22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਮੰਗਾਂ ਦੀ ਪੂਰਤੀ ਨਾ ਹੋਣ ਕਰਕੇ ਖੇਤੀਬਾੜੀ ਡਾਕਟਰਾਂ ਵਲੋਂ ਜ਼ਿਲ੍ਹਾ ਪੱਧਰੀ ਰੋਸ ਧਰਨੇ

ਜਲਾਲਾਬਾਦ, 21 ਸਤੰਬਰ (ਜਸਕਰਨ ਸਿੰਘ ਤਨੇਜਾ)- ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਮੁਤਾਬਿਕ ‘ਪਲਾਂਟ ਡਾਕਟਰਜ਼ ਸਰਵਿਸਿਜ਼ ਐਸੋਸੀਏਸ਼ਨ’ ਵਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਮੁੱਖ ਖੇਤੀਬਾੜੀ ਦਫ਼ਤਰਾਂ ਅੱਗੇ ਜ਼ੋਰਦਾਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਫ਼ਾਜ਼ਿਲਕਾ ਵਿਖੇ ਧਰਨੇ ਨੂੰ ਸੰਬੋਧਨ ਕਰਦਿਆਂ ਪੀ.

Ad Position 21
No active advertisement
ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਧਰਨੇ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਖੇਤੀਬਾੜੀ ਡਾਕਟਰ। ਤਸਵੀਰ-ਜਸਕਰਨ ਸਿੰਘ ਤਨੇਜਾ 22-09-2026
ਜਲਾਲਾਬਾਦ, 21 ਸਤੰਬਰ (ਜਸਕਰਨ ਸਿੰਘ ਤਨੇਜਾ)- ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਮੁਤਾਬਿਕ ‘ਪਲਾਂਟ ਡਾਕਟਰਜ਼ ਸਰਵਿਸਿਜ਼ ਐਸੋਸੀਏਸ਼ਨ’ ਵਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਮੁੱਖ ਖੇਤੀਬਾੜੀ ਦਫ਼ਤਰਾਂ ਅੱਗੇ ਜ਼ੋਰਦਾਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਫ਼ਾਜ਼ਿਲਕਾ ਵਿਖੇ ਧਰਨੇ ਨੂੰ ਸੰਬੋਧਨ ਕਰਦਿਆਂ ਪੀ.ਡੀ.ਐੱਸ.ਏ. ਦੇ ਜ਼ਿਲ੍ਹਾ ਪ੍ਰਧਾਨ ਵਿਕਰਾਂਤ ਨੇ ਦੱਸਿਆ ਕਿ ਸਰਕਾਰ ਤੇ ਉੱਚ ਅਧਿਕਾਰੀਆਂ ਨਾਲ ਵਾਰ-ਵਾਰ ਮੀਟਿੰਗਾਂ ਹੋਣ ਦੇ ਬਾਵਜੂਦ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਸੂਬੇ ਦੀ ਕਿਸਾਨੀ ਨਾਲ ਸਿੱਧੇ ਤੌਰ ’ਤੇ ਜੁੜਿਆ ਹੋਇਆ ਹੈ ਪਰ ਵਿਭਾਗ ਵਿਚ ਟੈਕਨੀਕਲ ਪੋਸਟਾਂ ਨੂੰ ਖ਼ਤਮ ਜਾਂ ਅਣਗੌਲਿਆ ਕਰਨ ਨਾਲ ਪੰਜਾਬ ਦੀ ਖੇਤੀਬਾੜੀ ਦਾ ਵੱਡਾ ਨੁਕਸਾਨ ਹੋਵੇਗਾ। ਅਧਿਕਾਰੀਆਂ ਨੇ ਦੱਸਿਆ ਕਿ ਇਸ ਵੇਲੇ ਵਿਭਾਗ ਵਿਚ ਖੇਤੀਬਾੜੀ ਅਫ਼ਸਰਾਂ ਦੀਆਂ ਲਗਭਗ 100 ਅਸਾਮੀਆਂ ਖ਼ਾਲੀ ਪਈਆਂ ਹਨ। ਨਿਯਮਾਂ ਮੁਤਾਬਿਕ 7 ਸਾਲਾਂ ਵਿਚ ਹੋਣ ਵਾਲੀ ਤਰੱਕੀ ਦੀ ਥਾਂ 14 ਸਾਲ ਬੀਤ ਜਾਣ ’ਤੇ ਵੀ ਖੇਤੀਬਾੜੀ ਵਿਕਾਸ ਅਫ਼ਸਰ ਆਪਣੀ ਪਹਿਲੀ ਪ੍ਰਮੋਸ਼ਨ ਦੀ ਰਾਹ ਤੱਕ ਰਹੇ ਹਨ। ਸਰਕਾਰ ਪੱਕੀਆਂ ਤਰੱਕੀਆਂ ਕਰਨ ਦੀ ਬਜਾਏ ’ਲਿੰਕ ਚਾਰਜ ਪਾਲਿਸੀ’ ਰਾਹੀਂ ਡੰਗ-ਟਪਾਊ ਨੀਤੀ ਅਪਣਾ ਰਹੀ ਹੈ, ਜਿਸ ਨਾਲ ਖੇਤੀਬਾੜੀ ਦੀ ਪੜ੍ਹਾਈ ਕਰ ਰਹੇ ਨੌਜਵਾਨਾਂ ਦੇ ਭਵਿੱਖ ਨਾਲ ਵੀ ਖਿਲਵਾੜ ਹੋ ਰਹਾ ਹੈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਦਾ ਹੱਲ ਨਾ ਕੀਤਾ ਤਾਂ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਸੂਬਾ ਹੈੱਡ ਕੁਆਰਟਰ ’ਤੇ ਪੱਕੇ ਧਰਨੇ ਲਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਡਬਲ ਇੰਜਣ ਸਰਕਾਰ ਹੀ ਪੰਜਾਬ ਨੂੰ ਨਸ਼ਾ-ਮੁਕਤ ਕਰ ਸਕਦੀ ਹੈ- ਨਾਇਬ ਸਿੰਘ ਸੈਣੀ ਅਗਲੀ ਖ਼ਬਰ ਫ਼ਾਜ਼ਿਲਕਾ ਮੰਡੀ ’ਚ 1692 ਬਾਸਮਤੀ ਝੋਨੇ ਦੀ ਕਿਸਮ ਵਿਕੀ 4177 ਰੁਪਏ ’ਚ
Ad Position 24