ਲਗਾਤਾਰ ਦੂਜੀ ਵਾਰ ਪੰਜਾਬ ਭਾਜਪਾ ਦੇ ਸੰਗਠਨ ਜਨਰਲ ਸਕੱਤਰ ਬਣਨ ’ਤੇ ਸ੍ਰੀ ਨਿਵਾਸੁਲੂ ਨੂੰ ਰਾਣਾ ਰਾਜਿੰਦਰ ਸਿੰਘ ਵਲੋਂ ਵਧਾਈਆਂ
ਫ਼ਾਜ਼ਿਲਕਾ, 25 ਸਤੰਬਰ (ਦਵਿੰਦਰ ਪਾਲ ਸਿੰਘ)- ਮੰਥਰੀ ਸ਼੍ਰੀ ਨਿਵਾਸੁਲੂ ਨੂੰ ਲਗਾਤਾਰ ਦੂਜੀ ਵਾਰ ਪੰਜਾਬ ਭਾਰਤੀ ਜਨਤਾ ਪਾਰਟੀ ਦਾ ਸੰਗਠਨ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ’ਤੇ ਸੀਨੀਅਰ ਆਗੂ ਰਾਣਾ ਰਾਜਿੰਦਰ ਸਿੰਘ ਜਮਾਲ ਕੇ ਨੇ ਉਨ੍ਹਾਂ ਨੂੰ ਹਾਰਦਿਕ ਵਧਾਈ ਦਿੱਤੀ। ਰਾਣਾ ਰਾਜਿੰਦਰ ਸਿੰਘ ਨੇ ਕਿਹਾ ਕਿ ਸ਼੍ਰੀਨਿਵਾਸੁਲੂ ਦਾ ਲੰਬਾ ਤਜਰਬਾ ਤੇ ਮਾਰਗਦਰਸ਼ਨ ਪਾਰਟੀ ਵਰਕਰਾਂ ਲਈ ਬਹੁਤ ਮਹੱਤਵਪੂਰਨ ਹੈ।
ਫ਼ਾਜ਼ਿਲਕਾ, 25 ਸਤੰਬਰ (ਦਵਿੰਦਰ ਪਾਲ ਸਿੰਘ)- ਮੰਥਰੀ ਸ਼੍ਰੀ ਨਿਵਾਸੁਲੂ ਨੂੰ ਲਗਾਤਾਰ ਦੂਜੀ ਵਾਰ ਪੰਜਾਬ ਭਾਰਤੀ ਜਨਤਾ ਪਾਰਟੀ ਦਾ ਸੰਗਠਨ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ’ਤੇ ਸੀਨੀਅਰ ਆਗੂ ਰਾਣਾ ਰਾਜਿੰਦਰ ਸਿੰਘ ਜਮਾਲ ਕੇ ਨੇ ਉਨ੍ਹਾਂ ਨੂੰ ਹਾਰਦਿਕ ਵਧਾਈ ਦਿੱਤੀ। ਰਾਣਾ ਰਾਜਿੰਦਰ ਸਿੰਘ ਨੇ ਕਿਹਾ ਕਿ ਸ਼੍ਰੀਨਿਵਾਸੁਲੂ ਦਾ ਲੰਬਾ ਤਜਰਬਾ ਤੇ ਮਾਰਗਦਰਸ਼ਨ ਪਾਰਟੀ ਵਰਕਰਾਂ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਦੀ ਅਗਵਾਈ ਹੇਠ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ, ਵਰਕਰਾਂ ਨਾਲ ਸਿੱਧਾ ਰਾਬਤਾ ਕਾਇਮ ਰੱਖਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਪਿੰਡ-ਪਿੰਡ ਅਤੇ ਮੁਹੱਲੇ-ਮੁਹੱਲੇ ਤੱਕ ਪਹੁੰਚਾਉਣ ਲਈ ਨਿਰੰਤਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ‘ਨਸ਼ਾ ਮੁਕਤ ਪੰਜਾਬ’ ਅਭਿਆਨ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਤੇ ਲਾਮਬੰਦ ਕਰਨਾ ਸਮੇਂ ਦੀ ਵੱਡੀ ਲੋੜ ਹੈ।