ਰਾਸ਼ਟਰੀ ਪੱਧਰ ਦੀਆਂ ਖੇਡਾਂ ’ਚ ਅਜੰਪਸ਼ਨ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਅਬੋਹਰ, 25 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਸਥਾਨਕ ਸੀਤੋ ਰੋਡ ਸਥਿਤ ਅਜੰਪਸ਼ਨ ਕਾਨਵੈਂਟ ਸਕੂਲ ਅਬੋਹਰ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਪੱਧਰ ਦੀਆਂ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਜਾਣਕਾਰੀ ਅਨੁਸਾਰ ਗੋਰਖਪੁਰ ਅਤੇ ਆਂਧਰਾ ਪ੍ਰਦੇਸ਼ ਵਿਖੇ ਹੋਏ ਰਾਸ਼ਟਰੀ ਪੱਧਰ ਦੇ ਖੇਡ ਮੁਕਾਬਲਿਆਂ ’ਚ ਸਕੂਲ ਦੀ 9ਵੀਂ ਜਮਾਤ ਦੀ ਵਿਦਿਆਰਥਣ ਨੇ ਲਾਵਨਯਾ ਨੇ ਅੰਡਰ-17 ਆਰਚਰੀ ਮੁਕਾਬਲੇ ’ਚ ਭਾਗ ਲੈਂਦੇ ਹੋਏ ਕਾਂਸੀ ਦਾ ਤਗਮਾ ਜਿੱਤਿਆ ਹੈ।
ਅਬੋਹਰ, 25 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਸਥਾਨਕ ਸੀਤੋ ਰੋਡ ਸਥਿਤ ਅਜੰਪਸ਼ਨ ਕਾਨਵੈਂਟ ਸਕੂਲ ਅਬੋਹਰ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਪੱਧਰ ਦੀਆਂ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਜਾਣਕਾਰੀ ਅਨੁਸਾਰ ਗੋਰਖਪੁਰ ਅਤੇ ਆਂਧਰਾ ਪ੍ਰਦੇਸ਼ ਵਿਖੇ ਹੋਏ ਰਾਸ਼ਟਰੀ ਪੱਧਰ ਦੇ ਖੇਡ ਮੁਕਾਬਲਿਆਂ ’ਚ ਸਕੂਲ ਦੀ 9ਵੀਂ ਜਮਾਤ ਦੀ ਵਿਦਿਆਰਥਣ ਨੇ ਲਾਵਨਯਾ ਨੇ ਅੰਡਰ-17 ਆਰਚਰੀ ਮੁਕਾਬਲੇ ’ਚ ਭਾਗ ਲੈਂਦੇ ਹੋਏ ਕਾਂਸੀ ਦਾ ਤਗਮਾ ਜਿੱਤਿਆ ਹੈ। ਇਸ ਤੋਂ ਇਲਾਵਾ 8ਵੀਂ ਜਮਾਤ ਦੇ ਵਿਦਿਆਰਥੀ ਨੇ ਸਵਾਸਤਿਕ ਪੂਨੀਆ ਨੇ ਰਾਈਫ਼ਲ ਸ਼ੂਟਿੰਗ ਅੰਡਰ-14 ਮੁਕਾਬਲੇ ਵਿਚ ਕਾਂਸੀ ਦਾ ਤਗਮਾ ਜਿੱਤਿਆ ਹੈ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਹੈ। ਸਕੂਲ ਨਿਰਦੇਸ਼ਕ ਫਾਦਰ ਸਿਜਿਥ ਜੋਨ ਤੇ ਪ੍ਰਿੰਸੀਪਲ ਸਿਸਟਰ ਮੇਬਲ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਸਦਕਾ ਇਹ ਉਪਲਬਧੀ ਹਾਸਲ ਹੋਈ ਹੈ, ਜੋ ਹੋਰਨਾਂ ਵਿਦਿਆਰਥੀਆਂ ਲਈ ਵੀ ਪੇ੍ਰਰਨਾ ਦਾ ਸਰੋਤ ਹੈ। ਜੇਤੂ ਵਿਦਿਆਰਥੀਆਂ ਨੇ ਆਪਣੀ ਇਸ ਪ੍ਰਾਪਤੀ ਦਾ ਸਿਹਰਾ ਆਪਣੇ ਮਾਪਿਆਂ, ਕੋਚਾਂ ਤੇ ਸਕੂਲ ਅਧਿਆਪਕਾਂ ਨੂੰ ਦਿੱਤਾ।