22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਖ਼ਾਲਸਾ ਕਾਲੋਨੀ ਅਤੇ ਅਲੀ ਕੇ ਰੋਡ ਤੋਂ ਕਈ ਪਰਿਵਾਰ ਅਕਾਲੀ ਦਲ (ਵਾਰਿਸ ਪੰਜਾਬ ਦੇ) ’ਚ ਸ਼ਾਮਿਲ ਰਵਾਇਤੀ ਪਾਰਟੀਆਂ ਤੋਂ ਨਿਰਾਸ਼ ਲੋਕ ਬਦਲਾਅ ਦੀ ਤਲਾਸ਼ ’ਚ -ਗੁਰਚਰਨ ਸਿੰਘ ਸੰਘਾ

ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ)- ਅਕਾਲੀ ਦਲ (ਵਾਰਿਸ ਪੰਜਾਬ ਦੇ) ਨੂੰ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿਚੋਂ ਲੋਕਾਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ ਅਤੇ ਲੋਕ ਰਵਾਇਤੀ ਸਿਆਸੀ ਪਾਰਟੀਆਂ ਦੇ ਵਾਅਦਿਆਂ ਤੋਂ ਨਿਰਾਸ਼ ਹੋ ਕੇ ਨਵੀਂ ਸਿਆਸੀ ਸੋਚ ਵੱਲ ਰੁਖ਼ ਕਰ ਰਹੇ ਹਨ। ਇਹ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਇੰਚਾਰਜ ਗੁਰਚਰਨ ਸਿੰਘ ਸੰਘਾ ਨੇ ਕਰਦਿਆਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਵਧ ਰਹੀ ਸਮੱਸਿਆ, ਫਿਰੌਤੀ ਲਈ ਆ ਰਹੀਆਂ ਕਾਲਾਂ ਅਤੇ ਅਮਨ-ਕਾਨੂੰਨ ਨਾਲ ਜੁੜੀਆਂ ਚਿੰਤਾਵਾਂ ਨੇ ਮਾਪਿਆਂ ਅਤੇ ਸੀਨੀਅਰ ਨਾਗਰਿਕਾਂ ਨੂੰ ਆਪਣੇ ਬੱਚਿਆਂ ਦੇ ਭਵਿੱਖ ਬਾਰੇ ਸੋਚਣ ਲਈ ਮਜਬੂਰ ਕਰ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 23-09-2026
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ)- ਅਕਾਲੀ ਦਲ (ਵਾਰਿਸ ਪੰਜਾਬ ਦੇ) ਨੂੰ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿਚੋਂ ਲੋਕਾਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ ਅਤੇ ਲੋਕ ਰਵਾਇਤੀ ਸਿਆਸੀ ਪਾਰਟੀਆਂ ਦੇ ਵਾਅਦਿਆਂ ਤੋਂ ਨਿਰਾਸ਼ ਹੋ ਕੇ ਨਵੀਂ ਸਿਆਸੀ ਸੋਚ ਵੱਲ ਰੁਖ਼ ਕਰ ਰਹੇ ਹਨ। ਇਹ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਇੰਚਾਰਜ ਗੁਰਚਰਨ ਸਿੰਘ ਸੰਘਾ ਨੇ ਕਰਦਿਆਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਵਧ ਰਹੀ ਸਮੱਸਿਆ, ਫਿਰੌਤੀ ਲਈ ਆ ਰਹੀਆਂ ਕਾਲਾਂ ਅਤੇ ਅਮਨ-ਕਾਨੂੰਨ ਨਾਲ ਜੁੜੀਆਂ ਚਿੰਤਾਵਾਂ ਨੇ ਮਾਪਿਆਂ ਅਤੇ ਸੀਨੀਅਰ ਨਾਗਰਿਕਾਂ ਨੂੰ ਆਪਣੇ ਬੱਚਿਆਂ ਦੇ ਭਵਿੱਖ ਬਾਰੇ ਸੋਚਣ ਲਈ ਮਜਬੂਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਅਜਿਹੇ ਸਿਆਸੀ ਬਦਲਾਅ ਦੀ ਉਮੀਦ ਕਰ ਰਹੇ ਹਨ, ਜਿਸ ਨਾਲ ਉਨ੍ਹਾਂ ਨੂੰ ਆਪਣੇ ਪਰਿਵਾਰਾਂ ਅਤੇ ਪੰਜਾਬ ਦੇ ਭਵਿੱਖ ਲਈ ਭਰੋਸਾ ਪੈਦਾ ਹੋ ਸਕੇ। ਉਨ੍ਹਾਂ ਦਾਅਵਾ ਕੀਤਾ ਕਿ ਇਸੇ ਸੋਚ ਦੇ ਚੱਲਦਿਆਂ ਬੀਤੇ ਦਿਨ ਫ਼ਿਰੋਜ਼ਪੁਰ ਸ਼ਹਿਰ ਦੀ ਖ਼ਾਲਸਾ ਕਲੋਨੀ ਅਤੇ ਅਲੀ ਕੇ ਰੋਡ ਇਲਾਕੇ ਤੋਂ ਕਈ ਸ਼ਹਿਰੀ ਨਾਗਰਿਕ ਆਪਣੇ ਪਰਿਵਾਰਾਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਨਵੇਂ ਸ਼ਾਮਲ ਹੋਏ ਪਰਿਵਾਰਾਂ ਵਲੋਂ ਪਾਰਟੀ ਦੀ ਵਿਚਾਰਧਾਰਾ ਅਤੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਭਰੋਸਾ ਪ੍ਰਗਟਾਇਆ ਗਿਆ ਹੈ। ਗੁਰਚਰਨ ਸਿੰਘ ਸੰਘਾ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਨਾਗਰਿਕਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਬੀ.ਕਾਮ. ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ‘ਜ਼ਿਲ੍ਹਾ ਸਕੂਲ ਖੇਡਾਂ’ ਫ਼ਿਰੋਜ਼ਪੁਰ ’ਚ ਕ੍ਰਿਕਟ ਅੰਡਰ-19 ਲੜਕੀਆਂ ਦੇ ਰਾਜ ਪੱਧਰੀ ਮੁਕਾਬਲੇ ਸ਼ੁਰੂ * ਵਿਧਾਇਕ ਰਣਬੀਰ ਸਿੰਘ...
Ad Position 24