ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 3 ਮੁਕੱਦਮੇ ਦਰਜ
ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਵੈਰੋਕੇ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਰਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਬਾਹਮਣੀ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੰਗਤ ਸਿੰਘ ਪੁੱਤਰ ਸੁਲੱਖਣ ਸਿੰਘ, ਗਗਨਦੀਪ ਸਿੰਘ ਉਰਫ਼ ਗੰਗੀ ਪੁੱਤਰ ਮੱਖਣ ਸਿੰਘ, ਅਸ਼ੋਕ ਸਿੰਘ ਪੁੱਤਰ ਸੁਲੱਖਣ ਸਿੰਘ ਤੇ ਸੁਖਵਿੰਦਰ ਸਿੰਘ ਪੁੱਤਰ ਵਜ਼ੀਰ ਸਿੰਘ ਵਾਸੀਆਨ ਪਿੰਡ ਬਾਹਮਣੀ ਵਾਲਾ ਨੇ ਉਸ ਦੇ ਚਾਚਾ-ਚਾਚੀ ਨੂੰ ਸੁਸਾਇਟੀ ਨੇੜੇ ਘੇਰ ਲਿਆ ਸੀ ਤਾਂ ਜਦੋਂ ਉਹ ਆਪਣੇ ਚਾਚੇ ਦੇ ਫ਼ੋਨ ’ਤੇ ਉੱਥੇ ਪਹੁੰਚਿਆ ਤਾਂ ਉਨ੍ਹਾਂ ਨੇ ਕਿਹਾ ਕਿ ਇਸ ਨੂੰ ਇੱਥੇ ਆਉਣ ਦਾ ਮਜ਼ਾ ਚਖਾਉਂਦੇ ਹਾਂ ਤੇ ਉਸ ਦੀ ਕੁੱਟਮਾਰ ਕੀਤੀ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਸ
ਸਨਿਚਰਵਾਰ, 1 ਅਗਸਤ, 2026
22-09-2026
ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਵੈਰੋਕੇ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਰਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਬਾਹਮਣੀ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੰਗਤ ਸਿੰਘ ਪੁੱਤਰ ਸੁਲੱਖਣ ਸਿੰਘ, ਗਗਨਦੀਪ ਸਿੰਘ ਉਰਫ਼ ਗੰਗੀ ਪੁੱਤਰ ਮੱਖਣ ਸਿੰਘ, ਅਸ਼ੋਕ ਸਿੰਘ ਪੁੱਤਰ ਸੁਲੱਖਣ ਸਿੰਘ ਤੇ ਸੁਖਵਿੰਦਰ ਸਿੰਘ ਪੁੱਤਰ ਵਜ਼ੀਰ ਸਿੰਘ ਵਾਸੀਆਨ ਪਿੰਡ ਬਾਹਮਣੀ ਵਾਲਾ ਨੇ ਉਸ ਦੇ ਚਾਚਾ-ਚਾਚੀ ਨੂੰ ਸੁਸਾਇਟੀ ਨੇੜੇ ਘੇਰ ਲਿਆ ਸੀ ਤਾਂ ਜਦੋਂ ਉਹ ਆਪਣੇ ਚਾਚੇ ਦੇ ਫ਼ੋਨ ’ਤੇ ਉੱਥੇ ਪਹੁੰਚਿਆ ਤਾਂ ਉਨ੍ਹਾਂ ਨੇ ਕਿਹਾ ਕਿ ਇਸ ਨੂੰ ਇੱਥੇ ਆਉਣ ਦਾ ਮਜ਼ਾ ਚਖਾਉਂਦੇ ਹਾਂ ਤੇ ਉਸ ਦੀ ਕੁੱਟਮਾਰ ਕੀਤੀ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਦਾ ਨਸ਼ਾ ਕਰਨ ਵਾਲਾ ਵਿਅਕਤੀ ਕਾਬੂ ਫ਼ਾਜ਼ਿਲਕਾ- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਦਾਣਾ ਮੰਡੀ ਜਲਾਲਾਬਾਦ ਪੁੱਜੀ ਤਾਂ ਉੱਥੇ ਕਰਨਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪੀਰ ਬਖ਼ਸ਼ ਚੌਹਾਨ ਥਾਣਾ ਅਮੀਰ ਖ਼ਾਸ ਖੜ੍ਹਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗਿਆ ਜਿਸ ਨੂੰ ਮੌਕੇ ’ਤੇ ਕਾਬੂ ਕਰਕੇ ਉਸ ਕੋਲੋਂ ਇਕ ਲਾਈਟਰ ਤੇ ਇਕ ਸਿਲਵਰ ਪੰਨੀ ਦਾ ਟੁਕੜਾ ਬਰਾਮਦ ਹੋਇਆ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਕਾਬੂ ਫ਼ਾਜ਼ਿਲਕਾ- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਹੋਟ ਸਪੌਟ ਏਰੀਆ ਮੰਡੀ ਲਾਧੂਕਾ ਰੇਲਵੇ ਸਟੇਸ਼ਨ ਵੱਲ ਜਾ ਰਹੇ ਸਨ ਤਾਂ ਰੇਲਵੇ ਸਟੇਸ਼ਨ ਤੋਂ ਕਰੀਬ 250 ਮੀਟਰ ਪਿੱਛੇ ਸਾਹਮਣੇ ਤੋਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜਿਸ ਦੇ ਹੱਥ ਵਿਚ ਕਾਲੇ ਰੰਗ ਦਾ ਮੋਮੀ ਲਿਫ਼ਾਫ਼ਾ ਫੜਿਆ ਹੋਇਆ ਸੀ। ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਲਿਫ਼ਾਫ਼ੇ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 10 ਗਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਵਿਅਕਤੀ ਦੀ ਪਛਾਣ ਵਿਕਰਮ ਸਿੰਘ ਉਰਫ਼ ਵਿਕੀ ਪੁੱਤਰ ਸਤਨਾਮ ਸਿੰਘ ਵਾਸੀ ਬਹਿਕ ਖ਼ਾਸ ਵਜੋਂ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।