ਸ੍ਰੀ ਅਰੋੜਵੰਸ਼ ਵੈੱਲਫੇਅਰ ਸੁਸਾਇਟੀ ਵਲੋਂ ਬਾਰ ਐਸੋਸੀਏਸ਼ਨ ਫ਼ਾਜ਼ਿਲਕਾ ਦੇ ਨਵੇਂ ਪ੍ਰਧਾਨ ਸਿਧਾਰਥ ਖੁਰਾਨਾ ਦਾ ਸਨਮਾਨ
ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)- ਸ੍ਰੀ ਅਰੋੜਵੰਸ਼ ਵੈੱਲਫੇਅਰ ਸੋਸਾਇਟੀ ਵਲੋਂ ਬਾਰ ਐਸੋਸੀਏਸ਼ਨ ਫ਼ਾਜ਼ਿਲਕਾ ਦੇ ਨਵੇਂ ਚੁਣੇ ਗਏ ਪ੍ਰਧਾਨ ਸਿਧਾਰਥ ਖੁਰਾਨਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਗਈ। ਇਸ ਮੌਕੇ ਸੋਸਾਇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸਿਧਾਰਥ ਖੁਰਾਨਾ ਦਾ ਸਨਮਾਨ ਕਰਦਿਆਂ ਉਨ੍ਹਾਂ ਦੇ ਸਫਲ ਅਤੇ ਸੁਚੱਜੇ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)- ਸ੍ਰੀ ਅਰੋੜਵੰਸ਼ ਵੈੱਲਫੇਅਰ ਸੋਸਾਇਟੀ ਵਲੋਂ ਬਾਰ ਐਸੋਸੀਏਸ਼ਨ ਫ਼ਾਜ਼ਿਲਕਾ ਦੇ ਨਵੇਂ ਚੁਣੇ ਗਏ ਪ੍ਰਧਾਨ ਸਿਧਾਰਥ ਖੁਰਾਨਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਗਈ। ਇਸ ਮੌਕੇ ਸੋਸਾਇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸਿਧਾਰਥ ਖੁਰਾਨਾ ਦਾ ਸਨਮਾਨ ਕਰਦਿਆਂ ਉਨ੍ਹਾਂ ਦੇ ਸਫਲ ਅਤੇ ਸੁਚੱਜੇ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਅਰੋੜਵੰਸ਼ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਅਰੁਣ ਵਧਵਾ ਨੇ ਕਿਹਾ ਕਿ ਸਿਧਾਰਥ ਖੁਰਾਨਾ ਦੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਜੋਂ ਚੋਣ ਹੋਣਾ ਪੂਰੇ ਸਮਾਜ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸਿਧਾਰਥ ਖੁਰਾਨਾ ਆਪਣੀ ਇਸ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਿਭਾਉਂਦੇ ਹੋਏ ਵਕੀਲ ਭਾਈਚਾਰੇ ਤੇ ਸਮਾਜ ਦੇ ਹਿਤ ਵਿਚ ਸ਼ਲਾਘਾਯੋਗ ਕੰਮ ਕਰਨਗੇ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸੋਸਾਇਟੀ ਵਲੋਂ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਰਿਤੇਸ਼ ਗਗਨੇਜਾ,ਬਾਬੂ ਲਾਲ ਅਰੋੜਾ , ਮਹਿੰਦਰ ਧੀਂਗੜਾ, ਅਵਿਨਾਸ਼ ਕਾਲੜਾ, ਸੁਭਾਸ਼ ਅਰੋੜਾ, ਕਮੇਸ਼ਵਰ ਗੁੰਬਰ, ਵਿਕਰਮ ਸੇਠੀ, ਲੱਕੀ ਛਾਬੜਾ, ਐਡਵੋਕੇਟ ਅਲੋਕ ਕਟਾਰੀਆ, ਗੁਰਮੀਤ ਸਿੰਘ ਰਾਣੂ, ਰਾਜੀਵ ਕਾਲੜਾ, ਨਿਤਿਨ ਮੋਂਗਾ, ਅਮਨ ਡੋਡਾ, ਸੁਨੀਲ ਗਰੋਵਰ, ਸੰਜੂ ਗਿਲਹੋਤਰਾ, ਟੋਨੀ ਜੁਲਾਹਾ ਅਤੇ ਰਿੰਕੂ ਪੁਜਾਰਾ ਸਮੇਤ ਸੋਸਾਇਟੀ ਦੇ ਹੋਰ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।