ਭਾਰਤ ਵਿਕਾਸ ਪ੍ਰੀਸ਼ਦ ਵਲੋਂ 34ਵਾਂ ਅੱਖਾਂ ਦਾ ਜਾਂਚ ਕੈਂਪ
ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)- ਭਾਰਤ ਵਿਕਾਸ ਪਰਿਸ਼ਦ ਫ਼ਾਜ਼ਿਲਕਾ ਵਲੋਂ ਸਮਾਜ ਸੇਵੀ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਸਥਾਨਕ ਸਾਧੂ ਆਸ਼ਰਮ ਵਿਖੇ 34ਵਾਂ ਮੁਫ਼ਤ ਅੱਖਾਂ ਦੀ ਜਾਂਚ ਤੇ ਫੈਕੋ ਆਪ੍ਰੇਸ਼ਨ ਕੈਂਪ ਪੰਕਜ ਗੁਪਤਾ ਵਲੋਂ ਆਪਣੇ ਪਰਿਵਾਰ ਦੇ ਬਜ਼ੁਰਗਾਂ ਦੀ ਯਾਦ ਵਿਚ ਲਗਵਾਇਆ ਗਿਆ। ਕੈਂਪ ਵਿਚ ਸੰਤ ਤ੍ਰਿਵੇਣੀ ਗਿਰੀ ਪੁਨਰਜੋਤੀ ਆਈ ਹਸਪਤਾਲ ਰਾਮਪੁਰਾ ਫੂਲ ਦੇ ਆਈ ਸਰਜਨ ਡਾ.
ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)- ਭਾਰਤ ਵਿਕਾਸ ਪਰਿਸ਼ਦ ਫ਼ਾਜ਼ਿਲਕਾ ਵਲੋਂ ਸਮਾਜ ਸੇਵੀ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਸਥਾਨਕ ਸਾਧੂ ਆਸ਼ਰਮ ਵਿਖੇ 34ਵਾਂ ਮੁਫ਼ਤ ਅੱਖਾਂ ਦੀ ਜਾਂਚ ਤੇ ਫੈਕੋ ਆਪ੍ਰੇਸ਼ਨ ਕੈਂਪ ਪੰਕਜ ਗੁਪਤਾ ਵਲੋਂ ਆਪਣੇ ਪਰਿਵਾਰ ਦੇ ਬਜ਼ੁਰਗਾਂ ਦੀ ਯਾਦ ਵਿਚ ਲਗਵਾਇਆ ਗਿਆ। ਕੈਂਪ ਵਿਚ ਸੰਤ ਤ੍ਰਿਵੇਣੀ ਗਿਰੀ ਪੁਨਰਜੋਤੀ ਆਈ ਹਸਪਤਾਲ ਰਾਮਪੁਰਾ ਫੂਲ ਦੇ ਆਈ ਸਰਜਨ ਡਾ.ਚਰਨਜੀਤ ਸਿੰਘ ਤੇ ਉਨ੍ਹਾਂ ਦੀ ਟੀਮ ਨੇ ਮਰੀਜ਼ਾਂ ਦੀ ਜਾਂਚ ਕੀਤੀ। ਕੈਂਪ ਵਿਚ ਹਲਕਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪ੍ਰੀਸ਼ਦ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਪ੍ਰੋਗਰਾਮ ਦੀ ਪ੍ਰਧਾਨਗੀ ਪਠਾਨਕੋਟ ਤੋਂ ਪੁੱਜੇ ਖੇਤਰੀ ਪ੍ਰਧਾਨ ਸੁਸ਼ੀਲ ਕੁਮਾਰ ਸ਼ਰਮਾ ਨੇ ਕੀਤੀ। ਪ੍ਰੀਸ਼ਦ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਕੈਂਪ ਦੌਰਾਨ ਕੁੱਲ 688 ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਜਿਨ੍ਹਾਂ ਵਿਚੋਂ 247 ਲੋਕਾਂ ਦੀ ਚੋਣ ਮੁਫ਼ਤ ਆਪ੍ਰੇਸ਼ਨਾਂ ਲਈ ਕੀਤੀ ਗਈ ਹੈ। ਇਹ ਆਪ੍ਰੇਸ਼ਨ ਰਾਮਪੁਰਾ ਫੂਲ ਵਿਖੇ ਹੋਣਗੇ ਤੇ ਮਰੀਜ਼ਾਂ ਦੇ ਆਉਣ-ਜਾਣ ਤੇ ਰਹਿਣ ਦਾ ਸਾਰਾ ਪ੍ਰਬੰਧ ਪ੍ਰੀਸ਼ਦ ਵੱਲੋਂ ਕੀਤਾ ਜਾਵੇਗਾ। ਇਸ ਮੌਕੇ ਸਿਵਲ ਸਰਜਨ ਡਾ. ਕਵਿਤਾ ਸਿੰਘ, ਆੜ੍ਹਤੀਆ ਐਸੋਸੀਏਸ਼ਨ ਪ੍ਰਧਾਨ ਸੰਜੀਵ ਸਚਦੇਵਾ ਸਮੇਤ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਪ੍ਰੀਸ਼ਦ ਮੈਂਬਰ ਵੱਡੀ ਗਿਣਤੀ ਵਿਚ ਹਾਜ਼ਰ ਸਨ।