ਮੈਡੀਕਲ ਚੈੱਕਅਪ ਕੈਂਪ ਲਗਾਇਆ
ਜਲਾਲਾਬਾਦ, 23 ਸਤੰਬਰ(ਜਤਿੰਦਰ ਪਾਲ ਸਿੰਘ)- ਸਥਾਨਕ ਗਾਂਧੀ ਨਗਰ ਵਿਖੇ ਪਰਸ੍ਵਾਰਥ ਸਭਾ ਵਲੋਂ ਲੋਕ ਭਲਾਈ ਲਈ ਲੰਮੇ ਸਮੇਂ ਤੋਂ ਚਲਾਈ ਜਾ ਰਹੀ ਮੁਫ਼ਤ ਡਿਸਪੈਂਸਰੀ ਵਿਚ ਹਰ ਬੁੱਧਵਾਰ ਦੀ ਤਰਾਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਡਾ.
ਜਲਾਲਾਬਾਦ, 23 ਸਤੰਬਰ(ਜਤਿੰਦਰ ਪਾਲ ਸਿੰਘ)- ਸਥਾਨਕ ਗਾਂਧੀ ਨਗਰ ਵਿਖੇ ਪਰਸ੍ਵਾਰਥ ਸਭਾ ਵਲੋਂ ਲੋਕ ਭਲਾਈ ਲਈ ਲੰਮੇ ਸਮੇਂ ਤੋਂ ਚਲਾਈ ਜਾ ਰਹੀ ਮੁਫ਼ਤ ਡਿਸਪੈਂਸਰੀ ਵਿਚ ਹਰ ਬੁੱਧਵਾਰ ਦੀ ਤਰਾਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਡਾ. ਓਮ ਪ੍ਰਕਾਸ਼ ਕੰਬੋਜ ਨੇ ਆਪਣੀਆਂ ਸੇਵਾਵਾਂ ਦਿੱਤੀਆਂ ਤੇ 52 ਮਰੀਜ਼ਾਂ ਦੀ ਜਾਂਚ ਕੀਤੀ। ਮਰੀਜ਼ਾਂ ਨੂੰ ਡਾ. ਓਮ ਪ੍ਰਕਾਸ਼ ਵਲ਼ੋਂ ਸਿਹਤ ਸਬੰਧੀ ਜ਼ਰੂਰੀ ਸਲਾਹ ਦਿੱਤੀ ਗਈ। ਜਾਂਚ ਤੋਂ ਬਾਅਦ ਲੋੜ ਅਨੁਸਾਰ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ, ਇਸ ਮੌਕੇ ਡਾ.ਓਮ ਪ੍ਰਕਾਸ਼ ਕੰਬੋਜ ਨੇ ਕਿਹਾ ਕਿ ਸਮੇਂ-ਸਮੇਂ ’ਤੇ ਸਿਹਤ ਦੀ ਜਾਂਚ ਕਰਵਾਉਣਾ ਜ਼ਰੂਰੀ ਹੈ ਤਾਂ ਜੋ ਕਿਸੇ ਵੀ ਬਿਮਾਰੀ ਦਾ ਸ਼ੁਰੂਆਤੀ ਪੱਧਰ ’ਤੇ ਹੀ ਪਤਾ ਲਗਾ ਕੇ ਇਲਾਜ ਕੀਤਾ ਜਾ ਸਕੇ। ਕੈਂਪ ਵਿਚ ਸਥਾਨਕ ਲੋਕਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਸਿਹਤ ਸੇਵਾਵਾਂ ਦਾ ਲਾਭ ਲਿਆ। ਇਸ ਮੌਕੇ ਗੁਰਚਰਨ, ਕਮੀਰਿਆ, ਬਿੱਟੂ ਬੱਬਰ, ਰਮੇਸ਼ ਰਾਠੀ, ਸੁਰੇਸ਼ ਚੌਹਾਨ, ਮੈਡਮ ਰਮਨ, ਮਾਨਿਕ ਚੌਹਾਨ ਸਮੇਤ ਹੋਰ ਲੋਕ ਹਾਜ਼ਰ ਸਨ।