26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪੰਜਾਬ ਤੇ ਹਰਿਆਣਾ ਦੀਆਂ ਸੰਗਤਾਂ ਲਈ ਮੋਹਾਲੀ ਏਅਰਪੋਰਟ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਰੋਜ਼ਾਨਾ ਸਿੱਧੀ ਉਡਾਣ ਚਲਾਈ ਜਾਵੇ- ਬਘੌਰਾ

ਫ਼ਿਰੋਜ਼ਪੁਰ, 26 ਸਤੰਬਰ (ਕੁਲਬੀਰ ਸਿੰਘ ਸੋਢੀ)- ਭਾਰਤੀ ਕਿਸਾਨ ਓਥਾਨ ਮਜ਼ਦੂਰ ਯੂਨੀਅਨ ਦੇ ਸੀਨੀਅਰ ਆਗੂ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਤੇ ਹਰਿਆਣਾ ਸਮੇਤ ਨੇੜਲੇ ਸੂਬਿਆਂ ਦੀਆਂ ਸੰਗਤਾਂ ਦੀ ਸਹੂਲਤ ਲਈ ਮੋਹਾਲੀ ਏਅਰਪੋਰਟ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਲਈ ਰੋਜ਼ਾਨਾ ਸਿੱਧੀ ਹਵਾਈ ਸੇਵਾ ਮੁੜ ਸ਼ੁਰੂ ਕੀਤੀ ਜਾਵੇ। ਜਥੇਦਾਰ ਬਘੌਰਾ ਨੇ ਕਿਹਾ ਕਿ ਪਿਛਲੇ ਸਮੇਂ ਮੋਹਾਲੀ ਹਵਾਈ ਅੱਡੇ ਤੋਂ ਹਜ਼ੂਰ ਸਾਹਿਬ ਲਈ ਸਿੱਧੀਆਂ ਉਡਾਣਾਂ ਚੱਲਦੀਆਂ ਰਹੀਆਂ ਹਨ ਪਰ ਇਸ ਵੇਲੇ ਇਹ ਹਵਾਈ ਸੇਵਾ ਬੰਦ ਹੋਣ ਕਾਰਨ ਸੰਗਤਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 27-09-2026
ਫ਼ਿਰੋਜ਼ਪੁਰ, 26 ਸਤੰਬਰ (ਕੁਲਬੀਰ ਸਿੰਘ ਸੋਢੀ)- ਭਾਰਤੀ ਕਿਸਾਨ ਓਥਾਨ ਮਜ਼ਦੂਰ ਯੂਨੀਅਨ ਦੇ ਸੀਨੀਅਰ ਆਗੂ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਤੇ ਹਰਿਆਣਾ ਸਮੇਤ ਨੇੜਲੇ ਸੂਬਿਆਂ ਦੀਆਂ ਸੰਗਤਾਂ ਦੀ ਸਹੂਲਤ ਲਈ ਮੋਹਾਲੀ ਏਅਰਪੋਰਟ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਲਈ ਰੋਜ਼ਾਨਾ ਸਿੱਧੀ ਹਵਾਈ ਸੇਵਾ ਮੁੜ ਸ਼ੁਰੂ ਕੀਤੀ ਜਾਵੇ। ਜਥੇਦਾਰ ਬਘੌਰਾ ਨੇ ਕਿਹਾ ਕਿ ਪਿਛਲੇ ਸਮੇਂ ਮੋਹਾਲੀ ਹਵਾਈ ਅੱਡੇ ਤੋਂ ਹਜ਼ੂਰ ਸਾਹਿਬ ਲਈ ਸਿੱਧੀਆਂ ਉਡਾਣਾਂ ਚੱਲਦੀਆਂ ਰਹੀਆਂ ਹਨ ਪਰ ਇਸ ਵੇਲੇ ਇਹ ਹਵਾਈ ਸੇਵਾ ਬੰਦ ਹੋਣ ਕਾਰਨ ਸੰਗਤਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਰੇਲ ਗੱਡੀਆਂ ਰਾਹੀਂ ਸਫ਼ਰ ਦਾ ਸਮਾਂ ਵੱਧ ਹੋਣ ਕਾਰਨ ਬਜ਼ੁਰਗਾਂ, ਬੱਚਿਆਂ ਤੇ ਹੋਰ ਸ਼ਰਧਾਲੂਆਂ ਲਈ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਜਾਣਾ ਮੁਸ਼ਕਲ ਹੋ ਜਾਂਦਾ ਹੈ। ਜਥੇਦਾਰ ਬਘੌਰਾ ਨੇ ਕਿਹਾ ਕਿ ਕੇਂਦਰ ਸਰਕਾਰ ਤੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਸੰਗਤਾਂ ਦੀ ਇਸ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਮੋਹਾਲੀ ਤੋਂ ਹਜ਼ੂਰ ਸਾਹਿਬ ਤੇ ਹਜ਼ੂਰ ਸਾਹਿਬ ਤੋਂ ਮੋਹਾਲੀ ਲਈ ਰੋਜ਼ਾਨਾ ਉਡਾਣ ਸ਼ੁਰੂ ਕਰਨ ਲਈ ਉਪਰਾਲੇ ਕਰਨੇ ਚਾਹੀਦੇ ਹਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਖੇਤਰਪਾਲ ਦਾ 10ਵਾਂ ਜਾਗਰਣ ਅੱਜ ਅਗਲੀ ਖ਼ਬਰ ਨਤੀਜਾ ਸ਼ਾਨਦਾਰ ਰਿਹਾ
Ad Position 24