19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਨਸ਼ੇ ਦੀ ਓਵਰ ਡੋਜ਼ ਨਾਲ ਜਾਨ ਗੁਆਉਣ ਵਾਲੇ ਨੌਜਵਾਨ ਦੇ ਘਰ ਦੁੱਖ ਸਾਂਝਾ ਕਰਨ ਪਹੁੰਚੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ

ਅਬੋਹਰ, 19 ਸਤੰਬਰ (ਵਿਵੇਕ ਹੂੜੀਆ)- ਅਬੋਹਰ ਦੇ ਨਾਨਕ ਨਗਰੀ ਨਿਵਾਸੀ ਇਕ 22 ਸਾਲਾ ਨੌਜਵਾਨ ਦੀ ਬੀਤੇ ਦਿਨੀਂ ਪੰਜਪੀਰ ਟਿੱਬਾ ਵਿਚ ਕਥਿਤ ਤੌਰ ’ਤੇ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ ਦਾ ਮਾਮਲਾ ਚੰਡੀਗੜ੍ਹ ਤੱਕ ਪਹੁੰਚਣ ਤੋਂ ਬਾਅਦ, ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ, ਕੌਂਸਲਰ ਨੀਰਜ ਸਚਦੇਵਾ, ਸੰਜੀਵ ਚਾਹਰ ਆਦਿ ਮੌਜੂਦ ਸਨ।

Ad Position 21
No active advertisement
ਅਬੋਹਰ ਵਿਖੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਤੇ ਹੋਰ। ਅਜੀਤ ਤਸਵੀਰ 20-09-2026
ਅਬੋਹਰ, 19 ਸਤੰਬਰ (ਵਿਵੇਕ ਹੂੜੀਆ)- ਅਬੋਹਰ ਦੇ ਨਾਨਕ ਨਗਰੀ ਨਿਵਾਸੀ ਇਕ 22 ਸਾਲਾ ਨੌਜਵਾਨ ਦੀ ਬੀਤੇ ਦਿਨੀਂ ਪੰਜਪੀਰ ਟਿੱਬਾ ਵਿਚ ਕਥਿਤ ਤੌਰ ’ਤੇ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ ਦਾ ਮਾਮਲਾ ਚੰਡੀਗੜ੍ਹ ਤੱਕ ਪਹੁੰਚਣ ਤੋਂ ਬਾਅਦ, ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ, ਕੌਂਸਲਰ ਨੀਰਜ ਸਚਦੇਵਾ, ਸੰਜੀਵ ਚਾਹਰ ਆਦਿ ਮੌਜੂਦ ਸਨ। ਸੁਨੀਲ ਜਾਖੜ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੂਰੀ ਭਾਜਪਾ ਟੀਮ ਅਤੇ ਉਹ ਖ਼ੁਦ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਜਵਾਨ ਪੁੱਤ ਦੀ ਮੌਤ ਦਾ ਉਨ੍ਹਾਂ ਨੂੰ ਬਹੁਤ ਅਫ਼ਸੋਸ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮਾਂ-ਧੀ ਵਲੋਂ ਚੰਡੀਗੜ੍ਹ ਤੱਕ ਨਸ਼ੇ ਨਾਲ ਹੋਈ ਮੌਤ ਦਾ ਮੁੱਦਾ ਪਹੁੰਚਾ ਕੇ ਦਿਖਾਈ ਹਿੰਮਤ ਦੀ ਵੀ ਸ਼ਲਾਘਾ ਕੀਤੀ। ਪੰਜਾਬ ਵਿਚ ਵਧ ਰਹੇ ਨਸ਼ੇ ’ਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪ ਹੀ ਗੁੰਡੇ ਪਾਲ ਰੱਖੇ ਹਨ ਜਿਨ੍ਹਾਂ ਨੂੰ ਕਾਬੂ ਕਰਨ ਤੋਂ ਪੁਲਿਸ ਵੀ ਡਰਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਲੋਂ ਅਪਰਾਧਿਕ ਅਨਸਰਾਂ ਨੂੰ ਰਾਜਨੀਤੀ ਵਿਚ ਸ਼ਾਮਲ ਕੀਤਾ ਜਾ ਰਹਾ ਹੈ ਤੇ ਪੰਜਾਬ ਵਿਚ ਵਿਗੜੀ ਕਾਨੂੰਨ ਵਿਵਸਥਾ ਲਈ ਪੰਜਾਬ ਸਰਕਾਰ ਹੀ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਪੁਲਿਸ ਦਾ ਬਿਲਕੁਲ ਵੀ ਡਰ ਨਹੀਂ ਹੈ। ਜੋ ਵੀ ਨਸ਼ਾ ਤਸਕਰਾਂ ਖ਼ਿਲਾਫ਼ ਆਵਾਜ਼ ਚੁੱਕਦਾ ਹੈ, ਇਹ ਗੁੰਡਾ ਅਨਸਰ ਉਨ੍ਹਾਂ ਨੂੰ ਸ਼ਰੇਆਮ ਜਾਨੋਂ ਮਾਰ ਦਿੰਦੇ ਹਨ ਪਰ ਆਮ ਲੋਕਾਂ ਦੀ ਆਵਾਜ਼ ਸੁਣਨ ਵਾਲਾ ਕੋਈ ਨਹੀਂ ਹੈ। ਜ਼ਿਕਰਯੋਗ ਹੈ ਕਿ ਅਬੋਹਰ ਦੀ ਨਾਨਕ ਨਗਰੀ ਗਲੀ ਨੰਬਰ 6 ਦੇ ਨਿਵਾਸੀ 22 ਸਾਲਾ ਲਵਪ੍ਰੀਤ ਦੀ ਲਾਸ਼ ਕਰੀਬ 4 ਦਿਨ ਪਹਿਲਾਂ ਪੰਜਪੀਰ ਟਿੱਬਾ ਨੇੜੇ ਝਾੜੀਆਂ ’ਚੋਂ ਮਿਲੀ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਥਿਤ ਤੌਰ ’ਤੇ ਨਸ਼ੇ ਦੀ ਓਵਰ ਡੋਜ਼ ਨਾਲ ਉਸ ਦੀ ਮੌਤ ਹੋਣ ਦੇ ਦੋਸ਼ ਲਾਏ ਸਨ।
Ad Position 22
No active advertisement
ਪਿਛਲੀ ਖ਼ਬਰ ਅਜੰਪਸ਼ਨ ਕਾਨਵੈਂਟ ਸਕੂਲ ਪ੍ਰਬੰਧਕਾਂ ਨੇ ਵਾਹਨਾਂ ਦੀ ਸੁਰੱਖਿਆ ਨੂੰ ਲੈ ਕੇ ਡਰਾਈਵਰਾਂ ਨੂੰ ਦਿੱਤੀਆਂ ਜ਼ਰੂਰੀ ਹਦਾਇਤਾਂ ਅਗਲੀ ਖ਼ਬਰ ਵਿਧਾਇਕ ਸਵਨਾ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਵਾਰਡ 10 ਤੇ 12 ਤੋਂ ਬੱਸਾਂ ਕੀਤੀਆਂ ਰਵਾਨਾ
Ad Position 24