ਅਜੀਮਗੜ੍ਹ ਖੇਤਰ ’ਚ ਲਗਾਇਆ ਟੀਕਾਕਰਨ ਤੇ ਟੀ.ਬੀ. ਸਕਰੀਨਿੰਗ ਕੈਂਪ
ਅਬੋਹਰ, 24 ਸਤੰਬਰ (ਸੁਖਜੀਤ ਸਿੰਘ ਬਰਾੜ)- ਸਿਹਤ ਵਿਭਾਗ ਵਲੋਂ ਅਜੀਮਗੜ੍ਹ ਏਰੀਆ ਵਿਖੇ ਗੁਰਦੁਆਰਾ ਸਾਹਿਬ ਵਿਚ ਟੀਕਾਕਰਨ ਕੈਂਪ ਅਤੇ ਨਵੇਂ ਬਣੇ ਆਮ ਆਦਮੀ ਕਲੀਨਿਕ ਵਿਚ ਟੀ. ਬੀ.
ਅਬੋਹਰ, 24 ਸਤੰਬਰ (ਸੁਖਜੀਤ ਸਿੰਘ ਬਰਾੜ)- ਸਿਹਤ ਵਿਭਾਗ ਵਲੋਂ ਅਜੀਮਗੜ੍ਹ ਏਰੀਆ ਵਿਖੇ ਗੁਰਦੁਆਰਾ ਸਾਹਿਬ ਵਿਚ ਟੀਕਾਕਰਨ ਕੈਂਪ ਅਤੇ ਨਵੇਂ ਬਣੇ ਆਮ ਆਦਮੀ ਕਲੀਨਿਕ ਵਿਚ ਟੀ.ਬੀ. ਸਕਰੀਨਿੰਗ ਕੈਂਪ ਲਗਾਏ ਗਏ। ਉਨ੍ਹਾਂ ਕਿਹਾ ਕਿ ਟੀਕਾਕਰਨ ਮੁਹਿੰਮ ਤਹਿਤ ਜਨਮ ਤੋਂ ਲੈ ਕੇ 16 ਸਾਲ ਤੱਕ ਦੀ ਉਮਰ ਦੇ ਬੱਚਿਆਂ ਤੇ ਗਰਭਵਤੀ ਔਰਤਾਂ ਦੇ ਟੈੱਟਨਸ ਦੇ ਟੀਕੇ ਲਗਾਏ ਗਏ। ਇਸ ਦੌਰਾਨ ਐੱਸ.ਐਮ.ਓ. ਡਾ ਸੁਮੀਤ ਸਿੰਘ ਨੇ ਕਿਹਾ ਕਿ ਟੀਕਾਕਰਨ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਹੈ ਤੇ ਹਰ ਬੱਚੇ ਲਈ ਸਮੇਂ ਸਿਰ ਸਾਰੇ ਟੀਕੇ ਲਗਵਾਉਣਾ ਬਹੁਤ ਜ਼ਰੂਰੀ ਹੈ ਜੋ ਬੱਚਿਆਂ ਨੂੰ 12 ਮਾਰੂ ਬਿਮਾਰੀਆਂ ਤੋਂ ਬਚਾਉਣ ਵਿਚ ਸਹਾਇਕ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਗਰਭ ਦੌਰਾਨ ਗਰਭਵਤੀ ਮਾਵਾਂ ਨੂੰ ਟੈੱਟਨਸ ਦੇ ਟੀਕੇ ਲਗਵਾਉਣ ਨਾਲ ਮਾਂ ਅਤੇ ਬੱਚੇ ਨੂੰ ਟੈੱਟਨਸ ਬਿਮਾਰੀ ਤੋਂ ਬਚਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਆਮ ਆਦਮੀ ਕਲੀਨਿਕ ਅਜੀਮਗੜ੍ਹ ਵਿਖੇ ਲਗਾਏ ਗਏ ਟੀ.ਬੀ. ਸਕਰੀਨਿੰਗ ਕੈਂਪ ਬਾਰੇ ਦੱਸਦੇ ਹੋਏ ਉਨ੍ਹਾਂ ਨੇ ਕਿਹਾ ਕਿ ਅਬੋਹਰ ਸ਼ਹਿਰ ਵਿਚ ਲਗਾਤਾਰ ਟੀ.ਬੀ. ਸਕਰੀਨਿੰਗ ਕੈਂਪ ਲਗਾਏ ਜਾ ਰਹੇ ਹਨ। ਟੀ.ਬੀ. ਦੇ ਸ਼ੱਕੀ ਮਰੀਜ਼ਾਂ ਦੀ ਸਮੇਂ ਸਿਰ ਪਛਾਣ ਹੋਣਾ ਬਹੁਤ ਜ਼ਰੂਰੀ ਹੈ ਤਾਂ ਜੋ ਟੀ.ਬੀ. ਦੇ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਇਸ ਦੌਰਾਨ ਡਾ. ਆਰਚੀ ਡੋਡਾ, ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ, ਏ.ਐਨ.ਐਮ. ਲਖਵਿੰਦਰ ਕੌਰ, ਐੱਸ.ਟੀ.ਐੱਸ. ਵਿਪਨ ਸੁਥਾਰ, ਆਸ਼ਾ ਵਰਕਰ ਜਯੋਤੀ, ਅੰਜੂ, ਸੀਮਾ ਤੇ ਲਾਭਪਾਤਰੀ ਮੌਜੂਦ ਸਨ।