26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਦਾਨੇਵਾਲਾ ਸਤਕੋਸੀ ਵਿਖੇ ਡੇਂਗੂ ਜਾਗਰੂਕਤਾ ਮੁਹਿੰਮ ਚਲਾਈ

ਫ਼ਾਜ਼ਿਲਕਾ, 26 ਸਤੰਬਰ (ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਕਵਿਤਾ ਸਿੰਘ, ਜ਼ਿਲ੍ਹਾ ਮਹਾਂਮਾਰੀ ਵਿਗਿਆਨੀ ਡਾ.

Ad Position 21
No active advertisement
ਅਜੀਤ ਡੈਸਕ 27-09-2026
ਫ਼ਾਜ਼ਿਲਕਾ, 26 ਸਤੰਬਰ (ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ.ਕਵਿਤਾ ਸਿੰਘ, ਜ਼ਿਲ੍ਹਾ ਮਹਾਂਮਾਰੀ ਵਿਗਿਆਨੀ ਡਾ.ਸੁਨੀਤਾ ਕੰਬੋਜ ਅਤੇ ਐੱਸ.ਐਮ.ਓ. ਡਾ.ਸੌਰਵ ਫੁਟੇਲਾ ਦੀਆਂ ਹਦਾਇਤਾਂ ’ਤੇ ਪਿੰਡ ਦਾਨੇਵਾਲਾ ਸਤਕੋਸੀ ਵਿਖੇ ਵਿਸ਼ੇਸ਼ ਡੇਂਗੂ ਜਾਗਰੂਕਤਾ ਤੇ ਲਾਰਵਾ ਚੈਕਿੰਗ ਮੁਹਿੰਮ ਚਲਾਈ ਗਈ। ਮੈਡੀਕਲ ਅਫ਼ਸਰ ਡਾ.ਅਰਜੁਨ ਨੇ ਦੱਸਿਆ ਕਿ ਬੁਖ਼ਾਰ ਹੋਣ ’ਤੇ ਇਸ ਨੂੰ ਨਜ਼ਰਅੰਦਾਜ਼ ਕਰਨ ਦੀ ਬਜਾਏ ਤੁਰੰਤ ਨੇੜਲੇ ਮੁਹੱਲਾ ਕਲੀਨਿਕ ਜਾਂ ਸਿਹਤ ਕੇਂਦਰ ਜਾ ਕੇ ਜਾਂਚ ਕਰਵਾਉਣੀ ਚਾਹੀਦੀ ਹੈ। ਸਿਹਤ ਵਿਭਾਗ ਵਲੋਂ ਡੇਂਗੂ ਦੀ ਜਾਂਚ ਬਿਲਕੁਲ ਮੁਫ਼ਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੁਖ਼ਾਰ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ ਜਾਂ ਸਰੀਰ ਦੁਖਣ ’ਤੇ ਖ਼ੁਦ ਦਵਾਈ ਲੈਣ ਦੀ ਬਜਾਏ ਡਾਕਟਰੀ ਸਲਾਹ ਜ਼ਰੂਰੀ ਹੈ। ਐਮ.ਪੀ.ਐੱਚ. ਡਬਲਯੂ ਕੰਵਲਦੀਪ ਤੇ ਸਿਹਤ ਟੀਮ ਨੇ ਲੋਕਾਂ ਨੂੰ ਦੱਸਿਆ ਕਿ ਡੇਂਗੂ ਦਾ ਮੱਛਰ ਖੜ੍ਹੇ ਸਾਫ਼ ਪਾਣੀ ਵਿਚ ਪਲਦਾ ਹੈ। ਇਸ ਲਈ ਘਰਾਂ ਦੇ ਆਲੇ-ਦੁਆਲੇ ਪਾਣੀ ਜਮਾਂ ਨਾ ਹੋਣ ਦਿਓ।ਇਸ ਮੁਹਿੰਮ ਦੌਰਾਨ ਸਿਹਤ ਸੁਪਰਵਾਈਜ਼ਰ ਇੰਦਰਜੀਤ ਸਿੰਘ, ਪਰਵੀਨ ਰਾਣੀ, ਸੁਖਵਿੰਦਰ ਕੌਰ, ਨੀਲਮ ਰਾਣੀ ਤੇ ਰੁਪਿੰਦਰ ਕੌਰ ਨੇ ਵੀ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕਾਂਗਰਸ ਦੇ ਸਹਿ ਇੰਚਾਰਜ ਰਵਿੰਦਰ ਡਾਲਵੀ ਵਲੋਂ ਜਲਾਲਾਬਾਦ ਦੇ ਚਾਰ ਬਲਾਕਾਂ ਦੇ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਭਗਵਾਨ ਵਾਲਮੀਕਿ ਚੌਕ ਦੇ ਨਵੀਨੀਕਰਨ ਦੀ ਹੋਈ ਸ਼ੁਰੂਆਤ
Ad Position 24