ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਨੇ ਸੂਬਾ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਦੀ ਖੋਲ੍ਹੀ ਪੋਲ- ਬਰਾੜ, ਕਾਕਾ
ਮੁੱਦਕੀ, 22 ਸਤੰਬਰ (ਭਾਰਤ ਭੂਸ਼ਨ ਅਗਰਵਾਲ)-ਪੰਜਾਬ ਅੰਦਰ ਨਸ਼ੇ ਦਾ ਛੇਵਾਂ ਦਰਿਆ ਵਗ ਰਿਹਾ ਹੈ, ਜਿਸ ਨਾਲ ਸਾਡੇ ਨੌਜਵਾਨ ਨਸ਼ੇ ਦੀ ਲਪੇਟ ’ਚ ਆ ਕੇ ਆਪਣੀਆਂ ਜਾਨਾਂ ਗੁਆ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਗੁਰਮੀਤ ਸਿੰਘ ਬਰਾੜ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੁੱਦਕੀ ਅਤੇ ਸੁਖਵਿੰਦਰ ਸਿੰਘ ਕਾਕਾ ਬਰਾੜ ਸਾਬਕਾ ਚੇਅਰਮੈਨ ਨੇ ਕਿਹਾ ਕਿ ਸਰਕਾਰ ਵਲੋਂ ਪੰਜਾਬ ’ਚ ਰੋਜ਼ਾਨਾ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਨੇ ਸੂਬਾ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।
ਗ
ਗੁਰਮੀਤ ਸਿੰਘ ਬਰਾੜ ਅਤੇ ਸੁਖਵਿੰਦਰ ਸਿੰਘ ਕਾਕਾ ਬਰਾੜ।
23-09-2026
ਮੁੱਦਕੀ, 22 ਸਤੰਬਰ (ਭਾਰਤ ਭੂਸ਼ਨ ਅਗਰਵਾਲ)-ਪੰਜਾਬ ਅੰਦਰ ਨਸ਼ੇ ਦਾ ਛੇਵਾਂ ਦਰਿਆ ਵਗ ਰਿਹਾ ਹੈ, ਜਿਸ ਨਾਲ ਸਾਡੇ ਨੌਜਵਾਨ ਨਸ਼ੇ ਦੀ ਲਪੇਟ ’ਚ ਆ ਕੇ ਆਪਣੀਆਂ ਜਾਨਾਂ ਗੁਆ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਗੁਰਮੀਤ ਸਿੰਘ ਬਰਾੜ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੁੱਦਕੀ ਅਤੇ ਸੁਖਵਿੰਦਰ ਸਿੰਘ ਕਾਕਾ ਬਰਾੜ ਸਾਬਕਾ ਚੇਅਰਮੈਨ ਨੇ ਕਿਹਾ ਕਿ ਸਰਕਾਰ ਵਲੋਂ ਪੰਜਾਬ ’ਚ ਰੋਜ਼ਾਨਾ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਨੇ ਸੂਬਾ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਉਨ੍ਹਾਂ ਪੰਜਾਬ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਦੋ ਮਹੀਨਿਆਂ ’ਚ ਨਸ਼ਾ ਖ਼ਤਮ ਕਰਨ ਵਾਲੀ ਸਰਕਾਰ ਦੇਸ਼ ਸ਼ਾਸਨ ਕਾਲ ’ਚ ਨਸ਼ੇ ਦੀ ਸਪਲਾਈ ਡੋਰ-ਟੂ-ਡੋਰ ਤੋਂ ਲੈ ਕੇ ਆਨਲਾਈਨ ਸ਼ੁਰੂ ਹੋ ਚੁੱਕੀ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਪੰਜਾਬ ਵਿਚੋਂ ਨਸ਼ਿਆਂ ਦਾ ਖ਼ਾਤਮਾ ਕਰਨ ਨੂੰ ਆਪਣਾ ਮੁੱਖ ਮੁੱਦਾ ਬਣਾਇਆ ਸੀ ਅਤੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ। ਉਨ੍ਹਾਂ ਦੋਸ਼ ਲਗਾਇਆ ਕਿ ਨਸ਼ਿਆਂ ਦੀ ਰੋਕਥਾਮ ਦੇ ਮੁੱਦੇ ’ਤੇ ਸਰਕਾਰ ਆਪਣੇ ਚੋਣ ਵਾਅਦਿਆਂ ’ਤੇ ਖਰੀ ਨਹੀਂ ਉਤਰੀ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਦੇ ਦਾਅਵੇ ਹਕੀਕਤ ਤੋਂ ਕੋਹਾਂ ਦੂਰ ਹਨ। ਬਰਾੜ ਅਤੇ ਕਾਕਾ ਬਰਾੜ ਨੇ ਕਿਹਾ ਕਿ ਸਰਕਾਰ ਬਣਨ ਤੋਂ ਬਾਅਦ ਵੀ ਨਸ਼ਿਆਂ ਦੀ ਸਮੱਸਿਆ ਵਿਚ ਕੋਈ ਵੱਡਾ ਸੁਧਾਰ ਨਜ਼ਰ ਨਹੀਂ ਆ ਰਿਹਾ, ਸਗੋਂ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਨਸ਼ਾ ਤਸਕਰੀ ਨਾਲ ਜੁੜੇ ਵੱਡੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ।