22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸੀਡ ਫਾਰਮ ਅਤੇ ਪੰਜ ਪੀਰ ਨਗਰ ਵਿਖੇ 100 ਘਰਾਂ ’ਚ ਛਾਪੇਮਾਰੀ * ਨਸ਼ੀਲੀਆਂ ਗੋਲੀਆਂ ਸਮੇਤ ਔਰਤ ਸਮੇਤ 4 ਹਿਰਾਸਤ ’ਚ

ਅਬੋਹਰ, 22 ਸਤੰਬਰ (ਵਿਵੇਕ ਹੂੜੀਆ)-ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਨੇ ਸੀਡ ਫਾਰਮ ਏਰੀਆ ਅਤੇ ਪੰਜ ਪੀਰ ਨਗਰ ਵਿਚ ਵੱਡਾ ਸਰਚ ਆਪ੍ਰੇਸ਼ਨ ਚਲਾਇਆ। ਐੱਸ.

Ad Position 21
No active advertisement
ਅਜੀਤ ਡੈਸਕ 23-09-2026
ਅਬੋਹਰ, 22 ਸਤੰਬਰ (ਵਿਵੇਕ ਹੂੜੀਆ)-ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਨੇ ਸੀਡ ਫਾਰਮ ਏਰੀਆ ਅਤੇ ਪੰਜ ਪੀਰ ਨਗਰ ਵਿਚ ਵੱਡਾ ਸਰਚ ਆਪ੍ਰੇਸ਼ਨ ਚਲਾਇਆ। ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਡੀ.ਐੱਸ.ਪੀ. ਹਰੀਸ਼ ਕੁਮਾਰ ਦੀ ਅਗਵਾਈ ਹੇਠ ਕੀਤੀ ਗਈ ਇਸ ਕਾਰਵਾਈ ਵਿਚ ਪੁਲਿਸ ਟੀਮਾਂ ਨੇ ਕਰੀਬ 100 ਘਰਾਂ ਦੀ ਤਲਾਸ਼ੀ ਲਈ। ਇਸ ਦੌਰਾਨ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ’ਤੇ ਇੱਕ ਔਰਤ ਅਤੇ ਤਿੰਨ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਡੀ.ਐੱਸ.ਪੀ. ਹਰੀਸ਼ ਕੁਮਾਰ ਅਤੇ ਥਾਣਾ ਸਿਟੀ-1 ਦੇ ਇੰਚਾਰਜ ਮਨਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਦੀਆਂ ਦੋ ਟੀਮਾਂ ਨੇ ਸਵੇਰੇ ਕਰੀਬ 8 ਵਜੇ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ, ਜੋ ਦੁਪਹਿਰ 12 ਵਜੇ ਤੱਕ ਚੱਲਿਆ। ਪੁਲਿਸ ਨੇ ਨਸ਼ਾ ਤਸਕਰੀ ਨਾਲ ਜੁੜੇ ਸ਼ੱਕੀਆਂ, ਅਪਰਾਧਿਕ ਰਿਕਾਰਡ ਵਾਲੇ ਵਿਅਕਤੀਆਂ ਅਤੇ ਜੇਲ੍ਹਾਂ ਵਿਚ ਬੰਦ ਮੁਲਜ਼ਮਾਂ ਦੇ ਘਰਾਂ ਨੂੰ ਵਿਸ਼ੇਸ਼ ਤੌਰ ’ਤੇ ਜਾਂਚ ਦੇ ਘੇਰੇ ਵਿਚ ਲਿਆ। ਸਵੇਰੇ-ਸਵੇਰੇ ਵੱਡੀ ਗਿਣਤੀ ’ਚ ਪੁਲਿਸ ਮੁਲਾਜ਼ਮਾਂ ਦੀ ਮੌਜੂਦਗੀ ਕਾਰਨ ਦੋਵਾਂ ਇਲਾਕਿਆਂ ’ਚ ਭਗਦੜ ਮੱਚ ਗਈ। ਡੀ.ਐੱਸ.ਪੀ. ਨੇ ਦੱਸਿਆ ਕਿ ਸਰਚ ਆਪ੍ਰੇਸ਼ਨ ਦੌਰਾਨ ਇਕ ਔਰਤ ਅਤੇ ਤਿੰਨ ਨੌਜਵਾਨਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ। ਚਾਰਾਂ ਨੂੰ ਹਿਰਾਸਤ ’ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਤਲਾਸ਼ੀ ਦੌਰਾਨ ਕਈ ਵਾਹਨ ਸ਼ੱਕੀ ਪਾਏ ਗਏ, ਜਿਨ੍ਹਾਂ ਨੂੰ ਪੁਲਿਸ ਨੇ ਨਿਗਰਾਨੀ ਹੇਠ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਨਾਨਕ ਨਗਰੀ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਪੰਜ ਪੀਰ ਨਗਰ ਵਿਚ ਨਸ਼ੇ ਦੀ ਓਵਰ ਡੋਜ਼ ਨਾਲ ਮੌਤ ਹੋ ਗਈ ਸੀ। ਨੌਜਵਾਨ ਦੀ ਮਾਂ ਅਤੇ ਭੈਣਾਂ ਨੇ ਇਹ ਮਾਮਲਾ ਭਾਜਪਾ ਦੇ ਸੀਨੀਅਰ ਆਗੂਆਂ ਤੱਕ ਪਹੁੰਚਾਇਆ ਸੀ, ਜਿਸ ਤੋਂ ਬਾਅਦ ਭਾਜਪਾ ਨੇ ਵੀ ਇਲਾਕੇ ਵਿਚ ਨਸ਼ਿਆਂ ਦਾ ਮੁੱਦਾ ਪ੍ਰਮੁੱਖਤਾ ਨਾਲ ਚੁੱਕਿਆ ਸੀ। ਹੁਣ ਪੁਲਿਸ ਵਲੋਂ ਸੀਡ ਫਾਰਮ ਅਤੇ ਪੰਜ ਪੀਰ ਨਗਰ ਵਿਚ ਵੱਡੇ ਪੱਧਰ ’ਤੇ ਚਲਾਏ ਗਏ ਸਰਚ ਆਪ੍ਰੇਸ਼ਨ ਨੂੰ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾਲ ਜੋੜ ਕੇ ਦੇਖਿਆ ਜਾ ਰਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸਿਮੀਗੋ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਤੈਰਾਕੀ ਮੁਕਾਬਲੇ ’ਚ 10 ਤਗਮੇ ਜਿੱਤੇ ਅਗਲੀ ਖ਼ਬਰ ਬੱਲੂਆਣਾ ਹਲਕੇ ਦੇ ਭਾਜਪਾ ਨੇਤਾ ਹਰਦੇਵ ਮੇਘਵਾਲ ਨੇ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਪ੍ਰਧਾਨ ਨਾਲ ਕੀਤੀ ਮੁਲਾਕਾਤ
Ad Position 24