ਕੁੱਟਮਾਰ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 26 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਕੁੱਟਮਾਰ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਪਰਮਜੀਤ ਕੌਰ ਪਤਨੀ ਸ਼ਗਨ ਸਿੰਘ ਵਾਸੀ ਚੱਕ ਟਾਹਲੀ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਦੋਂ ਉਹ ਆਪਣੇ ਭਰਾ ਨੂੰ ਰੱਖੜੀ ਬੰਨ੍ਹਣ ਲਈ ਪੇਕੇ ਘਰ ਜਾਣ ਲੱਗੀ ਤਾਂ ਸ਼ਗਨ ਸਿੰਘ ਪੁੱਤਰ ਬੇਦ ਸਿੰਘ, ਹਰਮੇਸ਼ ਸਿੰਘ ਪੁੱਤਰ ਮਦਨ ਸਿੰਘ ਵਾਸੀ ਚੱਕ ਟਾਹਲੀ ਵਾਲਾ ਤੇ ਪ੍ਰਕਾਸ਼ ਕੌਰ ਪਤਨੀ ਗੁਰਨਾਮ ਸਿੰਘ ਵਾਸੀ ਢਾਣੀ ਨੱਥਾ ਸਿੰਘ ਵਾਲੀ ਨੇ ਉਸ ਨੂੰ ਰੋਕ ਲਿਆ ਅਤੇ ਉਸ ਨਾਲ ਕੁੱਟਮਾਰ ਕੀਤੀ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਅਜੀਤ ਡੈਸਕ
27-09-2026