25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਚੌਕੀਦਾਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੀਤਾ ਭਵਨ ਮਾਰਕੀਟ ਦੇ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰ ਕੇ ਜਤਾਇਆ ਰੋਸ

ਫ਼ਾਜ਼ਿਲਕਾ, 24 ਸਤੰਬਰ (ਅਮਰਜੀਤ ਸ਼ਰਮਾ)- ਗੀਤਾ ਭਵਨ ਮਾਰਕੀਟ ਵਿਚ ਬੀਤੀ ਦੇਰ ਰਾਤ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਮਾਰਕੀਟ ਵਿਚ ਰਾਤ ਸਮੇਂ ਪਹਿਰਾ ਦੇ ਰਹੇ ਚੌਕੀਦਾਰ ’ਤੇ ਮੋਟਰਸਾਈਕਲ ਸਵਾਰ ਕੁੱਝ ਅਣਪਛਾਤੇ ਨੌਜਵਾਨਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਹਮਲੇ ਵਿਚ ਚੌਕੀਦਾਰ ਪਾਲਾ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਅਤੇ ਉਸ ਦੇ ਸਰੀਰ ਵਿਚੋਂ ਕਾਫ਼ੀ ਖ਼ੂਨ ਵਹਿ ਗਿਆ।

Ad Position 21
No active advertisement
ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਵਿਖੇ ਪੀੜਤ ਵਿਅਕਤੀ ਜਾਣਕਾਰੀ ਦਿੰਦਾ ਹੋਇਆ। (ਸੱਜੇ) ਫ਼ਾਜ਼ਿਲਕਾ ਦੇ ਗੀਤਾ ਭਵਨ ਮਾਰਕੀਟ ’ਚ ਦੁਕਾਨਦਾਰਾਂ ਤੋਂ ਜਾਣਕਾਰੀ ਲੈਂਦੇ ਹੋਏ ਪੁਲਿਸ ਅਧਿਕਾਰੀ। ਤਸਵੀਰਾਂ-ਅਮਰਜੀਤ ਸ਼ਰਮਾ 25-09-2026
ਫ਼ਾਜ਼ਿਲਕਾ, 24 ਸਤੰਬਰ (ਅਮਰਜੀਤ ਸ਼ਰਮਾ)- ਗੀਤਾ ਭਵਨ ਮਾਰਕੀਟ ਵਿਚ ਬੀਤੀ ਦੇਰ ਰਾਤ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਮਾਰਕੀਟ ਵਿਚ ਰਾਤ ਸਮੇਂ ਪਹਿਰਾ ਦੇ ਰਹੇ ਚੌਕੀਦਾਰ ’ਤੇ ਮੋਟਰਸਾਈਕਲ ਸਵਾਰ ਕੁੱਝ ਅਣਪਛਾਤੇ ਨੌਜਵਾਨਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਹਮਲੇ ਵਿਚ ਚੌਕੀਦਾਰ ਪਾਲਾ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਅਤੇ ਉਸ ਦੇ ਸਰੀਰ ਵਿਚੋਂ ਕਾਫ਼ੀ ਖ਼ੂਨ ਵਹਿ ਗਿਆ। ਘਟਨਾ ਤੋਂ ਬਾਅਦ ਗੀਤਾ ਭਵਨ ਮਾਰਕੀਟ ਦੇ ਦੁਕਾਨਦਾਰਾਂ ਵਿਚ ਭਾਰੀ ਰੋਸ ਪੈਦਾ ਹੋ ਗਿਆ ਤੇ ਉਨ੍ਹਾਂ ਨੇ ਅੱਜ ਸਵੇਰੇ ਆਪਣੀਆਂ ਦੁਕਾਨਾਂ ਬੰਦ ਕਰਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟਾਇਆ। ਦੁਕਾਨਦਾਰਾਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 12 ਵਜੇ ਪਾਲਾ ਸਿੰਘ ਰੋਜ਼ਾਨਾ ਦੀ ਤਰ੍ਹਾਂ ਮਾਰਕੀਟ ਵਿਚ ਪਹਿਰਾ ਦੇ ਰਿਹਾ ਸੀ। ਇਸ ਦੌਰਾਨ ਮੋਟਰਸਾਈਕਲ ’ਤੇ ਸਵਾਰ ਕੁੱਝ ਅਣਪਛਾਤੇ ਨੌਜਵਾਨ ਮਾਰਕੀਟ ’ਚ ਆਏ ਤੇ ਚੌਕੀਦਾਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਅਚਾਨਕ ਹੋਏ ਇਸ ਹਮਲੇ ਕਾਰਨ ਪਾਲਾ ਸਿੰਘ ਨੂੰ ਸੰਭਲਣ ਦਾ ਮੌਕਾ ਵੀ ਨਹੀਂ ਮਿਲਿਆ। ਹਮਲੇ ਵਿਚ ਉਹ ਗੰਭੀਰ ਜ਼ਖਮੀ ਹੋ ਕੇ ਸੜਕ ’ਤੇ ਡਿਗ ਪਿਆ ਤੇ ਕਾਫ਼ੀ ਖ਼ੂਨ ਵਹਿਣ ਕਾਰਨ ਉਸ ਦੀ ਹਾਲਤ ਨਾਜ਼ੁਕ ਹੋ ਗਈ। ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਗੀਤਾ ਭਵਨ ਮੰਦਰ ਦੇ ਪੁਜਾਰੀ ਵਲੋਂ ਕੁੱਝ ਦੁਕਾਨਦਾਰਾਂ ਨੂੰ ਫ਼ੋਨ ਕਰਕੇ ਚੌਕੀਦਾਰ ’ਤੇ ਹਮਲਾ ਹੋਣ ਦੀ ਜਾਣਕਾਰੀ ਦਿੱਤੀ ਗਈ। ਸੂਚਨਾ ਮਿਲਦੇ ਹੀ ਮਾਰਕੀਟ ਦੇ ਦੁਕਾਨਦਾਰ ਤੁਰੰਤ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਲਹੂ-ਲੁਹਾਨ ਹਾਲਤ ਵਿਚ ਪਏ ਪਾਲਾ ਸਿੰਘ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਦਾ ਇਲਾਜ ਸ਼ੁਰੂ ਕੀਤਾ। ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਵੱਲੋਂ ਉਸ ਨੂੰ ਤੁਰੰਤ ਖ਼ੂਨ ਚੜ੍ਹਾਇਆ ਗਿਆ। ਮੁੱਢਲਾ ਇਲਾਜ ਦੇਣ ਤੋਂ ਬਾਅਦ ਉਸ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਬਿਹਤਰ ਇਲਾਜ ਲਈ ਬਾਹਰ ਰੈਫ਼ਰ ਕਰ ਦਿੱਤਾ ਗਿਆ। ਚੌਕੀਦਾਰ ’ਤੇ ਹੋਏ ਹਮਲੇ ਦੀ ਘਟਨਾ ਤੋਂ ਨਾਰਾਜ਼ ਗੀਤਾ ਭਵਨ ਮਾਰਕੀਟ ਦੇ ਦੁਕਾਨਦਾਰਾਂ ਨੇ ਅੱਜ ਸਵੇਰੇ ਆਪਣੀਆਂ ਦੁਕਾਨਾਂ ਬੰਦ ਕਰਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟਾਇਆ। ਦੁਕਾਨਦਾਰਾਂ ਦਾ ਕਹਿਣਾ ਸੀ ਕਿ ਮਾਰਕੀਟ ਵਿਚ ਰਾਤ ਸਮੇਂ ਚੌਕੀਦਾਰ ਵੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਤੇ ਦੁਕਾਨਦਾਰਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਹੋਣਾ ਸੁਭਾਵਿਕ ਹੈ। ਵਪਾਰ ਮੰਡਲ ਫ਼ਾਜ਼ਿਲਕਾ ਦੇ ਪ੍ਰਧਾਨ ਅਸ਼ੋਕ ਗੁਲਬੱਧਰ ਨੇ ਕਿਹਾ ਕਿ ਮਾਰਕੀਟ ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਪਹਿਲਾਂ ਵੀ ਚੋਰੀਆਂ, ਲੁੱਟ-ਖੋਹ ਤੇ ਹੋਰ ਅਪਰਾਧਿਕ ਘਟਨਾਵਾਂ ਵਾਪਰ ਚੁੱਕੀਆਂ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਘਟਨਾ ਵਾਪਰਨ ਤੋਂ ਬਾਅਦ ਪੁਲਿਸ ਵਲੋਂ ਜਲਦ ਕਾਰਵਾਈ ਦਾ ਭਰੋਸਾ ਤਾਂ ਦਿੱਤਾ ਜਾਂਦਾ ਹੈ ਪਰ ਕਈ ਮਾਮਲਿਆਂ ’ਚ ਠੋਸ ਕਾਰਵਾਈ ਨਾ ਹੋਣ ਕਾਰਨ ਅਪਰਾਧਿਕ ਤੱਤਾਂ ਦੇ ਹੌਸਲੇ ਵਧ ਰਹੇ ਹਨ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਹਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹਮਲਾਵਰਾਂ ਦੀ ਤੁਰੰਤ ਪਛਾਣ ਕੀਤੀ ਜਾਵੇ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਮਾਰਕੀਟ ਵਿਚ ਰਾਤ ਸਮੇਂ ਗਸ਼ਤ ਵਧਾਈ ਜਾਵੇ ਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਮਾਰਕੀਟ ਵਿਚ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਜਾਂਚ ਕਰਕੇ ਘਟਨਾ ਨਾਲ ਸਬੰਧਿਤ ਫੁਟੇਜ ਖੰਘਾਲੀ ਜਾਵੇ। ਦੁਕਾਨਦਾਰਾਂ ਨੇ ਸਪਸ਼ਟ ਕੀਤਾ ਕਿ ਜਦੋਂ ਤੱਕ ਇਲਾਕੇ ਵਿਚ ਸੁਰੱਖਿਆ ਪ੍ਰਬੰਧ ਮਜ਼ਬੂਤ ਨਹੀਂ ਕੀਤੇ ਜਾਂਦੇ ਤੇ ਹਮਲਾਵਰਾਂ ਨੂੰ ਕਾਬੂ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਪੁਲਿਸ ਪ੍ਰਸ਼ਾਸਨ ਕੋਲ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਇਸ ਮੌਕੇ ਪੁਲਿਸ ਨੇ ਮੌਕੇ ’ਤੇ ਪੁੱਜ ਕੇ ਘਟਨਾ ਦੀ ਜਾਣਕਾਰੀ ਲੈਂਦੇ ਹੋਏ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 28 ਤੋਂ ਅਗਲੀ ਖ਼ਬਰ ਝੋਨੇ ਦੀ ਵਿੱਕਰੀ ਸਬੰਧੀ ਮੁਸ਼ਕਲਾਂ ਨੂੰ ਲੈ ਕੇ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦਾ ਵਫ਼ਦ ਸ਼ਿਵ ਲਾਲ ਡੋਡਾ ਨੂੰ ਮਿਲਿਆ
Ad Position 24