ਪੰਜਾਬ ਕਾਂਗਰਸ ਦੇ ਸਹਿ ਇੰਚਾਰਜ ਰਵਿੰਦਰ ਡਾਲਵੀ ਵਲੋਂ ਜਲਾਲਾਬਾਦ ਦੇ ਚਾਰ ਬਲਾਕਾਂ ਦੇ ਵਰਕਰਾਂ ਨਾਲ ਮੀਟਿੰਗ
ਜਲਾਲਾਬਾਦ, 26 ਸਤੰਬਰ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ)- ਪੰਜਾਬ ਕਾਂਗਰਸ ਵਲੋਂ ਜਥੇਬੰਦੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਚਲਾਏ ਜਾ ਰਹੇ ‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ਤਹਿਤ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਡਾਲਵੀ ਨੇ ਵਿਧਾਨ ਸਭਾ ਹਲਕਾ ਜਲਾਲਾਬਾਦ ਦੇ ਵੱਖ-ਵੱਖ ਬਲਾਕਾਂ ਵਿਚ ਕਾਂਗਰਸੀ ਆਗੂਆਂ, ਬੂਥ ਕਮੇਟੀਆਂ, ਮੰਡਲ ਪ੍ਰਧਾਨਾਂ ਅਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ। ਬਲਾਕ ਕਾਂਗਰਸ ਜਲਾਲਾਬਾਦ ਸ਼ਹਿਰੀ ਦੀ ਮੀਟਿੰਗ ਬਲਾਕ ਪ੍ਰਧਾਨ ਸੁਮਿਤ ਛਾਬੜਾ ਦੀ ਅਗਵਾਈ ਹੇਠ ਚਾਂਦੀ ਰਾਮ ਧਰਮਸ਼ਾਲਾ ਵਿਚ ਹੋਈ।
ਸ
ਸਨਿਚਰਵਾਰ, 1 ਅਗਸਤ, 2026
27-09-2026
ਜਲਾਲਾਬਾਦ, 26 ਸਤੰਬਰ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ)- ਪੰਜਾਬ ਕਾਂਗਰਸ ਵਲੋਂ ਜਥੇਬੰਦੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਚਲਾਏ ਜਾ ਰਹੇ ‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ਤਹਿਤ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਡਾਲਵੀ ਨੇ ਵਿਧਾਨ ਸਭਾ ਹਲਕਾ ਜਲਾਲਾਬਾਦ ਦੇ ਵੱਖ-ਵੱਖ ਬਲਾਕਾਂ ਵਿਚ ਕਾਂਗਰਸੀ ਆਗੂਆਂ, ਬੂਥ ਕਮੇਟੀਆਂ, ਮੰਡਲ ਪ੍ਰਧਾਨਾਂ ਅਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ। ਬਲਾਕ ਕਾਂਗਰਸ ਜਲਾਲਾਬਾਦ ਸ਼ਹਿਰੀ ਦੀ ਮੀਟਿੰਗ ਬਲਾਕ ਪ੍ਰਧਾਨ ਸੁਮਿਤ ਛਾਬੜਾ ਦੀ ਅਗਵਾਈ ਹੇਠ ਚਾਂਦੀ ਰਾਮ ਧਰਮਸ਼ਾਲਾ ਵਿਚ ਹੋਈ। ਪੇਂਡੂ ਬਲਾਕ ਦੀ ਮੀਟਿੰਗ ਬਲਾਕ ਪ੍ਰਧਾਨ ਸ਼ਿੰਦਰ ਸਿੰਘ ਮਹਾਲਮ ਦੀ ਅਗਵਾਈ ਹੇਠ ਚੱਕ ਵੈਰੋਕੇ, ਬਲਾਕ ਕਾਂਗਰਸ ਘੁਬਾਇਆ ਦੀ ਮੀਟਿੰਗ ਬਲਾਕ ਪ੍ਰਧਾਨ ਬਲਵੀਰ ਸਿੰਘ ਸਵਨਾ ਦੀ ਅਗਵਾਈ ਹੇਠ ਢੰਡੀ ਖ਼ੁਰਦ ਤੇ ਬਲਾਕ ਕਾਂਗਰਸ ਮੰਡੀ ਅਰਨੀਵਾਲਾ ਦੀ ਮੀਟਿੰਗ ਬਲਾਕ ਪ੍ਰਧਾਨ ਹਰਕਮਲ ਸਿੰਘ ਇਸਲਾਮ ਵਾਲਾ ਦੀ ਅਗਵਾਈ ਹੇਠ ਟਾਹਲੀ ਵਾਲਾ ਬੋਦਲਾ ਵਿਖੇ ਕਰਵਾਈ ਗਈ। ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਰਵਿੰਦਰ ਡਾਲਵੀ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਥੇਬੰਦੀ ਨੂੰ ਹੁਣ ਤੋਂ ਹੀ ਜ਼ਮੀਨੀ ਪੱਧਰ ’ਤੇ ਸਰਗਰਮ ਕੀਤਾ ਜਾ ਰਿਹਾ ਹੈ। ਡਾਲਵੀ ਨੇ ਪੰਜਾਬ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਨਸ਼ੇ, ਗੈਂਗਸਟਰ ਵਾਦ, ਕਾਨੂੰਨ-ਵਿਵਸਥਾ ਤੇ ਭ੍ਰਿਸ਼ਟਾਚਾਰ ਦੇ ਮੁੱਦੇ ਉਠਾਏ। ਸੀਨੀਅਰ ਕਾਂਗਰਸੀ ਆਗੂ ਰਾਜ ਬਖ਼ਸ਼ ਕੰਬੋਜ ਨੇ ਕਿਹਾ ਕਿ ਕਾਂਗਰਸ ਦੀ ਤਾਕਤ ਉਸ ਦਾ ਜ਼ਮੀਨੀ ਵਰਕਰ ਹੈ। ਇਸ ਮੌਕੇ ਸਾਬਕਾ ਮੰਤਰੀ ਹੰਸ ਰਾਜ ਜੋਸਨ, ਜ਼ਿਲ੍ਹਾ ਫ਼ਾਜ਼ਿਲਕਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ, ਰੂਬੀ ਗਿੱਲ, ਡਾ.ਜੋਤੀ ਵਾਰਵਲ, ਆਸ਼ੀਸ਼ ਡੂਮੜਾ ਤੇ ਪ੍ਰਤੀਕ ਸੰਧੂ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਸਨ।