25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖ਼ੁਸ਼ਬੂ ਸਵਨਾ ਨੇ ਬੱਸਾਂ ਨੂੰ ਕੀਤਾ ਰਵਾਨਾ

ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਪਤਨੀ ਖ਼ੁਸ਼ਬੂ ਸਵਨਾ ਨੇ ਨਾਮਦੇਵ ਗੁਰਦੁਆਰਾ ਤੇ ਪਿੰਡ ਲਾਧੂਕਾ ਮੰਡੀ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਬੱਸਾਂ ਸ਼ਰਧਾਲੂਆਂ ਨੂੰ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਰਾਮਤੀਰਥ ਮੰਦਿਰ, ਸ਼੍ਰੀ ਦੁਰਗਿਆਨਾ ਮੰਦਿਰ ਤੇ ਵਾਹਘਾ ਬਾਰਡਰ ਦੇ ਦਰਸ਼ਨ ਕਰਵਾਉਣ ਲਈ ਲੈ ਕੇ ਜਾਣਗੀਆਂ।

Ad Position 21
No active advertisement
ਅਜੀਤ ਡੈਸਕ 25-09-2026
ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਪਤਨੀ ਖ਼ੁਸ਼ਬੂ ਸਵਨਾ ਨੇ ਨਾਮਦੇਵ ਗੁਰਦੁਆਰਾ ਤੇ ਪਿੰਡ ਲਾਧੂਕਾ ਮੰਡੀ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਬੱਸਾਂ ਸ਼ਰਧਾਲੂਆਂ ਨੂੰ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਰਾਮਤੀਰਥ ਮੰਦਿਰ, ਸ਼੍ਰੀ ਦੁਰਗਿਆਨਾ ਮੰਦਿਰ ਤੇ ਵਾਹਘਾ ਬਾਰਡਰ ਦੇ ਦਰਸ਼ਨ ਕਰਵਾਉਣ ਲਈ ਲੈ ਕੇ ਜਾਣਗੀਆਂ। ਇਸ ਮੌਕੇ ਖ਼ੁਸ਼ਬੂ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਰਧਾਲੂਆਂ ਦੇ ਆਉਣ-ਜਾਣ, ਰਹਿਣ ਤੇ ਖਾਣ-ਪੀਣ ਦੇ ਸਾਰੇ ਪ੍ਰਬੰਧ ਬਿਲਕੁਲ ਮੁਫ਼ਤ ਕੀਤੇ ਗਏ ਹਨ। ਇਸ ਸਮੇਂ ਸਰਪੰਚ ਮਨਜੋਤ ਖੇੜਾ, ਮੈਂਬਰ ਰਮਨ ਨਰੂਲਾ, ਸਚਿਨ ਲੋਟਾ, ਸ਼ਾਮ ਲਾਲ, ਸੁਭਾਸ਼ ਚੰਦਰ, ਅਮਨਜੀਤ ਸਿੰਘ, ਮਨਜੀਤ ਕੌਰ, ਜੰਗੀਰ ਸਿੰਘ, ਰਾਜ ਕੌਰ ਤੇ ਸੰਜੀਵ ਨਰੂਲਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਕੂਲ ਦੀ ਅਧਿਆਪਕਾ ਨੇ ਸਕੂਲ ਦੇ ਭਲਾਈ ਫ਼ੰਡਾਂ ਲਈ 21000 ਦੀ ਰਾਸ਼ੀ ਕੀਤੀ ਭੇਟ ਅਗਲੀ ਖ਼ਬਰ ਹੈਰੋਇਨ ਸਮੇਤ 2 ਵਿਅਕਤੀ ਕਾਬੂ
Ad Position 24