22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਨਸ਼ਾ-ਮੁਕਤ ਪੰਜਾਬ ਯਾਤਰਾ ਨੂੰ ਸਫ਼ਲ ਬਣਾਉਣ ਲਈ ਪੰਜਾਬ ਵਾਸੀ ਅੱਗੇ ਆਉਣ - ਬੀਬੀ ਰਾਜਵਿੰਦਰ ਕੌਰ ਸਿਆਲ

ਫ਼ਿਰੋਜ਼ਪੁਰ, 21 ਸਤੰਬਰ (ਸੁਖਵਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਮੁਹਿੰਮ ਸਬੰਧੀ ਗੱਲਬਾਤ ਕਰਦਿਆਂ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਸੀਨੀਅਰ ਆਗੂ ਅਤੇ ਸੂਬਾ ਸਕੱਤਰ ਮਹਿਲਾ ਮੋਰਚਾ, ਭਾਜਪਾ (ਪੰਜਾਬ) ਬੀਬੀ ਰਾਜਵਿੰਦਰ ਕੌਰ ਸਿਆਲ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਾਹਰ ਕੱਢਣਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਇਸ ਮੁਹਿੰਮ ਦਾ ਹਿੱਸਾ ਬਣਨ ਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣਾ ਯੋਗਦਾਨ ਪਾਉਣ।

Ad Position 21
No active advertisement
ਅਜੀਤ ਡੈਸਕ 22-09-2026
ਫ਼ਿਰੋਜ਼ਪੁਰ, 21 ਸਤੰਬਰ (ਸੁਖਵਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਮੁਹਿੰਮ ਸਬੰਧੀ ਗੱਲਬਾਤ ਕਰਦਿਆਂ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਸੀਨੀਅਰ ਆਗੂ ਅਤੇ ਸੂਬਾ ਸਕੱਤਰ ਮਹਿਲਾ ਮੋਰਚਾ, ਭਾਜਪਾ (ਪੰਜਾਬ) ਬੀਬੀ ਰਾਜਵਿੰਦਰ ਕੌਰ ਸਿਆਲ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਾਹਰ ਕੱਢਣਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਇਸ ਮੁਹਿੰਮ ਦਾ ਹਿੱਸਾ ਬਣਨ ਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣਾ ਯੋਗਦਾਨ ਪਾਉਣ। ਬੀਬੀ ਰਾਜਵਿੰਦਰ ਕੌਰ ਸਿਆਲ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨਾ, ਨੌਜਵਾਨਾਂ ਨੂੰ ਖੇਡਾਂ ਤੇ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਅਤੇ ਸਮਾਜ ਦੇ ਹਰ ਵਰਗ ਨੂੰ ਇਸ ਮੁਹਿੰਮ ਨਾਲ ਜੋੜਨਾ ਸਮੇਂ ਦੀ ਲੋੜ ਹੈ। ਬੀਬਾ ਸਿਆਲ ਨੇ ਦੱਸਿਆ ਕਿ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ 26 ਸਤੰਬਰ ਨੂੰ ਸ਼ਾਮ 5 ਵਜੇ ਮੰਡਲ ਪਿੰਡ ਆਰਿਫ਼ ਕੇ ਵਿਖੇ ਸਵਾਗਤ ਕੀਤਾ ਜਾਵੇਗਾ। 27 ਸਤੰਬਰ ਨੂੰ ਇਹ ਯਾਤਰਾ ਫ਼ਿਰੋਜ਼ਪੁਰ ਸ਼ਹਿਰੀ ਤੋਂ ਹੁੰਦੀ ਹੋਈ ਗੁਰੂਹਰਸਹਾਏ ਤੇ ਮਮਦੋਟ ਪਹੁੰਚੇਗੀ। ਇਸ ਤੋਂ ਬਾਅਦ ਯਾਤਰਾ ਦਾ ਮੁੱਦਕੀ ਅਤੇ ਤਲਵੰਡੀ ਭਾਈ ਵਿਖੇ ਵੀ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਗੋਬਿੰਦ ਪਾਲ ਅਗਰਵਾਲ, ਸੁਖਮੰਦਰ ਸਿੰਘ ਧਾਲੀਵਾਲ ਮਿਸ਼ਰੀਵਾਲਾ, ਜਗਮੋਹਨ ਸਿੰਘ ਕਾਸੂ ਬੇਗੂ, ਜਗਦੀਸ਼ ਸਿੰਘ ਮਿਸ਼ਰੀਵਾਲਾ, ਹਰਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਸੀਨੀਅਰ ਆਗੂ ਡਾ. ਕੁਲਦੀਪ ਸਿੰਘ ਧੀਰਾ ਪੱਤਰਾ, ਜਥੇਦਾਰ ਸੂਰਜ ਸਿੰਘ ਤੋਂ ਇਲਾਵਾ ਨਿੱਜੀ ਸਕੱਤਰ ਕਮਲ ਗਿੱਲ ਸੋਨੂੰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨੀ ਨੂੰ ਨਸ਼ਿਆਂ ਅਤੇ ਪਤਿਤਪੁਣੇ ਤੋਂ ਦੂਰ ਕਰਕੇ ਸਿੱਖੀ ਨਾਲ ਜੋੜਨ ਲਈ ਦਮਦਮੀ ਟਕਸਾਲ ਨੇ ਵਿੱਢੀ ਮੁਹਿੰਮ ਅਗਲੀ ਖ਼ਬਰ ਐਨ.ਜੀ.ਓ. ਕੋਆਰਡੀਨੇਸ਼ਨ ਕਮੇਟੀ ਦੀ ਮਹੀਨਾਵਾਰ ਮੀਟਿੰਗ ਹੋਈ
Ad Position 24