22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

‘ਲੋਕਾਂ ਦੀ ਜਾਨ-ਮਾਲ ਰੱਬ ਆਸਰੇ, ਪੰਜਾਬ ਸਰਕਾਰ ਸੁਰੱਖਿਆ ਦੇਣ ’ਚ ਫ਼ੇਲ੍ਹ’- ਜਿੰਦੂ

ਮੁੱਦਕੀ, 22 ਸਤੰਬਰ (ਭਾਰਤ ਭੂਸ਼ਨ ਅਗਰਵਾਲ)-ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸੁਰੱਖਿਆ ਦੇਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਮ ਲੋਕਾਂ ਵਿਚ ਚਿੰਤਾ ਵਧ ਰਹੀ ਹੈ, ਪਰ ਸਰਕਾਰ ਇਸ ਗੰਭੀਰ ਮਾਮਲੇ ਨੂੰ ਲੈ ਕੇ ਲੋੜੀਂਦੀ ਗੰਭੀਰਤਾ ਨਹੀਂ ਦਿਖਾ ਰਹੀ।

Ad Position 21
No active advertisement
ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ 23-09-2026
ਮੁੱਦਕੀ, 22 ਸਤੰਬਰ (ਭਾਰਤ ਭੂਸ਼ਨ ਅਗਰਵਾਲ)-ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸੁਰੱਖਿਆ ਦੇਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਮ ਲੋਕਾਂ ਵਿਚ ਚਿੰਤਾ ਵਧ ਰਹੀ ਹੈ, ਪਰ ਸਰਕਾਰ ਇਸ ਗੰਭੀਰ ਮਾਮਲੇ ਨੂੰ ਲੈ ਕੇ ਲੋੜੀਂਦੀ ਗੰਭੀਰਤਾ ਨਹੀਂ ਦਿਖਾ ਰਹੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੇ ਕਿਹਾ ਕਿ ਜਦੋਂ ਪੰਜਾਬ ਪੁਲਿਸ ਹੀ ਸੁਰੱਖਿਅਤ ਨਹੀਂ ਹੈ ਤਾਂ ਆਮ ਲੋਕਾਂ ਦੀ ਸੁਰੱਖਿਆ ਕਿਵੇਂ ਹੋਵੇਗੀ, ਇਹ ਸਰਕਾਰ ਲਈ ਬਹੁਤ ਵੱਡਾ ਸਵਾਲ ਹੈ। ਉਨ੍ਹਾਂ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਰੱਬ ਆਸਰੇ ਹੈ ਅਤੇ ਪੰਜਾਬ ਸਰਕਾਰ ਸੁਰੱਖਿਆ ਦੇਣ ’ਚ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ, ਜਦਕਿ ਸੁਰੱਖਿਅਤ ਮਾਹੌਲ ਦੇਣਾ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਬਣਦੀ ਹੈ। ਇਸ ਲਈ ਕਾਨੂੰਨ ਵਿਵਸਥਾ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਸਾਬਕਾ ਵਿਧਾਇਕ ਜਿੰਦੂ ਨੇ ਕਿਹਾ ਕਿ ਸਰਕਾਰ ਨੂੰ ਸਿਆਸੀ ਬਿਆਨਬਾਜ਼ੀ ਦੀ ਬਜਾਏ ਜ਼ਮੀਨੀ ਪੱਧਰ ’ਤੇ ਕਾਰਵਾਈ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਤੁਰੰਤ ਠੋਸ ਕਦਮ ਚੁੱਕੇ ਜਾਣ ਤਾਂ ਜੋ ਲੋਕ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ। ਸਾਬਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਨੂੰ ਯਾਦ ਕਰ ਰਹੇ ਹਨ ਅਤੇ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹੱਕਾਂ ਅਤੇ ਲੋਕਾਂ ਦੇ ਮੁੱਦਿਆਂ ਦੀ ਗੱਲ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਸ਼ਕੂਰ ਵਿਖੇ ਐੱਚ.ਆਈ.ਵੀ./ਏਡਜ਼ ਸੰਬੰਧੀ ਸੰਵੇਦਨਸ਼ੀਲਤਾ ਟਰੇਨਿੰਗ ਪ੍ਰੋਗਰਾਮ ਅਗਲੀ ਖ਼ਬਰ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਨੇ ਸੂਬਾ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਦੀ ਖੋਲ੍ਹੀ ਪੋਲ- ਬਰਾੜ, ਕਾਕਾ
Ad Position 24