ਚਿਰਾਗ਼ ਢਾਣੀ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਮੀਟਿੰਗ, ਵੱਡੀ ਗਿਣਤੀ ’ਚ ਲੋਕ ਪਾਰਟੀ ’ਚ ਹੋਏ ਸ਼ਾਮਿਲ
ਅਬੋਹਰ, 23 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਸ. ਪ੍ਰਤਾਪ ਸਿੰਘ ਤੇ ਮੁੱਖ ਬੁਲਾਰੇ ਜਸਵੰਤ ਸਿੰਘ ਫ਼ੌਜੀ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਹਲਕਾ ਅਬੋਹਰ ਦੇ ਵੱਖ-ਵੱਖ ਪਿੰਡਾਂ ਤੇ ਢਾਣੀਆਂ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕੀਤਾ ਜਾ ਰਿਹਾ ਹੈ।
ਅਬੋਹਰ, 23 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਸ.ਪ੍ਰਤਾਪ ਸਿੰਘ ਤੇ ਮੁੱਖ ਬੁਲਾਰੇ ਜਸਵੰਤ ਸਿੰਘ ਫ਼ੌਜੀ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਹਲਕਾ ਅਬੋਹਰ ਦੇ ਵੱਖ-ਵੱਖ ਪਿੰਡਾਂ ਤੇ ਢਾਣੀਆਂ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਹਲਕਾ ਅਬੋਹਰ ਦੇ ਮੁੱਖ ਸੇਵਾਦਾਰ ਜਗਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਚਿਰਾਗ਼ ਢਾਣੀ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ। ਇਹ ਮੀਟਿੰਗ ਜਗਰਾਜ ਸਿੰਘ ਵਲੋਂ ਆਪਣੀ ਢਾਣੀ ਵਿਖੇ ਕਰਵਾਈ ਗਈ। ਮੀਟਿੰਗ ਦੌਰਾਨ ਹਾਜ਼ਰ ਆਗੂਆਂ ਨੇ ਪਾਰਟੀ ਦੀਆਂ ਨੀਤੀਆਂ ਤੇ ਜਥੇਬੰਦਕ ਗਤੀਵਿਧੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਲੋਕਾਂ ਵਲੋਂ ਪਾਰਟੀ ਨਾਲ ਜੁੜਨ ਦਾ ਐਲਾਨ ਕੀਤਾ ਗਿਆ। ਮੀਟਿੰਗ ਵਿਚ ਗੁਰਲਾਲ ਸਿੰਘ ਝੁਰੜ ਖੇੜਾ ਤੇ ਨਰਿੰਦਰ ਸਿੰਘ ਅਬੋਹਰ ਸਮੇਤ ਸੰਤੋਖ ਸਿੰਘ, ਰਣਜੀਤ ਸਿੰਘ, ਬਲਰਾਜ ਸਿੰਘ, ਕਸ਼ਮੀਰੀ ਸਿੰਘ, ਮੱਖਣ ਸਿੰਘ, ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਲਖਵਿੰਦਰ ਸਿੰਘ, ਦਰਸ਼ਨ ਸਿੰਘ, ਹਰਵਿੰਦਰ ਸਿੰਘ, ਬਾਜ਼ ਸਿੰਘ, ਨਿਸ਼ਾਨ ਸਿੰਘ ਤੇ ਅਮਨਦੀਪ ਸਿੰਘ ਆਦਿ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਜਗਜੀਤ ਸਿੰਘ ਸੰਧੂ ਨੇ ਕਿਹਾ ਕਿ ਪਾਰਟੀ ਵਲੋਂ ਹਲਕੇ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ ਤੇ ਪਿੰਡਾਂ ਤੇ ਢਾਣੀਆਂ ਵਿਚ ਮੀਟਿੰਗਾਂ ਕਰ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਪਾਰਟੀ ਦੀਆਂ ਗਤੀਵਿਧੀਆਂ ’ਚ ਦਿਖਾਈ ਜਾ ਰਹੀ ਦਿਲਚਸਪੀ ਕਾਰਨ ਵਰਕਰਾਂ ਵਿਚ ਉਤਸ਼ਾਹ ਪੈਦਾ ਹੋ ਰਿਹਾ ਹੈ।