25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਕਿਸਾਨ ਆਗੂ ਸੁਖਜਿੰਦਰ ਸਿੰਘ ਰਾਜਨ ਤੇ ਸੁਖਮੰਦਰ ਸਿੰਘ ਸੁੱਖ ਦੇ ਸੋਸ਼ਲ ਮੀਡੀਆ ਪੇਜ ਹੋਏ ਬੈਨ

ਅਬੋਹਰ, 24 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਅਬੋਹਰ ਇਲਾਕੇ ਨਾਲ ਸਬੰਧਿਤ ਕਿਸਾਨ ਆਗੂ ਸੁਖਮੰਦਰ ਸਿੰਘ ਸੁੱਖ ਅਤੇ ਸੁਖਜਿੰਦਰ ਸਿੰਘ ਰਾਜਨ ਦੇ ਫੇਸ ਬੁੱਕ ਪੇਜ ਭਾਰਤ ਵਿਚ ਬੰਦ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਿਆਸੀ ਅਤੇ ਸਮਾਜਿਕ ਹਲਕਿਆਂ ਵਿਚ ਚਰਚਾ ਛਿੜ ਗਈ ਹੈ। ਦੋਵੇਂ ਕਿਸਾਨ ਆਗੂ ਪਿਛਲੇ ਲੰਬੇ ਸਮੇਂ ਤੋਂ ਕਿਸਾਨੀ, ਸਮਾਜ ਸੇਵਾ, ਨਸ਼ਿਆਂ ਸਮੇਤ ਵੱਖ-ਵੱਖ ਜਨਤਕ ਮੁੱਦਿਆਂ ਨੂੰ ਸੋਸ਼ਲ ਮੀਡੀਆ ਰਾਹੀਂ ਉਜਾਗਰ ਕਰਦੇ ਆ ਰਹੇ ਹਨ।

Ad Position 21
No active advertisement
ਸੁਖਜਿੰਦਰ ਸਿੰਘ ਰਾਜਨ, ਸੁਖਮੰਦਰ ਸਿੰਘ ਸੁੱਖ ਝੁਰੜ ਖੇੜਾ 25-09-2026
ਅਬੋਹਰ, 24 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਅਬੋਹਰ ਇਲਾਕੇ ਨਾਲ ਸਬੰਧਿਤ ਕਿਸਾਨ ਆਗੂ ਸੁਖਮੰਦਰ ਸਿੰਘ ਸੁੱਖ ਅਤੇ ਸੁਖਜਿੰਦਰ ਸਿੰਘ ਰਾਜਨ ਦੇ ਫੇਸ ਬੁੱਕ ਪੇਜ ਭਾਰਤ ਵਿਚ ਬੰਦ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਿਆਸੀ ਅਤੇ ਸਮਾਜਿਕ ਹਲਕਿਆਂ ਵਿਚ ਚਰਚਾ ਛਿੜ ਗਈ ਹੈ। ਦੋਵੇਂ ਕਿਸਾਨ ਆਗੂ ਪਿਛਲੇ ਲੰਬੇ ਸਮੇਂ ਤੋਂ ਕਿਸਾਨੀ, ਸਮਾਜ ਸੇਵਾ, ਨਸ਼ਿਆਂ ਸਮੇਤ ਵੱਖ-ਵੱਖ ਜਨਤਕ ਮੁੱਦਿਆਂ ਨੂੰ ਸੋਸ਼ਲ ਮੀਡੀਆ ਰਾਹੀਂ ਉਜਾਗਰ ਕਰਦੇ ਆ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਸੁੱਖ ਅਤੇ ਕਿਸਾਨ ਯੂਨੀਅਨ ਰਾਜੇਵਾਲ ਦੇ ਸਰਕਲ ਪ੍ਰਧਾਨ ਸੁਖਜਿੰਦਰ ਸਿੰਘ ਰਾਜਨ ਦੇ ਸੋਸ਼ਲ ਮੀਡੀਆ ’ਤੇ ਹਜ਼ਾਰਾਂ ਵਿਚ ਫਾਲੋਅਰ ਜੁੜੇ ਹੋਏ ਸਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹ ਲੰਬੇ ਸਮੇਂ ਤੋਂ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਸੋਸ਼ਲ ਮੀਡੀਆ ਰਾਹੀਂ ਉਠਾਉਂਦੇ ਆ ਰਹੇ ਹਨ। ਹਾਲ ਹੀ ਵਿਚ ਦੋਵਾਂ ਦੇ ਫੇਸਬੁੱਕ ਪੇਜ ਭਾਰਤ ਵਿਚ ਬੰਦ ਹੋਣ ਤੋਂ ਬਾਅਦ ਉਨ੍ਹਾਂ ਦੇ ਸਾਥੀ ਕਿਸਾਨ ਆਗੂ ਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਹਲਕਾ ਵਿਧਾਇਕ ਸੰਦੀਪ ਜਾਖੜ ਨੇ ਵੀ ਇਸ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ ਐਕਸ ’ਤੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸੋਸ਼ਲ ਮੀਡੀਆ ਪੇਜ ਬੰਦ ਕਰਕੇ ਲੋਕਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਇਸ ਮਾਮਲੇ ਵਿਚ ਪਾਰਦਰਸ਼ਤਾ ਦੀ ਲੋੜ ’ਤੇ ਜ਼ੋਰ ਦਿੱਤਾ। ਇਸੇ ਤਰ੍ਹਾਂ ਸ੍ਰੀ ਗੁਰੂ ਤੇਗ਼ ਬਹਾਦਰ ਸੇਵਾ ਸੁਸਾਇਟੀ ਦੇ ਆਗੂ ਪਰਵਿੰਦਰ ਪਾਲ ਸਿੰਘ ਰਾਜਾ ਨੇ ਕਿਹਾ ਕਿ ਜਨਤਕ ਮੁੱਦਿਆਂ ਨੂੰ ਸੋਸ਼ਲ ਮੀਡੀਆ ’ਤੇ ਉਜਾਗਰ ਕਰਦੇ ਸਮੇਂ ਕਾਨੂੰਨ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਧਿਆਨ ਰੱਖਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਸੰਵਿਧਾਨ ਵਲੋਂ ਹਰ ਨਾਗਰਿਕ ਨੂੰ ਆਪਣੀ ਗੱਲ ਰੱਖਣ ਦਾ ਅਧਿਕਾਰ ਦਿੱਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਦੋਵੇਂ ਕਿਸਾਨ ਆਗੂਆਂ ਦੇ ਸੋਸ਼ਲ ਮੀਡੀਆ ਪੇਜਾਂ ’ਤੇ ਲਗਾਈ ਪਾਬੰਦੀ ਦੇ ਕਾਰਨਾਂ ਨੂੰ ਸਪਸ਼ਟ ਕੀਤਾ ਜਾਵੇ ਤੇ ਜੇਕਰ ਕੋਈ ਕਾਨੂੰਨੀ ਉਲੰਘਣਾ ਨਹੀਂ ਹੋਈ ਤਾਂ ਪਾਬੰਦੀ ਹਟਾਈ ਜਾਵੇ। ਦੂਜੇ ਪਾਸੇ ਕਿਸਾਨ ਆਗੂ ਸੁਖਜਿੰਦਰ ਸਿੰਘ ਰਾਜਨ ਤੇ ਸੁਖਮੰਦਰ ਸਿੰਘ ਸੁੱਖ ਨੇ ਕਿਹਾ ਕਿ ਉਨ੍ਹਾਂ ਨੇ ਨਵੇਂ ਸੋਸ਼ਲ ਮੀਡੀਆ ਪੇਜ ਬਣਾ ਲਏ ਹਨ ਤੇ ਉਹ ਲੋਕਾਂ ਨਾਲ ਸਬੰਧਿਤ ਮੁੱਦਿਆਂ, ਕਿਸਾਨੀ ਮਸਲਿਆਂ ਤੇ ਸਮਾਜ ਸੇਵਾ ਨਾਲ ਜੁੜੇ ਮਾਮਲਿਆਂ ਨੂੰ ਪਹਿਲਾਂ ਵਾਂਗ ਹੀ ਉਠਾਉਂਦੇ ਰਹਿਣਗੇ। ਇਸ ਮਾਮਲੇ ਸੰਬੰਧੀ ਅਬੋਹਰ ਦੇ ਡੀ.ਐੱਸ.ਪੀ. ਹਰੀਸ਼ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਕਤ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਨਹੀਂ ਹੈ ਤੇ ਨਾ ਹੀ ਮੈਨੂੰ ਇਹ ਪਤਾ ਹੈ ਕਿ ਸੋਸ਼ਲ ਮੀਡੀਆ ਪੇਜ ਸੰਬੰਧੀ ਕੋਈ ਸ਼ਿਕਾਇਤ ਆਈ ਹੋਵੇ। ਇਸ ਲਈ ਉਕਤ ਪਾਬੰਦੀ ਬਾਰੇ ਫ਼ਿਲਹਾਲ ਮੈਂ ਕਿਸੇ ਵੀ ਤਰ੍ਹਾਂ ਦੀ ਕੋਈ ਜਾਣਕਾਰੀ ਨਹੀਂ ਦੇ ਸਕਦਾ।
Ad Position 22
No active advertisement
ਪਿਛਲੀ ਖ਼ਬਰ ਨਿੱਜੀ ਹਸਪਤਾਲ ਬਾਹਰ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਅਗਲੀ ਖ਼ਬਰ ਆੜ੍ਹਤੀ ਯੂਨੀਅਨ ਦੀ ਪੰਜਾਬ ਭਵਨ ਵਿਖੇ ਮੰਤਰੀਆਂ ਨਾਲ ਅਹਿਮ ਮੀਟਿੰਗ, ਮੰਗ ਪੱਤਰ ਸੌਂਪਿਆ
Ad Position 24