮ, ਮਹਿੰਦਰ ਕੁਮਾਰ, ਹਰਮਨ ਸਿੰਘ ਤੇ ਸੰਜੇ ਕੁਮਾਰ ਸਮੇਤ ਹੋਰ ਮੈਂਬਰਾਂ ਨੇ ਬੂਟੇ ਲਗਾਉਣ ਦੀ ਮੁਹਿੰਮ ਵਿਚ ਸਰਗਰਮੀ ਨਾਲ ਹਿੱਸਾ ਲਿਆ। ਆਰਮੀ ਸਟੇਸ਼ਨ ਦੇ ਜਵਾਨਾਂ ਵਲੋਂ ਵੀ ਬੂਟੇ ਲਗਾਉਣ ਵਿਚ ਸਹਿਯੋਗ ਕੀਤਾ ਗਿਆ। ਗਰੀਨ ਅਬੋਹਰ ਸੰਸਥਾ ਨੇ ਆਰਮੀ ਵਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅਯੋਧਿਆ ’ਚ ਫ਼ਾਜ਼ਿਲਕਾ ਦੇ ਦੋ ਦਿਵਿਆਂਗ ਖ਼ੂਨਦਾਨੀਆਂ ਨੂੰ ਮਿਲਿਆ ‘ਰਾਸ਼ਟਰੀ ਸੇਵਾ ਰਤਨ’ ਸਨਮਾਨ ਅਗਲੀ ਖ਼ਬਰ ਗਣਪਤੀ ਬੱਪਾ ਦੇ ਭਜਨਾਂ ’ਤੇ ਝੂਮੇ ਸ਼ਰਧਾਲੂ
Ad Position 24