25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 28 ਤੋਂ

ਫ਼ਾਜ਼ਿਲਕਾ, 24 ਸਤੰਬਰ(ਦਵਿੰਦਰ ਪਾਲ ਸਿੰਘ)- ਖੇਡਾਂ ਵਤਨ ਪੰਜਾਬ ਦੀਆਂ-2026 (ਸੀਜ਼ਨ-4) ਤਹਿਤ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ਼ 28 ਸਤੰਬਰ ਤੋਂ ਹੋਵੇਗਾ, ਜੋ 3 ਅਕਤੂਬਰ ਤੱਕ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਰਾਹੀਂ ਵੱਖ-ਵੱਖ ਖੇਡਾਂ ਵਿਚ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲੇਗਾ।

Ad Position 21
No active advertisement
ਅਜੀਤ ਡੈਸਕ 25-09-2026
ਫ਼ਾਜ਼ਿਲਕਾ, 24 ਸਤੰਬਰ(ਦਵਿੰਦਰ ਪਾਲ ਸਿੰਘ)- ਖੇਡਾਂ ਵਤਨ ਪੰਜਾਬ ਦੀਆਂ-2026 (ਸੀਜ਼ਨ-4) ਤਹਿਤ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ਼ 28 ਸਤੰਬਰ ਤੋਂ ਹੋਵੇਗਾ, ਜੋ 3 ਅਕਤੂਬਰ ਤੱਕ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਰਾਹੀਂ ਵੱਖ-ਵੱਖ ਖੇਡਾਂ ਵਿਚ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲੇਗਾ। ਜ਼ਿਲ੍ਹਾ ਖੇਡ ਅਫ਼ਸਰ ਫ਼ਾਜ਼ਿਲਕਾ ਰੁਪਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਖੇਡ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਬਲਾਕਾਂ ਵਿਚੋਂ ਐਥਲੈਟਿਕਸ, ਫੁੱਟਬਾਲ, ਕਬੱਡੀ (ਨੈਸ਼ਨਲ ਸਟਾਈਲ), ਕਬੱਡੀ (ਸਰਕਲ ਸਟਾਈਲ), ਖੋ-ਖੋ, ਵਾਲੀਬਾਲ (ਸਮੈਸ਼ਿੰਗ), ਵਾਲੀਬਾਲ (ਸ਼ੂਟਿੰਗ) ਤੇ ਟੈਨਿਸ ਬਾਲ ਕ੍ਰਿਕਟ ਵਿਚ ਪਹਿਲਾ ਤੇ ਦੂਜਾ ਸਥਾਨ ਹਾਸਲ ਕਰਨ ਵਾਲੀਆਂ ਟੀਮਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਭਾਗ ਲੈਣਗੀਆਂ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹੈਂਡਬਾਲ, ਸਾਫਟਬਾਲ, ਜੂਡੋ, ਗਤਕਾ, ਕਿੱਕ ਬਾਕਸਿੰਗ, ਹਾਕੀ, ਨੈੱਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫ਼ਟਿੰਗ, ਲਾਅਨ ਟੈਨਿਸ, ਕੁਸ਼ਤੀ, ਬਾਕਸਿੰਗ, ਟੇਬਲ ਟੈਨਿਸ, ਵੇਟ ਲਿਫ਼ਟਿੰਗ, ਤੈਰਾਕੀ, ਸ਼ੂਟਿੰਗ ਤੇ ਸ਼ਤਰੰਜ ਦੇ ਵੱਖ-ਵੱਖ ਉਮਰ ਵਰਗਾਂ ’ਚ ਸਿੱਧੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਮੁਕਾਬਲਿਆਂ ਦਾ ਸ਼ਡਿਊਲ, ਉਮਰ ਵਰਗ, ਲੜਕੇ-ਲੜਕੀਆਂ ਤੇ ਮੁਕਾਬਲਿਆਂ ਦੇ ਸਥਾਨਾਂ ਸਬੰਧੀ ਜਾਣਕਾਰੀ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਦੀ ਵੈੱਬਸਾਈਟ ’ਤੇ ਅੱਪਲੋਡ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁਕਾਬਲਿਆਂ ਵਿਚ ਭਾਗ ਲੈਣ ਵਾਲਾ ਖਿਡਾਰੀ ਪੰਜਾਬ ਦਾ ਵਸਨੀਕ ਹੋਣਾ ਜਾਂ ਪੰਜਾਬ ਦੇ ਕਿਸੇ ਵਿੱਦਿਅਕ ਅਦਾਰੇ ਵਿਚ ਪੜ੍ਹਦਾ ਹੋਣਾ ਲਾਜ਼ਮੀ ਹੈ। ਇਸ ਸਬੰਧੀ ਖਿਡਾਰੀ ਕੋਲ ਰਿਹਾਇਸ਼ੀ ਸਰਟੀਫਿਕੇਟ, ਪੰਜਾਬ ਦਾ ਆਧਾਰ ਕਾਰਡ ਜਾਂ ਵਿੱਦਿਅਕ ਅਦਾਰੇ ਦਾ ਪਛਾਣ-ਪੱਤਰ ਹੋਣਾ ਜ਼ਰੂਰੀ ਹੈ। ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਲਈ ਖੇਡ ਵਿਭਾਗ ਦੇ ਪੋਰਟ ’ਤੇ ਆਨਲਾਈਨ ਰਜਿਸਟਰੇਸ਼ਨ ਕਰਵਾਉਣਾ ਲਾਜ਼ਮੀ ਹੋਵੇਗਾ। ਉਮਰ ਦੇ ਸਬੂਤ ਵਜੋਂ ਖਿਡਾਰੀਆਂ ਨੂੰ ਆਪਣਾ ਆਧਾਰ ਕਾਰਡ ਨਾਲ ਲਿਆਉਣਾ ਹੋਵੇਗਾ ਤੇ ਆਫਲਾਈਨ ਐਂਟਰੀ/ਸਮਰੀਸ਼ੀਟ ਮੁਕਾਬਲੇ ਵਾਲੀ ਥਾਂ ’ਤੇ ਜਮਾਂ ਕਰਵਾਉਣੀ ਹੋਵੇਗੀ। ਖਿਡਾਰੀਆਂ ਨੂੰ ਮੁਕਾਬਲਿਆਂ ਵਿਚ ਸ਼ਾਮਲ ਹੋਣ ਲਈ ਬੱਸ ਕਿਰਾਇਆ ਨਹੀਂ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ 25 ਪੰਜਾਬ ਬਟਾਲੀਅਨ ਅਬੋਹਰ ਵਲੋਂ ਐਨ.ਸੀ.ਸੀ. ਅਕੈਡਮੀ ਵਿਖੇ ‘ਏਕ ਭਾਰਤ ਸ੍ਰੇਸ਼ਠ ਭਾਰਤ’ ਕੈਂਪ ਲਗਾਤਾਰ ਜਾਰੀ ਅਗਲੀ ਖ਼ਬਰ ਚੌਕੀਦਾਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੀਤਾ ਭਵਨ ਮਾਰਕੀਟ ਦੇ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰ ਕੇ ਜਤਾਇਆ ਰੋਸ
Ad Position 24