24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਐਂਟੀ ਲਾਰਵਾ ਗਤੀਵਿਧੀਆਂ ਜਾਰੀ

ਫ਼ਾਜ਼ਿਲਕਾ, 23 ਸਤੰਬਰ(ਦਵਿੰਦਰ ਪਾਲ ਸਿੰਘ) - ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ.

Ad Position 21
No active advertisement
ਅਜੀਤ ਡੈਸਕ 24-09-2026
ਫ਼ਾਜ਼ਿਲਕਾ, 23 ਸਤੰਬਰ(ਦਵਿੰਦਰ ਪਾਲ ਸਿੰਘ) - ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ.ਪੰਕਜ ਚੌਹਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲ ਚੂਹੜੀ ਵਾਲਾ ਚਿਸ਼ਤੀ ਵਿਖੇ ਐਂਟੀ ਲਾਰਵਾ ਗਤੀਵਿਧੀਆਂ ਕੀਤੀਆਂ ਗਈਆਂ। ਇਸ ਦੌਰਾਨ ਸਕੂਲੀ ਬੱਚਿਆਂ ਤੇ ਅਧਿਆਪਕਾਂ ਨੂੰ ਮੱਛਰ ਦੇ ਲਾਰਵੇ ਦੀ ਪਛਾਣ ਤੇ ਮੱਛਰ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਿਹਤ ਕਰਮਚਾਰੀ ਰਵਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਬੁਖ਼ਾਰ ਹੋਣ ਦੀ ਸੂਰਤ ਵਿਚ ਖ਼ੂਨ ਦੀ ਜਾਂਚ ਜ਼ਰੂਰ ਕਰਵਾਉਣੀ ਚਾਹੀਦੀ ਹੈ। ਡੇਂਗੂ ਦੀ ਜਾਂਚ ਲਈ ਸਰਕਾਰੀ ਹਸਪਤਾਲ ਫ਼ਾਜ਼ਿਲਕਾ ਦੇ ਕਮਰਾ ਨੰਬਰ 54 ਵਿਚ ਜਾ ਕੇ ਸੈਂਪਲ ਦਿੱਤਾ ਜਾ ਸਕਦਾ ਹੈ ਜਿੱਥੇ ਪੰਜਾਬ ਸਰਕਾਰ ਵੱਲੋਂ ਇਹ ਟੈੱਸਟ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਆਪਣੇ ਘਰਾਂ ਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਪਾਣੀ ਦੇ ਸਰੋਤਾਂ, ਕੂਲਰਾਂ, ਗਮਲਿਆਂ ਤੇ ਹੋਰ ਬਰਤਨਾਂ ਨੂੰ ਹਫ਼ਤੇ ਵਿਚ ਘੱਟੋ-ਘੱਟ ਇੱਕ ਵਾਰ ਖ਼ਾਲੀ ਕਰਕੇ ਚੰਗੀ ਤਰ੍ਹਾਂ ਸੁਕਾ ਕੇ ਦੁਬਾਰਾ ਵਰਤੋਂ ਵਿਚ ਲਿਆਂਦਾ ਜਾਵੇ। ਇਸ ਤੋਂ ਇਲਾਵਾ ਰਾਤ ਨੂੰ ਸੌਣ ਵੇਲੇ ਪੂਰੀਆਂ ਬਾਂਹਾਂ ਵਾਲੇ ਕੱਪੜੇ ਪਹਿਨਣ ਤੇ ਮੱਛਰ ਮਾਰ ਕਰੀਮ ਦੀ ਵਰਤੋਂ ਕਰਨ ਦੀ ਵੀ ਸਲਾਹ ਦਿੱਤੀ ਗਈ। ਇਸ ਮੌਕੇ ਸਕੂਲ ਦੇ ਅਧਿਆਪਕ ਜਸਵੰਤ ਕੁਮਾਰ, ਵਿਜੈਪਾਲ, ਵਿਕਾਸ ਕੁਮਾਰ ਤੋਂ ਇਲਾਵਾ ਸਿਹਤ ਕਰਮਚਾਰੀ ਰਣਜੀਤ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਭਾਗ ਸਿੰਘ ਖ਼ਾਲਸਾ ਕਾਲਜ ’ਚ ਮੁਕਾਬਲੇ ਕਰਵਾਏ
Ad Position 24