ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਰੱਤਾ ਖੇੜਾ ਵਿਖੇ ਵੰਡੇ ਬੀਮਾ ਕਾਰਡ
ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸ.
ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸ.ਐੱਮ.ਓ. ਡਾ. ਵਿਕਾਸ ਗਾਂਧੀ ਦੀ ਅਗਵਾਈ ਹੇਠ ਪਿੰਡ ਰੱਤਾ ਖੇੜਾ ਦੇ ਕਮਿਊਨਿਟੀ ਹਾਲ ਵਿਖੇ ’ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਕਾਰਡ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਬਲਾਕ ਮਾਸ ਮੀਡੀਆ ਅਫ਼ਸਰ ਹਰਮੀਤ ਸਿੰਘ ਤੇ ਮਲਟੀਪਰਪਜ਼ ਹੈਲਥ ਵਰਕਰ ਜਸਪਾਲ ਸਿੰਘ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਯੋਗ ਲਾਭਪਾਤਰੀ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਸਮਾਰੋਹ ਦੌਰਾਨ ਸਿਹਤ ਵਿਭਾਗ ਦੀ ਟੀਮ ਨੇ ਲਾਭਪਾਤਰੀਆਂ ਨੂੰ ਕਾਰਡ ਵੰਡੇ ਤੇ ਯੋਜਨਾ ਦੇ ਲਾਭਾਂ ਬਾਰੇ ਵਿਸਥਾਰਪੂਰਵਕ ਜਾਗਰੂਕ ਕੀਤਾ। ਇਸ ਮੌਕੇ ਸਰਪੰਚ ਜਰਨੈਲ ਸਿੰਘ ਰਾਜੂ, ਬੂਥ ਇੰਚਾਰਜ ਜਰਨੈਲ ਸਿੰਘ, ਪੰਚ ਜਵਾਹਰ ਸਿੰਘ, ਅਮਨਦੀਪ ਕੌਰ, ਪਰਮਜੀਤ ਕੌਰ ਆਸ਼ਾ ਵਰਕਰ, ਪੰਚਾਇਤ ਪ੍ਰਤੀਨਿਧ ਤੇ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।