22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਜੇਲ੍ਹ ’ਚ ਬੰਦ ਕੈਦੀਆਂ ਨਾਲ ਵਰਚੂਅਲ ਗੱਲਬਾਤ ਲਈ ਡੀ.ਐਲ.ਐੱਸ.ਏ. ਫ਼ਾਜ਼ਿਲਕਾ ਵਿਖੇ ‘ਈ-ਮੁਲਾਕਾਤ’ ਸੁਵਿਧਾ ਉਪਲਬਧ- ਕੇ.ਕੇ. ਸਿੰਗਲਾ

ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਦੀਪਕ ਸਿੱਬਲ ਤੇ ਇੰਚਾਰਜ ਮੈਂਬਰ ਸਕੱਤਰ ਜਗਦੀਪ ਕੌਰ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫ਼ਾਜ਼ਿਲਕਾ ਵਿਖੇ ਕੈਦੀਆਂ ਨਾਲ ਰਾਬਤਾ ਕਾਇਮ ਕਰਨ ਲਈ ‘ਈ-ਮੁਲਾਕਾਤ’ ਦੀ ਵਿਸ਼ੇਸ਼ ਸੁਵਿਧਾ ਚਲਾਈ ਜਾ ਰਹੀ ਹੈ। ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ ਕੇ.

Ad Position 21
No active advertisement
ਅਜੀਤ ਡੈਸਕ 22-09-2026
ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਦੀਪਕ ਸਿੱਬਲ ਤੇ ਇੰਚਾਰਜ ਮੈਂਬਰ ਸਕੱਤਰ ਜਗਦੀਪ ਕੌਰ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫ਼ਾਜ਼ਿਲਕਾ ਵਿਖੇ ਕੈਦੀਆਂ ਨਾਲ ਰਾਬਤਾ ਕਾਇਮ ਕਰਨ ਲਈ ‘ਈ-ਮੁਲਾਕਾਤ’ ਦੀ ਵਿਸ਼ੇਸ਼ ਸੁਵਿਧਾ ਚਲਾਈ ਜਾ ਰਹੀ ਹੈ। ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ ਕੇ.ਕੇ. ਸਿੰਗਲਾ ਦੀ ਅਗਵਾਈ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਸਕੱਤਰ ਮੈਡਮ ਰੁਚੀ ਸਵਪਨ ਸ਼ਰਮਾ ਦੀ ਰਹਿਨੁਮਾਈ ਹੇਠ ਇਹ ਵੀਡੀਓ ਕਾਨਫਰੰਸਿੰਗ ਸਹੂਲਤ ਨਿਰੰਤਰ ਮੁਹੱਈਆ ਕਰਵਾਈ ਜਾ ਰਹੀ ਹੈ। ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ ਕੇ.ਕੇ. ਸਿੰਗਲਾ ਨੇ ਦੱਸਿਆ ਕਿ ਇਸ ਸੁਵਿਧਾ ਦਾ ਮੁੱਖ ਮਨੋਰਥ ਵਕੀਲਾਂ, ਲੀਗਲ ਏਡ ਡਿਫੈਂਸ ਕੌਂਸਲਾਂ ਤੇ ਕੇਸਾਂ ਨਾਲ ਸਬੰਧਿਤ ਧਿਰਾਂ ਨੂੰ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਹਵਾਲਾਤੀਆਂ ਤੇ ਕੈਦੀਆਂ ਨਾਲ ਸਮੇਂ ਸਿਰ ਕਾਨੂੰਨੀ ਸਲਾਹ-ਮਸ਼ਵਰਾ ਕਰਨ ਦਾ ਮੌਕਾ ਦੇਣਾ ਹੈ। ਇਸ ਸਹੂਲਤ ਨਾਲ ਹੁਣ ਵਕੀਲਾਂ ਜਾਂ ਧਿਰਾਂ ਨੂੰ ਜੇਲ੍ਹਾਂ ਵਿਚ ਜਾਣ ਦੀ ਲੋੜ ਨਹੀਂ ਪਵੇਗੀ, ਸਗੋਂ ਉਹ ਡੀ.ਐਲ.ਐੱਸ.ਏ. ਫ਼ਾਜ਼ਿਲਕਾ ਦੇ ਦਫ਼ਤਰ ਤੋਂ ਹੀ ਵਰਚੂਅਲ ਮੋਡ ਰਾਹੀਂ ਗੱਲਬਾਤ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਇਹ ਸੁਵਿਧਾ ਬਿਲਕੁਲ ਮੁਫ਼ਤ ਹੈ। ਲਾਭ ਲੈਣ ਲਈ ਨਿਰਧਾਰਿਤ ਫਾਰਮੈਟ ’ਚ ਲਿਖਤੀ ਅਰਜ਼ੀ ਫ਼ਰੰਟ ਆਫ਼ਿਸ ਵਿਖੇ ਪਹਿਲਾਂ ਜਮਾਂ ਕਰਵਾਉਣੀ ਪਵੇਗੀ। ਇਹ ਪ੍ਰਕਿਰਿਆ ਹਾਈ ਕੋਰਟ ਦੇ ਨਿਯਮਾਂ ਦ ਯੂਜ਼ ਆਫ਼ ਇਲੈੱਕਟ੍ਰਾਨਿਕ ਕਮਿਊਨੀਕੇਸ਼ਨ ਐਂਡ ਆਡੀਓ-ਵੀਡੀਓ ਇਲੈੱਕਟ੍ਰਾਨਿਕ ਮੀਨਜ਼ ਰੂਲਜ਼, 2026 ਦੀ ਪਾਲਨਾ ਹੇਠ ਚਲਾਈ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸੀਤੋ ਗੁੰਨ੍ਹੋਂ ਪੁੱਜੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ’ ਯਾਤਰਾ’, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਮੁ... ਅਗਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 3 ਮੁਕੱਦਮੇ ਦਰਜ
Ad Position 24