ਸੜਕ ਹਾਦਸੇ ਦੇ ਪੀੜਤਾਂ ਦੀ ਮਦਦ ਕਰਨ ਵਾਲਿਆਂ ਨੂੰ ਮਿਲੇਗੀ 25 ਹਜ਼ਾਰ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਟਰੈਫ਼ਿਕ ਪੁਲਿਸ ਅਤੇ ਮਾਰਸ਼ਲ ਸੋਸਾਇਟੀ ਵਲੋਂ ਟੈਕਸੀ ਸਟੈਂਡ ਵਿਖੇ ਸੈਮੀਨਾਰ
ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਸੜਕ ਹਾਦਸਿਆਂ ਦੇ ਪੀੜਤਾਂ ਨੂੰ ਸਮੇਂ ਸਿਰ ਸਹਾਇਤਾ ਮੁਹੱਈਆ ਕਰਵਾਉਣ ਦੇ ਮਕਸਦ ਨਾਲ ‘ਰਾਹਵੀਰ ਸਕੀਮ’ ਸਬੰਧੀ ਆਮ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤਹਿਤ ਫ਼ਾਜ਼ਿਲਕਾ ਦੇ ਟਰੈਫ਼ਿਕ ਪੁਲਿਸ ਕਰਮਚਾਰੀਆਂ ਤੇ ਮਾਰਸ਼ਲ ਸਪੋਰਟਸ ਐਂਡ ਐਜੂਕੇਸ਼ਨ ਵੈੱਲਫੇਅਰ ਸੋਸਾਇਟੀ ਵਲੋਂ ਫ਼ਾਜ਼ਿਲਕਾ ਟੈਕਸੀ ਸਟੈਂਡ ਉੱਪਰ ਇਕ ਵਿਸ਼ੇਸ਼ ਸੈਮੀਨਾਰ ਲਗਾ ਕੇ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ।
ਸੈਮੀਨਾਰ ਦੌਰਾਨ ਲੋਕਾਂ ਨੂੰ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਮਲਕੀਤ ਸਿੰਘ, ਹੈੱਡ ਕਾਂਸਟੇਬਲ ਸੁਰਿੰਦਰ ਕੰਬੋਜ ਤੇ ਹੋਰ ਪਤਵੰਤੇ। ਤਸਵੀਰ-ਬਲਜੀਤ ਸਿੰਘ
24-09-2026