ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਦੇ ਵਿਦਿਆਰਥੀਆਂ ਵਲੋਂ ਖੰਡ ਮਿੱਲ ਦਾ ਵਿੱਦਿਅਕ ਦੌਰਾ
ਫ਼ਾਜ਼ਿਲਕਾ, 26 ਸਤੰਬਰ (ਦਵਿੰਦਰ ਪਾਲ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਦੇ ਵਿਦਿਆਰਥੀਆਂ ਵਲੋਂ ਸਕੂਲ ਪ੍ਰਿੰਸੀਪਲ ਡਾ. ਨਵਜੀਤ ਕੌਰ ਦੀ ਅਗਵਾਈ ਹੇਠ ਖੰਡ ਮਿੱਲ ਦਾ ਇਕ ਗਿਆਨ ਵਰਧਕ ਤੇ ਰੋਚਕ ਵਿੱਦਿਅਕ ਦੌਰਾ ਕੀਤਾ ਗਿਆ।
ਫ਼ਾਜ਼ਿਲਕਾ, 26 ਸਤੰਬਰ (ਦਵਿੰਦਰ ਪਾਲ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਦੇ ਵਿਦਿਆਰਥੀਆਂ ਵਲੋਂ ਸਕੂਲ ਪ੍ਰਿੰਸੀਪਲ ਡਾ.ਨਵਜੀਤ ਕੌਰ ਦੀ ਅਗਵਾਈ ਹੇਠ ਖੰਡ ਮਿੱਲ ਦਾ ਇਕ ਗਿਆਨ ਵਰਧਕ ਤੇ ਰੋਚਕ ਵਿੱਦਿਅਕ ਦੌਰਾ ਕੀਤਾ ਗਿਆ। ਇਹ ਦੌਰਾ ਭਾਰਤੀ ਏਅਰਟੈੱਲ ਫਾਊਂਡੇਸ਼ਨ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਇਆ ਗਿਆ ਜਿਸ ਵਿਚ ਸਕੂਲ ਦੇ ਵਿਗਿਆਨ ਅਧਿਆਪਕਾਂ ਨੇ ਵੀ ਸ਼ਿਰਕਤ ਕੀਤੀ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਲਾਸ-ਰੂਮ ਵਿਚ ਪੜ੍ਹੇ ਗਏ ਵਿਗਿਆਨਕ ਸੰਕਲਪਾਂ ਨੂੰ ਅਸਲ ਜੀਵਨ ਨਾਲ ਜੋੜਨਾ ਤੇ ਗੰਨੇ ਤੋਂ ਖੰਡ ਤਿਆਰ ਹੋਣ ਦੀ ਪੂਰੀ ਪ੍ਰਕਿਰਿਆ ਨੂੰ ਪ੍ਰਯੋਗਿਕ ਰੂਪ ਵਿਚ ਸਮਝਾਉਣਾ ਸੀ। ਮਿੱਲ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਆਧੁਨਿਕ ਮਸ਼ੀਨਰੀ ਤੇ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਖੰਡ ਮਿੱਲ ’ਚੋਂ ਨਿਕਲਣ ਵਾਲੇ ਉਪ-ਉਤਪਾਦਾਂ ਜਿਵੇਂ ਕਿ ਬਗਾਸ ਤੇ ਸ਼ੀਰੇ ਦੀ ਵਰਤੋਂ ਬਾਰੇ ਵੀ ਦੱਸਿਆ ਗਿਆ। ਸਕੂਲ ਪ੍ਰਿੰਸੀਪਲ ਡਾ. ਨਵਜੀਤ ਕੌਰ ਨੇ ਕਿਹਾ ਕਿ ਅਜਿਹੇ ਵਿੱਦਿਅਕ ਦੌਰੇ ਵਿਦਿਆਰਥੀਆਂ ’ਚ ਵਿਗਿਆਨਕ ਦ੍ਰਿਸ਼ਟੀਕੋਣ ਵਿਕਸਿਤ ਕਰਨ ਲਈ ਅਤਿ ਜ਼ਰੂਰੀ ਹਨ। ਉਨ੍ਹਾਂ ਨੇ ਭਾਰਤੀ ਏਅਰਟੈੱਲ ਫਾਊਂਡੇਸ਼ਨ ਦੇ ਸਹਿਯੋਗ ਦੀ ਸ਼ਲਾਘਾ ਕੀਤੀ।