ਰੇਡੀਐਂਟ ਪਬਲਿਕ ਸਕੂਲ ਦੇ ਵਿਦਿਆਰਥੀ ਪ੍ਰੀਤ ਸਿੰਘ ਦੀ ਰਾਸ਼ਟਰੀ ਪੱਧਰ ’ਤੇ ਬੇਸਬਾਲ ਖੇਡਾਂ ਲਈ ਹੋਈ ਚੋਣ
ਮੰਡੀ ਅਰਨੀਵਾਲਾ, 24 ਸਤੰਬਰ (ਨਿਸ਼ਾਨ ਸਿੰਘ ਮੋਹਲ਼ਾ)- ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਹੂਆਣਾ ਬੋਦਲਾ ਦੇ ਹੋਣਹਾਰ ਵਿਦਿਆਰਥੀ ਪ੍ਰੀਤ ਸਿੰਘ ਨੇ ਰਾਸ਼ਟਰੀ ਪੱਧਰ ਦੀਆਂ ਬੇਸਬਾਲ ਖੇਡਾਂ ਲਈ ਚੁਣੇ ਜਾਣ ’ਤੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਮੁਕਾਬਲੇ ਨਵੀਂ ਦਿੱਲੀ ਵਿਖੇ ਕਰਵਾਏ ਜਾਣਗੇ।
ਰ
ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਹੂਆਣਾ ਬੋਦਲਾ ਦਾ ਹੋਣਹਾਰ ਵਿਦਿਆਰਥੀ ਪ੍ਰੀਤ ਸਿੰਘ ਸਕੂਲ ਪ੍ਰਿੰਸੀਪਲ ਨਾਲ। ਅਜੀਤ ਤਸਵੀਰ
25-09-2026
ਮੰਡੀ ਅਰਨੀਵਾਲਾ, 24 ਸਤੰਬਰ (ਨਿਸ਼ਾਨ ਸਿੰਘ ਮੋਹਲ਼ਾ)- ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਹੂਆਣਾ ਬੋਦਲਾ ਦੇ ਹੋਣਹਾਰ ਵਿਦਿਆਰਥੀ ਪ੍ਰੀਤ ਸਿੰਘ ਨੇ ਰਾਸ਼ਟਰੀ ਪੱਧਰ ਦੀਆਂ ਬੇਸਬਾਲ ਖੇਡਾਂ ਲਈ ਚੁਣੇ ਜਾਣ ’ਤੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਮੁਕਾਬਲੇ ਨਵੀਂ ਦਿੱਲੀ ਵਿਖੇ ਕਰਵਾਏ ਜਾਣਗੇ। ਪ੍ਰੀਤ ਸਿੰਘ ਦੀ ਇਸ ਪ੍ਰਾਪਤੀ ਨਾਲ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਮੌਕੇ ਸਕੂਲ ਦੇ ਐਗਜ਼ੀਕਿਊਟਿਵ ਡਾਇਰੈਕਟਰ ਡਾ. ਪੰਕਜ ਧਮੀਜਾ ਨੇ ਕਿਹਾ ਕਿ ਵਿਦਿਆਰਥੀ ਦਾ ਰਾਸ਼ਟਰੀ ਪੱਧਰ ’ਤੇ ਪਹੁੰਚਣਾ ਸੰਸਥਾ ਲਈ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਦ੍ਰਿੜ੍ਹ ਇਰਾਦੇ ਤੇ ਮਿਹਨਤ ਨਾਲ ਕੋਈ ਵੀ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਸਕੂਲ ਪ੍ਰਿੰਸੀਪਲ ਮੈਡਮ ਨੀਤੀ ਸਿੰਘ ਨੇ ਦੱਸਿਆ ਕਿ ਸਕੂਲ ਵਿਚ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾਂਦੀ ਹੈ। ਅਕਾਦਮਿਕ ਮੁਖੀ ਡਾ.ਗੁਰਵੀਨ ਕੌਰ ਨੇ ਪ੍ਰੀਤ ਸਿੰਘ ਦੀ ਸਫਲਤਾ ਨੂੰ ਹੋਰਨਾਂ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਦੱਸਿਆ। ਸਕੂਲ ਪ੍ਰਬੰਧਕੀ ਕਮੇਟੀ, ਸਮੂਹ ਸਟਾਫ਼ ਤੇ ਸਾਥੀ ਵਿਦਿਆਰਥੀਆਂ ਨੇ ਪ੍ਰੀਤ ਸਿੰਘ ਸਮੇਤ ਉਸ ਦੇ ਬੇਸਬਾਲ ਕੋਚ ਰਜਿੰਦਰ ਕੁਮਾਰ ਤੇ ਬਿੰਦਰ ਸਿੰਘ ਨੂੰ ਵੀ ਇਸ ਮਹੱਤਵਪੂਰਨ ਉਪਲਬਧੀ ਲਈ ਮੁਬਾਰਕਬਾਦ ਦਿੱਤੀ।