22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਨੌਜਵਾਨੀ ਨੂੰ ਨਸ਼ਿਆਂ ਅਤੇ ਪਤਿਤਪੁਣੇ ਤੋਂ ਦੂਰ ਕਰਕੇ ਸਿੱਖੀ ਨਾਲ ਜੋੜਨ ਲਈ ਦਮਦਮੀ ਟਕਸਾਲ ਨੇ ਵਿੱਢੀ ਮੁਹਿੰਮ

ਮੱਲਾਂਵਾਲਾ 21 ਸਤੰਬਰ (ਬਲਬੀਰ ਸਿੰਘ ਜੋਸਨ)- ਦਮਦਮੀ ਟਕਸਾਲ ਭਿੰਡਰਾਂ ਮਹਿਤਾ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਵਲੋਂ ਪੰਜਾਬ ਦੀ ਜਵਾਨੀ ਨੂੰ ਸਿੱਖੀ ਨਾਲ ਜੋੜਨ, ਨਸ਼ਿਆਂ ਅਤੇ ਪਤਿਤਪੁਣੇ ਤੋਂ ਦੂਰ ਕਰਨ ਦੇ ਮਕਸਦ ਨਾਲ ਗੁਰਦੁਆਰਾ ਸਾਹਿਬ ਬਾਬਾ ਸ਼ਹੀਦ ਸਿੰਘ, ਇਲਮੇਵਾਲਾ ਵਿਖੇ ਦਮਦਮੀ ਟਕਸਾਲ ਦੇ ਮਾਲਵਾ ਜ਼ੋਨ ਦੇ ਇੰਚਾਰਜ ’ਤੇ ਮੁੱਖ ਬੁਲਾਰੇ ਜਥੇਦਾਰ ਸੁਖਦੇਵ ਸਿੰਘ ਦੀ ਅਗਵਾਈ ਹੇਠ ਧਾਰਮਿਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਨੌਜਵਾਨਾਂ ਨੂੰ ਜਥੇਬੰਦਕ ਢਾਂਚੇ ਨਾਲ ਜੋੜਦਿਆਂ ਮਾਲਵਾ ਜ਼ੋਨ, ਜ਼ਿਲ੍ਹਾ ਫ਼ਿਰੋਜ਼ਪੁਰ ਤੇ ਬਲਾਕ ਜ਼ੀਰਾ ਦੇ ਵੱਖ-ਵੱਖ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 22-09-2026
ਮੱਲਾਂਵਾਲਾ 21 ਸਤੰਬਰ (ਬਲਬੀਰ ਸਿੰਘ ਜੋਸਨ)- ਦਮਦਮੀ ਟਕਸਾਲ ਭਿੰਡਰਾਂ ਮਹਿਤਾ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਵਲੋਂ ਪੰਜਾਬ ਦੀ ਜਵਾਨੀ ਨੂੰ ਸਿੱਖੀ ਨਾਲ ਜੋੜਨ, ਨਸ਼ਿਆਂ ਅਤੇ ਪਤਿਤਪੁਣੇ ਤੋਂ ਦੂਰ ਕਰਨ ਦੇ ਮਕਸਦ ਨਾਲ ਗੁਰਦੁਆਰਾ ਸਾਹਿਬ ਬਾਬਾ ਸ਼ਹੀਦ ਸਿੰਘ, ਇਲਮੇਵਾਲਾ ਵਿਖੇ ਦਮਦਮੀ ਟਕਸਾਲ ਦੇ ਮਾਲਵਾ ਜ਼ੋਨ ਦੇ ਇੰਚਾਰਜ ’ਤੇ ਮੁੱਖ ਬੁਲਾਰੇ ਜਥੇਦਾਰ ਸੁਖਦੇਵ ਸਿੰਘ ਦੀ ਅਗਵਾਈ ਹੇਠ ਧਾਰਮਿਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਨੌਜਵਾਨਾਂ ਨੂੰ ਜਥੇਬੰਦਕ ਢਾਂਚੇ ਨਾਲ ਜੋੜਦਿਆਂ ਮਾਲਵਾ ਜ਼ੋਨ, ਜ਼ਿਲ੍ਹਾ ਫ਼ਿਰੋਜ਼ਪੁਰ ਤੇ ਬਲਾਕ ਜ਼ੀਰਾ ਦੇ ਵੱਖ-ਵੱਖ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ। ਇਸ ਮੌਕੇ ਮਾਲਵਾ ਜ਼ੋਨ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰਦਿਆਂ ਜਥੇਦਾਰ ਸੁਖਦੇਵ ਸਿੰਘ ਇੰਚਾਰਜ, ਗੁਰਮੀਤ ਸਿੰਘ ਮੌੜ ਸਹਿ-ਇੰਚਾਰਜ ਨੇ ਦੱਸਿਆ ਕਿ ਅਮਰ ਸਿੰਘ ਮਧਰੇ ਨੂੰ ਪ੍ਰਧਾਨ, ਮਹੰਤ ਕੁਲਦੀਪ ਸਿੰਘ ਰੋਡੇ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਭਜਨ ਸਿੰਘ ਨੂੰ ਮੀਤ ਪ੍ਰਧਾਨ, ਜੋਗਾ ਸਿੰਘ ਬੱਗੂਵਾਲਾ ਨੂੰ ਜਨਰਲ ਸਕੱਤਰ, ਹਰਜਿੰਦਰ ਸਿੰਘ ਨੂੰ ਸਕੱਤਰ, ਅੰਮ੍ਰਿਤ ਪਾਲ ਸਿੰਘ ਨੂੰ ਮੁੱਖ ਬੁਲਾਰਾ ਤੇ ਬਾਬਾ ਹਰਸਾ ਸਿੰਘ ਨੂੰ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਗਿਆ। ਮਾਲਵਾ ਜ਼ੋਨ ਦੇ ਆਈ.ਟੀ. ਸੈੱਲ ਵਿਚ ਸਾਹਿਬ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਬਲਜੀਤ ਸਿੰਘ ਨੂੰ ਮੀਤ ਪ੍ਰਧਾਨ, ਗੁਰਵਿੰਦਰ ਸਿੰਘ ਨੂੰ ਜਨਰਲ ਸਕੱਤਰ, ਹਰਪਾਲ ਸਿੰਘ ਨੂੰ ਸਕੱਤਰ ਅਤੇ ਗੁਰਦੇਵ ਸਿੰਘ ਨੂੰ ਸਰਪ੍ਰਸਤ ਦੀ ਜ਼ਿੰਮੇਵਾਰੀ ਦਿੱਤੀ ਗਈ। ਇਸੇ ਤਰ੍ਹਾਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜਥੇਬੰਦਕ ਢਾਂਚੇ ਵਿਚ ਹਰਪਾਲ ਸਿੰਘ ਨੂੰ ਪ੍ਰਧਾਨ, ਭਾਈ ਨਿਰਮਲ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਦਵਿੰਦਰ ਸਿੰਘ ਨੂੰ ਮੀਤ ਪ੍ਰਧਾਨ, ਗੁਰਮੇਲ ਸਿੰਘ ਨੂੰ ਜਨਰਲ ਸਕੱਤਰ, ਬਲਰਾਜ ਸਿੰਘ ਨੂੰ ਸਕੱਤਰ, ਭਾਈ ਬੋੜ ਸਿੰਘ ਨੂੰ ਮੁੱਖ ਬੁਲਾਰਾ, ਭਾਈ ਨਸੀਬ ਸਿੰਘ ਨੂੰ ਬੁਲਾਰਾ ਤੇ ਮਨੋਰ ਲਾਲ ਸਿੰਘ ਨੂੰ ਪ੍ਰੈੱਸ ਸਕੱਤਰ ਨਿਯੁਕਤ ਕੀਤਾ ਗਿਆ। ਜ਼ਿਲ੍ਹਾ ਆਈ.ਟੀ. ਸੈੱਲ ਵਿਚ ਗੁਰਵਿੰਦਰ ਸਿੰਘ ਨੂੰ ਪ੍ਰਧਾਨ, ਜੋਗਿੰਦਰ ਸਿੰਘ ਨੂੰ ਜਨਰਲ ਸਕੱਤਰ, ਨਿਸ਼ਾਨ ਸਿੰਘ ਨੂੰ ਸਕੱਤਰ ਤੇ ਜਸਵਿੰਦਰ ਸਿੰਘ ਰਿੰਕੂ ਨੂੰ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ। ਬਲਾਕ ਜ਼ੀਰਾ ਦੇ ਜਥੇਬੰਦਕ ਢਾਂਚੇ ਵਿਚ ਜਥੇਦਾਰ ਸਰਵਣ ਸਿੰਘ ਖ਼ਾਲਸਾ ਨੂੰ ਪ੍ਰਧਾਨ, ਕੁਲਬੀਰ ਸਿੰਘ ਤੇ ਲਖਵਿੰਦਰ ਸਿੰਘ ਨੂੰ ਮੀਤ ਪ੍ਰਧਾਨ ਤੇ ਹਰਪਾਲ ਸਿੰਘ ਨੂੰ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਗਿਆ। ਬਲਾਕ ਜ਼ੀਰਾ ਦੇ ਆਈ.