23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪਿੰਡ ਢੀਂਗਾਵਾਲੀ ਤੋਂ ਆਪ ਨੂੰ ਛੱਡ ਪਵਨਜੀਤ ਹੋਏ ਅਕਾਲੀ ਦਲ ’ਚ ਸ਼ਾਮਿਲ

ਅਬੋਹਰ, 22 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਹਲਕਾ ਬੱਲੂਆਣਾ ਅਧੀਨ ਪੈਂਦੇ ਪਿੰਡ ਢੀਂਗਾਂਵਾਲੀ ਤੋਂ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਸਿਆਸੀ ਝਟਕਾ ਲੱਗਾ ਜਦ ਪਾਰਟੀ ਦੇ ਪੁਰਾਣੇ ਵਰਕਰ ਅਤੇ ਬਲਾਕ ਪੱਧਰੀ ਅਹੁਦੇਦਾਰ ਪਵਨਜੀਤ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਵਨਜੀਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ।

Ad Position 21
No active advertisement
ਪਵਨਜੀਤ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕਰਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ। ਅਜੀਤ ਤਸਵੀਰ 23-09-2026
ਅਬੋਹਰ, 22 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਹਲਕਾ ਬੱਲੂਆਣਾ ਅਧੀਨ ਪੈਂਦੇ ਪਿੰਡ ਢੀਂਗਾਂਵਾਲੀ ਤੋਂ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਸਿਆਸੀ ਝਟਕਾ ਲੱਗਾ ਜਦ ਪਾਰਟੀ ਦੇ ਪੁਰਾਣੇ ਵਰਕਰ ਅਤੇ ਬਲਾਕ ਪੱਧਰੀ ਅਹੁਦੇਦਾਰ ਪਵਨਜੀਤ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਵਨਜੀਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਪਵਨਜੀਤ ਨੇ ਕਿਹਾ ਕਿ ਉਹ ਸਾਲ 2014 ਤੋਂ ਆਮ ਆਦਮੀ ਪਾਰਟੀ ਨਾਲ ਜੁੜ ਕੇ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਕੰਮ ਕਰਦੇ ਆ ਰਹੇ ਸਨ। ਉਨ੍ਹਾਂ ਪਾਰਟੀ ਦੇ ਕਿਸਾਨ ਵਿੰਗ ਅਤੇ ਯੂਥ ਵਿੰਗ ਨਾਲ ਵੀ ਸਰਗਰਮੀ ਨਾਲ ਕੰਮ ਕੀਤਾ ਅਤੇ ਬਲਾਕ ਪੱਧਰ ’ਤੇ ਜ਼ਿੰਮੇਵਾਰੀ ਨਿਭਾਈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੱਕ ਪਾਰਟੀ ਲਈ ਮਿਹਨਤ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਨਾ ਮਿਲਣ ਕਾਰਨ ਉਹ ਪਾਰਟੀ ਦੀਆਂ ਗਤੀਵਿਧੀਆਂ ਤੋਂ ਨਿਰਾਸ਼ ਸਨ। ਪਵਨਜੀਤ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਸਾਥੀਆਂ ਅਤੇ ਸਮਰਥਕਾਂ ਨਾਲ ਵਿਚਾਰ-ਵਟਾਂਦਰੇ ਉਪਰੰਤ ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਹੁਣ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਵਨਜੀਤ ਦਾ ਅਕਾਲੀ ਦਲ ਵਿਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ ਗਿਆ। ਹਲਕਾ ਇੰਚਾਰਜ ਵਿਨੋਦ ਮੇਘਵਾਲ ਨੇ ਕਿਹਾ ਕਿ ਪਵਨਜੀਤ ਵਰਗੇ ਪੁਰਾਣੇ ਅਤੇ ਮਿਹਨਤੀ ਵਰਕਰ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਨਾਲ ਹਲਕੇ ਵਿਚ ਪਾਰਟੀ ਨੂੰ ਮਜ਼ਬੂਤੀ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਪੰਚਾਇਤ ਨੇ ਮੰਡੀ ਬੋਰਡ ਤਹਿਤ ਬਣਨ ਵਾਲੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ ਸੇਮ ਨਾਲੇ ਦੇ ਨਾਲ ਤਿਕੋਣੀ ਚੌਕ ’... ਅਗਲੀ ਖ਼ਬਰ ਹਰਪ੍ਰੀਤ ਸਿੰਘ ਅਤੇ ਖੁਸ਼ਪ੍ਰੀਤ ਸਿੰਘ ਨੂੰ ਸਿੱਖਿਆ ਦੇ ਖੇਤਰ ’ਚ ਸ਼ਾਨਦਾਰ ਯੋਗਦਾਨ ਲਈ ਜੀ.ਐਨ.ਏ.ਯੂਨੀਵਰਸਿਟੀ ਵਲੋਂ ਸਨਮਾਨ
Ad Position 24