23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸੇਂਟ ਰਾਉ ਦਾਸ ਗੁਰਕੂਲ ਵਿਖੇ ਮਾਂ-ਬੋਲੀ ਪੰਜਾਬੀ ਦਿਵਸ ਮਨਾਇਆ

ਗੋਲੂ ਕਾ ਮੋੜ, 23 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਸੇਂਟ ਰਾਉ ਦਾਸ ਗੁਰਕੂਲ, ਗੋਲੂ ਕਾ ਮੋੜ ਵਿਖੇ ਸਕੂਲ ਦੀ ਪ੍ਰਿੰਸੀਪਲ ਤੇ ਮੈਨੇਜਮੈਂਟ ਕਮੇਟੀ ਦੀ ਮੈਂਬਰ ਪ੍ਰਸੰਨਤਾ ਰਾਣੀ ਦੀ ਅਗਵਾਈ ਹੇਠ ਮਾਂ-ਬੋਲੀ ਪੰਜਾਬੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਪੰਜਾਬੀ ਭਾਸ਼ਾ ਦੀ ਮਹੱਤਤਾ ਤੇ ਪੰਜਾਬੀ ਸਭਿਆਚਾਰ ਅਤੇ ਵਿਰਸੇ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।

Ad Position 21
No active advertisement
ਸਮਾਗਮ ਦੀ ਸ਼ੁਰੂਆਤ ਕਰਨ ਮੌਕੇ ਸਕੂਲ ਦੇ ਵਿਦਿਆਰਥੀ। ਤਸਵੀਰ-ਸੁਖਿੰਦਰ ਸਿੰਘ ਪੁਪਨੇਜਾ 24-09-2026
ਗੋਲੂ ਕਾ ਮੋੜ, 23 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਸੇਂਟ ਰਾਉ ਦਾਸ ਗੁਰਕੂਲ, ਗੋਲੂ ਕਾ ਮੋੜ ਵਿਖੇ ਸਕੂਲ ਦੀ ਪ੍ਰਿੰਸੀਪਲ ਤੇ ਮੈਨੇਜਮੈਂਟ ਕਮੇਟੀ ਦੀ ਮੈਂਬਰ ਪ੍ਰਸੰਨਤਾ ਰਾਣੀ ਦੀ ਅਗਵਾਈ ਹੇਠ ਮਾਂ-ਬੋਲੀ ਪੰਜਾਬੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਪੰਜਾਬੀ ਭਾਸ਼ਾ ਦੀ ਮਹੱਤਤਾ ਤੇ ਪੰਜਾਬੀ ਸਭਿਆਚਾਰ ਅਤੇ ਵਿਰਸੇ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਦਰਸਾਉਂਦੀਆਂ ਕਵਿਤਾਵਾਂ, ਭਾਸ਼ਣ ਤੇ ਆਪਣੇ ਵਿਚਾਰ ਪੇਸ਼ ਕੀਤੇ। ਵਿਦਿਆਰਥੀਆਂ ਨੇ ਪੰਜਾਬੀ ਸਭਿਆਚਾਰ ਤੇ ਅਮੀਰ ਵਿਰਸੇ ਨਾਲ ਸਬੰਧਿਤ ਗਤੀਵਿਧੀਆਂ ਵਿਚ ਵੀ ਉਤਸ਼ਾਹ ਨਾਲ ਭਾਗ ਲਿਆ। ਇਸ ਦੌਰਾਨ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਪੰਜਾਬੀ ਨਾਲ ਪਿਆਰ ਕਰਨ ਤੇ ਰੋਜ਼ਾਨਾ ਜੀਵਨ ਵਿਚ ਇਸ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਿੰਸੀਪਲ ਨੇ ਕਿਹਾ ਕਿ ਪੰਜਾਬੀ ਸਾਡੀ ਮਾਂ-ਬੋਲੀ ਹੋਣ ਦੇ ਨਾਲ-ਨਾਲ ਸਾਡੀ ਪਹਿਚਾਣ, ਸਭਿਆਚਾਰ ਤੇ ਵਿਰਸੇ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਆਪਣੀ ਮਾਂ-ਬੋਲੀ ਨਾਲ ਜੋੜਨ ਲਈ ਸਕੂਲਾਂ ਵਿਚ ਅਜਿਹੇ ਸਮਾਗਮ ਕਰਵਾਉਣੇ ਜ਼ਰੂਰੀ ਹਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਫ਼ਿਰੋਜ਼ਪੁਰ ਦਿਹਾਤੀ ’ਚ ਆਸ਼ੂ ਬੰਗੜ ਦੀ ਮਿਹਨਤ ਰੰਗ ਲਿਆਏਗੀ- ਜਗਦੀਸ਼ ਸਿੰਘ ਸੰਘਾ ਅਗਲੀ ਖ਼ਬਰ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਤਹਿਸੀਲ ਦਫ਼ਤਰ ’ਚ ਰੋਸ ਧਰਨਾ
Ad Position 24