25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਜ਼ੀਰਾ, 25 ਸਤੰਬਰ (ਪ੍ਰਤਾਪ ਸਿੰਘ ਹੀਰਾ)- ਸਦਰ ਪੁਲਿਸ ਜ਼ੀਰਾ ਵਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ। ਸਬ-ਇੰਸਪੈਕਟਰ ਗਗਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਬੰਡਾਲਾ ਨੌ ਬੰਬ ਵਿਖੇ ਮੌਜੂਦ ਸਨ।

Ad Position 21
No active advertisement
ਅਜੀਤ ਡੈਸਕ 26-09-2026
ਜ਼ੀਰਾ, 25 ਸਤੰਬਰ (ਪ੍ਰਤਾਪ ਸਿੰਘ ਹੀਰਾ)- ਸਦਰ ਪੁਲਿਸ ਜ਼ੀਰਾ ਵਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ। ਸਬ-ਇੰਸਪੈਕਟਰ ਗਗਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਬੰਡਾਲਾ ਨੌ ਬੰਬ ਵਿਖੇ ਮੌਜੂਦ ਸਨ। ਇਸੇ ਦੌਰਾਨ ਸਾਹਮਣੇ ਤੋਂ ਆ ਰਹੇ ਇਕ ਮੋਨੇ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਪੁੱਛਗਿੱਛ ਕੀਤੀ ਗਈ। ਮੁਲਜ਼ਮ ਨੇ ਆਪਣੀ ਪਛਾਣ ਮਨਜੀਤ ਸਿੰਘ ਪੁੱਤਰ ਝੰਡਾ ਸਿੰਘ ਵਾਸੀ ਪਿੰਡ ਬੰਡਾਲਾ ਨੌਬੰਬ, ਥਾਣਾ ਸਦਰ ਜ਼ੀਰਾ ਵਜੋਂ ਦੱਸੀ। ਤਲਾਸ਼ੀ ਦੌਰਾਨ ਉਕਤ ਨੌਜਵਾਨ ਦੇ ਕਬਜ਼ੇ ਵਿਚੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੋਸ਼ੀ ਖ਼ਿਲਾਫ਼ ਥਾਣਾ ਸਦਰ ਜ਼ੀਰਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ 2600 ਅਪ੍ਰੈਂਟਿਸ ਨੌਜਵਾਨਾਂ ਦੀ ਭਰਤੀ ਦਾ ਹੱਲ ਕੱਢਣ ਦਾ ਕਰਨ ਗਿਲਹੋਤਰਾ ਨੇ ਦਿੱਤਾ ਭਰੋਸਾ ਅਗਲੀ ਖ਼ਬਰ ਸਰਦਾਰ ਖਾਨ ਨੱਥੋਵਾਲ ਨਮਿਤ ਸ਼ਰਧਾਂਜਲੀ ਸਮਾਗਮ 27 ਨੂੰ
Ad Position 24