22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਵਿਧਾਇਕ ਗੋਲਡੀ ਮੁਸਾਫਿਰ ਨੇ ਪਿੰਡ ਖੁੱਬਣ ਦੇ ਵਿਕਾਸ ਕਾਰਜਾਂ ਲਈ 16 ਲੱਖ 50 ਹਜ਼ਾਰ ਦੀ ਗਰਾਂਟ ਜਾਰੀ ਕੀਤੀ

ਅਬੋਹਰ, 21 ਸਤੰਬਰ (ਸੁਖਜੀਤ ਸਿੰਘ ਬਰਾੜ)- ਹਲਕਾ ਬੱਲੂਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਹਲਕੇ ਦੇ ਪਿੰਡ ਖੁੱਬਣ ਵਿਖੇ ਲੋਕ ਮਿਲਣੀ ਸਮਾਗਮ ਕਰ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਉਨ੍ਹਾਂ ਪਿੰਡ ਦੀਆਂ ਗਲੀਆਂ ਨਾਲੀਆਂ ਪੱਕੀਆਂ ਕਰਨ ਅਤੇ ਹੋਰ ਵਿਕਾਸ ਕਾਰਜਾਂ ਲਈ 16 ਲੱਖ 50 ਹਜ਼ਾਰ ਰੁਪਏ ਦੀ ਗਰਾਂਟ ਜਾਰੀ ਕੀਤੀ।

Ad Position 21
No active advertisement
ਅਜੀਤ ਡੈਸਕ 22-09-2026
ਅਬੋਹਰ, 21 ਸਤੰਬਰ (ਸੁਖਜੀਤ ਸਿੰਘ ਬਰਾੜ)- ਹਲਕਾ ਬੱਲੂਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਹਲਕੇ ਦੇ ਪਿੰਡ ਖੁੱਬਣ ਵਿਖੇ ਲੋਕ ਮਿਲਣੀ ਸਮਾਗਮ ਕਰ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਉਨ੍ਹਾਂ ਪਿੰਡ ਦੀਆਂ ਗਲੀਆਂ ਨਾਲੀਆਂ ਪੱਕੀਆਂ ਕਰਨ ਅਤੇ ਹੋਰ ਵਿਕਾਸ ਕਾਰਜਾਂ ਲਈ 16 ਲੱਖ 50 ਹਜ਼ਾਰ ਰੁਪਏ ਦੀ ਗਰਾਂਟ ਜਾਰੀ ਕੀਤੀ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਪੰਜਾਬ ’ਚ ਨਸ਼ਾ ਖ਼ਤਮ ਕਰਨ ਲਈ ਚੇਤਨਾ ਯਾਤਰਾ ਕੱਢ ਕੇ ਸਿਆਸਤ ਨਾ ਕਰੇ। ਸੂਬੇ ਵਿਚ ਨਸ਼ੇ ਦੀ ਸ਼ੁਰੂਆਤ ਭਾਜਪਾ ਦੀ ਅਕਾਲੀ ਦਲ ਨਾਲ ਸਾਂਝੀ ਸਰਕਾਰ ਵੇਲੇ ਹੀ ਹੋਈ ਹੈ। ਉਸ ਸਮੇਂ ਤਾਂ ਉਨ੍ਹਾਂ ਤੋਂ ਨਸ਼ੇ ’ਤੇ ਠੱਲ੍ਹ ਪਾਈ ਨਹੀਂ ਗਈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਤਾਂ 2022 ਦੀਆਂ ਚੋਣਾਂ ਤੋਂ ਪਹਿਲਾਂ ਸੂਬੇ ਦੀ ਜਨਤਾ ਨਾਲ ਜੋ ਵਾਅਦੇ ਕੀਤੇ ਸਨ, ਉਹ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ। ਇਸ ਮੌਕੇ ਬੀ.ਡੀ.ਪੀ.ਓ. ਅੰਤਰਪ੍ਰੀਤ ਸਿੰਘ, ਚੇਅਰਮੈਨ ਅੰਗਰੇਜ਼ ਸਿੰਘ ਬਰਾੜ ਅਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਹਾਨੀ ਡੋਡਾ ਨੇ ਪਿੰਡ ਭੰਗਰ ਖੇੜਾ ’ਚ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ ਅਗਲੀ ਖ਼ਬਰ ਨੌਜਵਾਨੀ ਨੂੰ ਨਸ਼ਿਆਂ ਅਤੇ ਪਤਿਤਪੁਣੇ ਤੋਂ ਦੂਰ ਕਰਕੇ ਸਿੱਖੀ ਨਾਲ ਜੋੜਨ ਲਈ ਦਮਦਮੀ ਟਕਸਾਲ ਨੇ ਵਿੱਢੀ ਮੁਹਿੰਮ
Ad Position 24