ਟੀ. ਸੈੱਲ ਵਿਚ ਕਸ਼ਮੀਰ ਸਿੰਘ ਤੇ ਤਰਿੰਦਰਪਾਲ ਸਿੰਘ ਨੂੰ ਪ੍ਰਧਾਨ ਤੇ ਇੰਦਰਜੀਤ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ। ਅੰਤ ਵਿਚ ਮਾਲਵਾ ਜ਼ੋਨ ਦੇ ਇੰਚਾਰਜ ਜਥੇਦਾਰ ਸੁਖਦੇਵ ਸਿੰਘ ਨੇ ਨਵੇਂ ਨਿਯੁਕਤ ਅਹੁਦੇਦਾਰਾਂ ਨੂੰ ਸਿੱਖੀ ਦੇ ਪ੍ਰਸਾਰ ਅਤੇ ਦਮਦਮੀ ਟਕਸਾਲ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕਰਨ ਦੀ ਤਾਕੀਦ ਕੀਤੀ। ਦਮਦਮੀ ਟਕਸਾਲ ਦੇ ਮਾਲਵਾ ਜ਼ੋਨ ਦੇ ਇੰਚਾਰਜ ਅਤੇ ਮੁੱਖ ਬੁਲਾਰੇ ਜਥੇਦਾਰ ਸੁਖਦੇਵ ਸਿੰਘ ਕਿਹਾ ਕਿ ਨੌਜਵਾਨੀ ਨੂੰ ਸਿੱਖੀ ਨਾਲ ਜੋੜ ਕੇ ਨਸ਼ਿਆਂ ਅਤੇ ਪਤਿਤਪੁਣੇ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੀ ਲੋੜ ਹੈ। ਜਥੇਦਾਰ ਗੁਰਮੀਤ ਸਿੰਘ ਮੌੜ ਨੇ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖ ਪਰਿਵਾਰਾਂ ਦੇ ਬੱਚਿਆਂ ਨੂੰ ਉਚੇਰੀ ਵਿਦਿਆ ਦੇ ਨਾਲ-ਨਾਲ ਉੱਚੇ ਕਿਰਦਾਰ ਵਾਲੇ ਸਿੱਖ ਵਜੋਂ ਤਿਆਰ ਕਰਨ ਲਈ ਵਿਦਿਆਲੇ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਦਿਆਲੇ ਵਿਚ ਸਿੱਖ ਪਰਿਵਾਰਾਂ ਦੇ ਬੱਚਿਆਂ ਲਈ ਮੁਫ਼ਤ ਤੇ ਉਚੇਰੀ ਸਿੱਖਿਆ ਦਾ ਪ੍ਰਬੰਧ ਹੈ ਅਤੇ ਅੱਠਵੀਂ ਜਮਾਤ ਤੋਂ ਬਾਅਦ ਬੱਚੇ ਇੱਥੇ ਸਿੱਖਿਆ ਹਾਸਲ ਕਰ ਸਕਦੇ ਹਨ। ਇਸ ਮੌਕੇ ਗੁਰਦੁਆਰਾ ਸ਼ਹੀਦ ਸਿੰਘ ਦੇ ਮੁਖੀ ਬਾਬਾ ਅਮਰ ਸਿੰਘ, ਸਾਬਕਾ ਸਰਪੰਚ ਸਰਵਨ ਸਿੰਘ, ਅਵਤਾਰ ਸਿੰਘ ਲਾਡੀ, ਡਾਕਟਰ ਅੰਮ੍ਰਿਤਪਾਲ ਸਿੰਘ, ਭਾਈ ਚਮਕੌਰ ਸਿੰਘ ਤੇ ਜਥੇਦਾਰ ਸਰਦਾਰ ਬੋਹੜ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੋਲਡੀ ਮੁਸਾਫਿਰ ਨੇ ਪਿੰਡ ਖੁੱਬਣ ਦੇ ਵਿਕਾਸ ਕਾਰਜਾਂ ਲਈ 16 ਲੱਖ 50 ਹਜ਼ਾਰ ਦੀ ਗਰਾਂਟ ਜਾਰੀ ਕੀਤੀ ਅਗਲੀ ਖ਼ਬਰ ਨਸ਼ਾ-ਮੁਕਤ ਪੰਜਾਬ ਯਾਤਰਾ ਨੂੰ ਸਫ਼ਲ ਬਣਾਉਣ ਲਈ ਪੰਜਾਬ ਵਾਸੀ ਅੱਗੇ ਆਉਣ - ਬੀਬੀ ਰਾਜਵਿੰਦਰ ਕੌਰ ਸਿਆਲ
Ad Position 24