ਅਜੰਪਸ਼ਨ ਕਾਨਵੈਂਟ ਸਕੂਲ ਪ੍ਰਬੰਧਕਾਂ ਨੇ ਵਾਹਨਾਂ ਦੀ ਸੁਰੱਖਿਆ ਨੂੰ ਲੈ ਕੇ ਡਰਾਈਵਰਾਂ ਨੂੰ ਦਿੱਤੀਆਂ ਜ਼ਰੂਰੀ ਹਦਾਇਤਾਂ
ਅਬੋਹਰ, 19 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਕੂਲ ਵਾਹਨਾਂ ਦੀ ਜਾਂਚ ਤੇ ਉਨ੍ਹਾਂ ਵਿਚ ਲਾਗੂ ਸੁਰੱਖਿਆ ਨਿਯਮਾਂ ਦੀ ਪਾਲਨਾ ਸਬੰਧੀ ਡਰਾਈਵਰਾਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਬਾਰੇ ਅਜ਼ੰਪਸ਼ਨ ਕਾਨਵੈਂਟ ਸਕੂਲ ਅਬੋਹਰ ਵਿਖੇ ਨਿਰਦੇਸ਼ਕ ਫਾਦਰ ਸਿਜਿਥ ਜੌਨ ਤੇ ਪ੍ਰਿੰਸੀਪਲ ਸਿਸਟਰ ਮੇਬਲ ਦੀ ਨਿਗਰਾਨੀ ਹੇਠ ਮੀਟਿੰਗ ਹੋਈ।
ਅਬੋਹਰ, 19 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਕੂਲ ਵਾਹਨਾਂ ਦੀ ਜਾਂਚ ਤੇ ਉਨ੍ਹਾਂ ਵਿਚ ਲਾਗੂ ਸੁਰੱਖਿਆ ਨਿਯਮਾਂ ਦੀ ਪਾਲਨਾ ਸਬੰਧੀ ਡਰਾਈਵਰਾਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਬਾਰੇ ਅਜ਼ੰਪਸ਼ਨ ਕਾਨਵੈਂਟ ਸਕੂਲ ਅਬੋਹਰ ਵਿਖੇ ਨਿਰਦੇਸ਼ਕ ਫਾਦਰ ਸਿਜਿਥ ਜੌਨ ਤੇ ਪ੍ਰਿੰਸੀਪਲ ਸਿਸਟਰ ਮੇਬਲ ਦੀ ਨਿਗਰਾਨੀ ਹੇਠ ਮੀਟਿੰਗ ਹੋਈ। ਮੀਟਿੰਗ ਵਿਚ ਡਰਾਈਵਰ ਭਰਾਵਾਂ ਦੀ ਸੇਫ਼ ਸਕੂਲ ਵਾਹਨ ਸੁਰੱਖਿਆ ਯੋਜਨਾ ਤਹਿਤ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ। ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਸਰਕਾਰ ਵਲੋਂ ਚਲਾਈ ਜਾ ਰਹੀ ਸਕੂਲ ਵਾਹਨ ਸੁਰੱਖਿਆ ਯੋਜਨਾ ਤਹਿਤ ਸਾਰੇ ਨਿਯਮਾਂ ਦੀ ਪਾਲਨਾ ਕਰਨਾ ਲਾਜ਼ਮੀ ਹੈ। ਸਕੂਲ ਵਾਹਨ ਚਲਾਉਣ ਵਾਲੇ ਡਰਾਈਵਰਾਂ ਨੂੰ ਹਦਾਇਤ ਕੀਤੀ ਗਈ ਕਿ ਵਾਹਨਾਂ ਵਿਚ ਸੁਰੱਖਿਆ ਨਾਲ ਸਬੰਧਿਤ ਸਾਰੇ ਲਾਜ਼ਮੀ ਪ੍ਰਬੰਧ ਮੁਕੰਮਲ ਹੋਣੇ ਚਾਹੀਦੇ ਹਨ। ਹਦਾਇਤਾਂ ਅਨੁਸਾਰ ਸਕੂਲ ਵਾਹਨ ‘ਤੇ ਸਕੂਲ ਦਾ ਨਾਮ, ਯੂਨੀਫ਼ਾਰਮ, ਪਛਾਣ-ਪੱਤਰ, ਫ਼ਸਟ ਏਡ ਬਾਕਸ, ਡਰਾਈਵਿੰਗ ਲਾਇਸੈਂਸ, ਗੱਡੀ ਵਿਚ ਬੱਚਿਆਂ ਦੀ ਗਿਣਤੀ ਅਤੇ ਹੋਰ ਲੋੜੀਂਦੇ ਦਸਤਾਵੇਜ਼ ਮੌਜੂਦ ਹੋਣੇ ਚਾਹੀਦੇ ਹਨ। ਡਰਾਈਵਰਾਂ ਨੂੰ ਵਾਹਨ ਚਲਾਉਂਦੇ ਸਮੇਂ ਟ੍ਰੈਫਿਕ ਨਿਯਮਾਂ ਦੀ ਪੂਰੀ ਪਾਲਨਾ, ਨਿਰਧਾਰਿਤ ਗਤੀ ਸੀਮਾ ਅਨੁਸਾਰ ਵਾਹਨ ਚਲਾਉਣ ਤੇ ਡਰਾਈਵਿੰਗ ਦੌਰਾਨ ਮੋਬਾਈਲ ਫ਼ੋਨ ਦੀ ਵਰਤੋਂ ਨਾ ਕਰਨ ਲਈ ਵੀ ਕਿਹਾ ਗਿਆ। ਪ੍ਰਬੰਧਕਾਂ ਨੇ ਸਪਸ਼ਟ ਕੀਤਾ ਕਿ ਸਕੂਲ ਦੀ ਆਪਣੀ ਕੋਈ ਨਿੱਜੀ ਵਾਹਨ ਸੇਵਾ ਨਾ ਹੋਣ ਦੇ ਬਾਵਜੂਦ ਬੱਚਿਆਂ ਨੂੰ ਸਕੂਲ ਤੱਕ ਲਿਆਉਣ-ਲੈ ਜਾਣ ਵਾਲੇ ਵਾਹਨਾਂ ਵਿਚ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਬੱਚਿਆਂ ਦੀ ਸੁਰੱਖਿਆ ਸਕੂਲ ਪ੍ਰਬੰਧਕਾਂ, ਵਾਹਨ ਮਾਲਕਾਂ ਅਤੇ ਡਰਾਈਵਰਾਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਡਰਾਈਵਰਾਂ ਨੂੰ ਕਿਹਾ ਗਿਆ ਕਿ ਉਹ ਸਕੂਲੀ ਬੱਚਿਆਂ ਨੂੰ ਲੈ ਜਾਣ ਵਾਲੇ ਵਾਹਨਾਂ ਸਬੰਧੀ ਸਰਕਾਰ ਵਲੋਂ ਨਿਰਧਾਰਿਤ ਸਾਰੇ ਨਿਯਮਾਂ ਤੇ ਸੁਰੱਖਿਆ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਨਾ ਕਰਨ। ਇਸ ਲਈ ਵਾਹਨ ਚਲਾਉਂਦੇ ਸਮੇਂ ਹਰ ਪੱਧਰ ’ਤੇ ਵਧੇਰੇ ਸਾਵਧਾਨੀ ਵਰਤਣ ਦੀ ਲੋੜ ਹੈ।